ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਇੱਕ ਵਿਧਾਇਕ ਦਾ ਮਾਮਲਾ ਠੰਡਾ ਪੈਂਦਾ ਹੈ ਕਿ ਦੂਜਾ ਵਿਧਾਇਕ ਸੁਰਖੀਆਂ ’ਚ ਆ ਜਾਂਦਾ ਹੈ। 


COMMERCIAL BREAK
SCROLL TO CONTINUE READING


2 ਸਾਲਾਂ ਤੋਂ MLA ਕੋਰਟ ’ਚ ਨਹੀਂ ਹੋ ਰਹੀ ਸੀ ਪੇਸ਼   
'ਆਪ' ਦੀ ਸੀਨੀਅਰ ਆਗੂ ਪ੍ਰੋ. ਬਲਜਿੰਦਰ ਕੌਰ (Pro. Baljinder Kaur) ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ (District Court) ਨੇ ਗੈਰ-ਜ਼ਮਾਨਤੀ ਵਾਰੰਟ (Non-bailable warrant) ਜਾਰੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾ ਲਗਾਤਾਰ ਪਿਛਲੇ 2 ਸਾਲਾਂ ਤੋਂ ਪੇਸ਼ ਨਹੀਂ ਹੋ ਰਹੀ ਸੀ। ਹਾਲਾਂਕਿ ਪਹਿਲਾਂ ਜ਼ਮਾਨਤੀ ਵਾਰੰਟ ਜਾਰੀ ਹੋਏ ਸਨ, ਇਸਦੇ ਬਾਵਜੂਦ ਜਦੋਂ ਪ੍ਰੋ. ਬਲਜਿੰਦਰ ਕੌਰ ਅਦਾਲਤ ’ਚ ਪੇਸ਼ ਨਹੀਂ ਹੋਏ ਤਾਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। 



ਸਾਲ 2020 ’ਚ ਪ੍ਰਦਰਸ਼ਨ ਮੌਕੇ ਪੁਲਿਸ ਨਾਲ ਹੋਈ ਹੱਥੋਪਾਈ ਦਾ ਮਾਮਲਾ 
ਦਰਅਸਲ ਮਾਮਲਾ 2020 ਦਾ ਹੈ, ਜਦੋਂ ਪੰਜਾਬ ’ਚ ਮਹਿੰਗੀ ਬਿਜਲੀ ਦਾ ਮੁੱਦਾ ਗਰਮਾਇਆ ਹੋਇਆ ਸੀ। ਆਮ ਆਦਮੀ ਪਾਰਟੀ ਵਲੋਂ ਸੜਕਾਂ ’ਤੇ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਸੀ। ਜਦੋਂ ਆਪ ਆਗੂ ਤੇ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਤਾਂ ਰਸਤੇ ’ਚ ਪੁਲਿਸ ਵਾਲਿਆਂ ਨਾਲ ਹੱਥੋਪਾਈ ਹੋ ਗਈ।


 



ਚੰਡੀਗੜ੍ਹ ਪੁਲਿਸ ਦੀ ਸ਼ਿਕਾਇਤ ’ਤੇ ਮਾਮਲਾ ਹੋਇਆ ਦਰਜ
ਪੁਲਿਸ ਨਾਲ ਹੋਈ ਧੱਕਾਮੁਕੀ ਦੌਰਾਨ ਇੰਸਪੈਕਟਰ ਮਲਕੀਤ ਸਿੰਘ, ਕਾਂਸਟੇਬਲ ਵਿਨੀਤ ਕੁਮਾਰ ਅਤੇ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਜਖ਼ਮੀ ਹੋ ਗਏ। ਜਿਸ ਤੋਂ ਬਾਅਦ ਪੁਲਿਸ ਦੀ ਸ਼ਿਕਾਇਤ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਚੰਡੀਗੜ੍ਹ ਵਿਖੇ ਸੈਕਟਰ-3 ਦੇ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ। 



ਅਦਾਲਤ ’ਚ ਕਈ ਆਗੂਆਂ ਨੇ ਲਈ ਅਗਾਊਂ ਜ਼ਮਾਨਤ
ਇਸ ਮਾਮਲੇ ’ਚ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਹੋਰਨਾ ਆਗੂਆਂ ’ਤੇ ਕਾਨੂੰਨ ਦੀ ਧਾਰਾ 147, 149, 332 ਅਤੇ 353 ਤਹਿਤ ਕੇਸ ਦਰਜ ਹੋਇਆ। ਕਈਆਂ ਨੇ ਤਾਂ ਅਗਾਊਂ ਜ਼ਮਾਨਤ ਲੈ ਲਈ ਹੈ, ਪਰ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਦਾਲਤ ’ਚ ਪੇਸ਼ ਨਹੀਂ ਹੋ ਰਹੀ ਸੀ।