ਚੰਡੀਗੜ: ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਜਵੀਜ਼ ਜਲਦੀ ਹੀ ਤਿਆਰ ਕੀਤੀ ਜਾਵੇਗੀ। ਮੰਤਰੀ ਮੰਡਲ ਦੀ ਸਬ-ਕਮੇਟੀ ਦੀ ਮੀਟਿੰਗ ਵਿਚ ਅਧਿਕਾਰੀਆਂ ਨੇ ਕੱਚੇ ਮੁਲਾਜ਼ਮਾਂ ਦਾ ਪੂਰਾ ਰਿਕਾਰਡ ਕਮੇਟੀ ਨੂੰ ਸੌਂਪ ਦਿੱਤਾ। ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਮੇਟੀ ਜਲਦੀ ਹੀ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ। ਹੁਣ ਅਗਲੀ ਮੀਟਿੰਗ 26 ਜੁਲਾਈ ਨੂੰ ਹੋਵੇਗੀ।


COMMERCIAL BREAK
SCROLL TO CONTINUE READING

 


ਮੁੱਖ ਮੰਤਰੀ ਭਗਵੰਤ ਮਾਨ ਨੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਹਰ ਪਹਿਲੂ ਨੂੰ ਵਿਚਾਰ ਕੇ ਨੀਤੀ ਬਣਾ ਰਹੀ ਹੈ ਤਾਂ ਜੋ ਕੋਈ ਕਾਨੂੰਨੀ ਅੜਚਣ ਨਾ ਆਵੇ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਕੈਬਨਿਟ ਦੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਵਿਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।


 


ਸਬ ਕਮੇਟੀ ਦੀਆਂ ਹੋਈਆਂ 4 ਮੀਟਿੰਗਾਂ


ਹੁਣ ਤੱਕ ਸਬ-ਕਮੇਟੀ ਦੀਆਂ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ। ਪਿਛਲੀ ਮੀਟਿੰਗ ਵਿੱਚ ਅਧਿਕਾਰੀਆਂ ਵੱਲੋਂ ਪੂਰਾ ਰਿਕਾਰਡ ਪੇਸ਼ ਨਾ ਕੀਤੇ ਜਾਣ ਕਾਰਨ ਕਮੇਟੀ ਕੋਈ ਫੈਸਲਾ ਨਹੀਂ ਲੈ ਸਕੀ। ਇਸ ਕਾਰਨ ਦੁਬਾਰਾ ਮੀਟਿੰਗ ਬੁਲਾਈ ਗਈ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਅਧਿਕਾਰੀਆਂ ਨੇ ਕੱਚੇ ਮੁਲਾਜ਼ਮਾਂ ਨਾਲ ਸਬੰਧਤ ਪੂਰਾ ਰਿਕਾਰਡ ਕਮੇਟੀ ਨੂੰ ਸੌਂਪਿਆ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਮੇਟੀ ਕੋਲ ਪੂਰਾ ਰਿਕਾਰਡ ਆ ਗਿਆ ਹੈ। ਜਲਦੀ ਹੀ ਪ੍ਰਸਤਾਵ ਤਿਆਰ ਕਰਕੇ ਮੁੱਖ ਮੰਤਰੀ ਨੂੰ ਸੌਂਪਿਆ ਜਾਵੇਗਾ। ਕਮੇਟੀ ਦੀ ਮੁੜ ਮੀਟਿੰਗ 26 ਜੁਲਾਈ ਨੂੰ ਬੁਲਾਈ ਗਈ ਹੈ।


 


WATCH LIVE TV