Punjab News: ਹੁਣ ਪੰਜਾਬ `ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ `ਚ ਲੱਗੇਗਾ ਪਲਾਂਟ
Punjab News: ਮਾਨ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲਿਆ ਹੈ। ਹੁਣ ਪੰਜਾਬ ਵਿੱਚ ਬੀਐਮਡਬਲਯੂ ( BMW) ਦੇ ਪਾਰਟਸ ਬਣਨਗੇ।
Punjab News: ਮਾਨ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲਿਆ ਹੈ। ਹੁਣ ਪੰਜਾਬ ਵਿੱਚ ਬੀਐਮਡਬਲਯੂ ( BMW) ਦੇ ਪਾਰਟਸ ਬਣਨਗੇ। ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੀਐਮਡਬਲਯੂ ਦੇ ਅਫਸਰਾਂ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਪਲਾਂਟ ਲਗਾਉਣ ਦਾ ਫੈਸਲਾ ਲਿਆ ਹੈ।
ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ BMW ਪਲਾਂਟ ਦੀ ਸ਼ੁਰੂਆਤ ਕਰਨਗੇ। ਇਸ ਪਲਾਂਟ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਅੱਜ ਨਾਮੀ ਕੰਪਨੀ BMW ਗੱਡੀਆਂ ਦੇ ਪਾਰਟਸ ਬਣਾਉਣ ਦੇ ਨਿਵੇਸ਼ ਨੂੰ ਲੈਕੇ ਅਫ਼ਸਰਾਂ ਨਾਲ ਮੁਲਾਕਾਤ ਹੋਈ ਤੇ ਪੰਜਾਬ 'ਚ ਨਿਵੇਸ਼ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਹੋਈ...ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ...ਜਿੱਥੇ ਸੈਂਕੜੇ ਕਰੋੜ ਦਾ ਨਿਵੇਸ਼ ਹੋਵੇਗਾ ਤੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ...ਮੈਂ ਅਗਲੇ ਮਹੀਨੇ ਇਸਦੀ ਸ਼ੁਰੂਆਤ ਕਰਨ ਜਾਵਾਂਗਾ...।
ਮੁੱਖ ਮੰਤਰੀ ਅਤੇ ਕੰਪਨੀ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਹੋਈ
ਬੀਐਮਡਬਲਯੂ ਕੰਪਨੀ ਦੇ ਅਧਿਕਾਰੀ ਅੱਜ ਪੰਜਾਬ ਪਹੁੰਚ ਗਏ ਸਨ। ਇਸ ਦੌਰਾਨ ਮੁੱਖ ਮੰਤਰੀ ਅਤੇ ਅਧਿਕਾਰੀਆਂ ਅਤੇ ਕੰਪਨੀ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਹੋਈ। ਜਿਸ ਵਿੱਚ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਹੈ। ਸੀਐਮ ਨੇ ਕੰਪਨੀ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਕੰਪਨੀ ਅਗਲੇ ਮਹੀਨੇ ਆਪਣੇ ਪਲਾਂਟ ਦਾ ਕੰਮ ਸ਼ੁਰੂ ਕਰ ਦੇਵੇਗੀ। ਮੁੱਖ ਮੰਤਰੀ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਪਹਿਲਾਂ ਪਿਛਲੇ ਸਾਲ ਮੁੱਖ ਮੰਤਰੀ ਜਰਮਨੀ ਗਏ ਸਨ। ਕੰਪਨੀ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ ਗਿਆ।
ਇਸ ਕੰਪਨੀ ਦੀ ਸਥਾਪਨਾ ਨਾਲ ਰਾਜ ਸਰਕਾਰ ਨੂੰ ਹਰ ਸਾਲ ਕਰੋੜਾਂ ਰੁਪਏ ਦਾ ਮਾਲੀਆ ਪ੍ਰਾਪਤ ਹੋਵੇਗਾ। ਕੰਪਨੀ ਅਧਿਕਾਰੀਆਂ ਨੇ ਦੱਸਿਆ ਕਿ ਪਲਾਂਟ ਵਿੱਚ 700 ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਕੰਪਨੀ ਪਲਾਂਟ ਦੇ ਅੰਦਰ 500 ਅਤੇ ਬਾਹਰ 200 ਲੋਕਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਮੁਹੱਈਆ ਕਰਵਾਏਗੀ। ਪਲਾਂਟ ਲਈ ਸਥਾਨ ਦੀ ਨਿਸ਼ਾਨਦੇਹੀ ਤੋਂ ਲੈ ਕੇ ਹੋਰ ਕੰਮਾਂ ਤੱਕ ਕੰਪਨੀ ਵੱਲੋਂ ਸਾਰਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਪਲਾਂਟ ਹੈ। ਪਹਿਲਾਂ ਵਿਦੇਸ਼ਾਂ ਤੋਂ ਸਾਰਾ ਮਾਲ ਪੰਜਾਬ ਆਉਂਦਾ ਸੀ।