ਹੁਣ ਆਉਣ ਵਾਲੇ ਸਮੇਂ ਦੌਰਾਨ ਚੰਡੀਗੜ੍ਹ ਵਿੱਚ ਨਹੀਂ ਚੱਲਣਗੇ ਪੈਟਰੋਲ-ਡੀਜ਼ਲ ਵਾਹਨ, ਇਲੈਕਟ੍ਰਿਕ ਵਾਹਨ ਪਾਲਿਸੀ ਹੋਈ ਮਨਜ਼ੂਰ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਉਤਸ਼ਾਹਿਤ ਕਰਨ ਲਈ ਇਲੈਕਟ੍ਰਿਕ ਵਾਹਨ ਪਾਲਿਸੀ ਬਣਾਈ ਗਈ ਹੈ। ਇਹ ਪਾਲਿਸੀ 5 ਸਾਲਾਂ ਲਈ ਤਿਆਰੀ ਕੀਤੀ ਗਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਉਣ ਵਾਲੇ 5 ਸਾਲਾਂ ਅੰਦਰ ਸਾਰੇ ਵਹੀਕਲਾਂ ਨੂੰ ਇਲੈਕਟ੍ਰਿਕ ਕੀਤਾ ਜਾਵੇਗਾ।
ਚੰਡੀਗੜ੍ਹ- ਚੰਡੀਗੜ੍ਹ ਵਿੱਚ ਡੀਜ਼ਲ ਦੇ ਵਾਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ! ਜਿਸ ਨੂੰ ਲੈ ਕੇ ਆਉਣ ਵਾਲੇ ਸਮੇਂ ਵਿੱਚ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਖੜੀ ਹੋ ਸਕਦੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਹਿਲਾ ਹੀ ਇਸ ਸਮੱਸ਼ਿਆ ਨਾਲ ਨਜਿਠਣ ਲਈ ਤਿਆਰੀਆਂ ਕਰ ਲਈਆ ਗਈਆਂ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਉਤਸ਼ਾਹਿਤ ਕਰਨ ਲਈ ਇਲੈਕਟ੍ਰਿਕ ਵਾਹਨ ਪਾਲਿਸੀ ਬਣਾਈ ਗਈ ਹੈ। ਇਹ ਪਾਲਿਸੀ 5 ਸਾਲਾਂ ਲਈ ਤਿਆਰੀ ਕੀਤੀ ਗਈ ਹੈ। ਆਉਣ ਵਾਲੇ 2 ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 2 ਪਹੀਆਂ ਪੈਟਰੋਲ ਵਹੀਕਲਾਂ ਦੀ ਤੇ 5 ਸਾਲਾਂ ਬਾਅਦ 4 ਪਹੀਆਂ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਵੀ ਰੋਕ ਲਗਾਉਣ ਦੀ ਗੱਲ ਆਖੀ ਗਈ ਹੈ।
ਪ੍ਰਸ਼ਾਸਨ ਨੇ ਪੈਟਰੋਲ ਅਤੇ ਡੀਜ਼ਲ ਵਾਹਨਾਂ ਤੋਂ ਯੂ. ਟੀ ਦੇ ਲੋਕਾਂ ਨੂੰ ਰਾਹਤ ਦੇਣ ਲਈ ਇਹ ਪਾਲਿਸੀ ਲਿਆਂਦੀ ਹੈ। ਇਸ ਪਾਲਿਸੀ ਤਹਿਤ ਇਲੈਕਟ੍ਰਿਕ ਵਾਹਨ ਖਰੀਦਣ ਵਾਲਿਆਂ ਨੂੰ ਰੋਡ ਟੈਕਸ ਅਤੇ ਰਜਿਸਟਰੇਸ਼ਨ ਫੀਸ ਮੁਆਫ਼ ਨਗੀਂ ਦੇਣੀ ਪਵੇਗੀ। ਇਸ ਤੋਂ ਇਲਾਵਾ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਪ੍ਰਤੀ ਉਤਸ਼ਾਹਿਤ ਕਰਨ ਲਈ 3 ਹਜ਼ਾਰ ਰੁਪਏ ਤੋਂ ਲੈ ਕੇ 2 ਲੱਖ ਰੁਪਏ ਤੱਕ ਬੋਨਸ ਵੀ ਦਿੱਤਾ ਜਾਵੇਗਾ।
ਇਸ ਪਾਲਿਸੀ ਤਹਿਤ ਯੂ. ਟੀ. ਪ੍ਰਸ਼ਾਸਨ ਵੱਲੋਂ ਇਲੈਕਟ੍ਰਿਕ ਸਾਈਕਲ ਖਰੀਦਣ ਵਾਲੇ ਨੂੰ ਪਹਿਲੇ 25 ਹਜ਼ਾਰ ਖਰੀਦਦਾਰਾਂ ਨੂੰ 3 ਹਜ਼ਾਰ ਰੁਪਏ ਤੇ ਦੋ ਪਹੀਆ ਸਕੂਟਰ ਬਾਈਕ ਖਰੀਦਣ ਵਾਲੇ 10 ਹਜ਼ਾਰ ਖਰੀਦਦਾਰਾਂ ਨੂੰ 15 ਤੋਂ 30 ਹਜ਼ਾਰ ਰੁਪਏ ਤੱਕ ਦਾ ਬੋਨਸ ( ਭੱਤਾ) ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ ਇਲੈਕਟ੍ਰਿਕ ਕਾਰ ਖਰੀਦ ਦਾ ਹੈ ਤਾਂ ਉਸ ਨੂੰ ਡੇਢ ਲੱਖ ਤੋਂ ਲੈ ਕੇ 2 ਲੱਖ ਰੁਪਏ ਤੱਕ ਇੱਹ ਭੱਤਾ ਦਿੱਤਾ ਜਾਵੇਗਾ! ਪ੍ਰਸ਼ਾਸਨ ਵੱਲੋਂ ਅਗਲੇ 5 ਸਾਲਾਂ ਅੰਦਰ ਸਾਰੇ ਵਾਹਨਾਂ ਨੂੰ ਇਲੈਕਟ੍ਰਿਕ ਕਰਨ ਦਾ ਟੀਚਾ ਰੱਖਿਆ ਗਿਆ ਹੈ!
ਇਲੈਕਟ੍ਰਿਕ ਵਾਹਨਾਂ ਨੂੰ ਚਾਰਜ ਕਰਨ ਦੀਆਂ ਵੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਸਾਸਨ ਵੱਲੋਂ ਵੱਖ -ਵੱਖ ਥਾਵਾਂ ’ਤੇ ਇਲੈਕਟ੍ਰਿਕ ਚਾਰਜਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ।
WATCH LIVE TV