ਹੁਣ ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ ਹਰ ਮਹੀਨੇ 1000 ਰੁਪਏ! ਪੰਜਾਬ ਸਰਕਾਰ ਜਲਦ ਪੂਰਾ ਕਰੇਗੀ ਆਪਣਾ ਵਾਅਦਾ
Advertisement

ਹੁਣ ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ ਹਰ ਮਹੀਨੇ 1000 ਰੁਪਏ! ਪੰਜਾਬ ਸਰਕਾਰ ਜਲਦ ਪੂਰਾ ਕਰੇਗੀ ਆਪਣਾ ਵਾਅਦਾ

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ 'ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਭਗਵੰਤ ਮਾਨ ਦੀ ਪੰਜਾਬ ਸਰਕਾਰ ਇਸ ਵਾਅਦੇ ਨੂੰ ਜਲਦ ਪੂਰਾ ਕਰ ਸਕਦੀ ਹੈ। 

ਹੁਣ ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ ਹਰ ਮਹੀਨੇ 1000 ਰੁਪਏ! ਪੰਜਾਬ ਸਰਕਾਰ ਜਲਦ ਪੂਰਾ ਕਰੇਗੀ ਆਪਣਾ ਵਾਅਦਾ

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ 'ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਭਗਵੰਤ ਮਾਨ ਦੀ ਪੰਜਾਬ ਸਰਕਾਰ ਇਸ ਵਾਅਦੇ ਨੂੰ ਜਲਦ ਪੂਰਾ ਕਰ ਸਕਦੀ ਹੈ। ਪੰਜਾਬ ਦੀ ਮਹਿਲਾ ਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।

 

ਬਲਜੀਤ ਕੌਰ ਨੇ ਕਿਹਾ ਸਾਡੀ ਕੋਸ਼ਿਸ਼ ਸੂਬੇ 'ਚ ਔਰਤਾਂ ਦੀ ਹਾਲਤ ਨੂੰ ਸੁਧਾਰਨ ਦੀ ਹੈ। ਅਸੀਂ ਆਪਣਾ ਵਾਅਦਾ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਜਲਦੀ ਹੀ ਇਹ ਵਾਅਦਾ ਪੂਰਾ ਕੀਤਾ ਜਾਵੇਗਾ। ਅਸੀਂ ਆਪਣੀ ਦੂਜੀ ਗਰੰਟੀ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵਾਂਗੇ। ਬਲਜੀਤ ਕੌਰ ਨੇ ਔਰਤਾਂ ਦੀ ਹਾਲਤ ਸੁਧਾਰਨ ਲਈ ਕੀਤੇ ਜਾ ਰਹੇ ਹੋਰ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਸੂਬਾ ਸਰਕਾਰ ਮਹਿਲਾ ਸੁਰੱਖਿਆ ਕਾਨੂੰਨ 'ਚ ਹੋਰ ਸਖ਼ਤ ਵਿਵਸਥਾਵਾਂ ਜੋੜਨ ਜਾ ਰਹੀ ਹੈ। ਇਸ ਨਾਲ ਔਰਤਾਂ ਨਾਲ ਸਬੰਧਤ ਅਧਿਕਾਰਾਂ ਵਿੱਚ ਵਾਧਾ ਹੋਵੇਗਾ।

 

ਵਿਰੋਧੀ ਧਿਰਾਂ ਚੁੱਕ ਰਹੀਆਂ ਸਵਾਲ

ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਜਾ ਰਹੇ ਹਨ। ਚੋਣਾਂ ਦੌਰਾਨ ਵੀ ਜਦੋਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਤਾਂ ਕਾਂਗਰਸ ਨੇ ਪੁੱਛਿਆ ਸੀ ਕਿ ਇਸ ਗਰੰਟੀ ਨੂੰ ਪੂਰਾ ਕਰਨ ਲਈ ਪੈਸਾ ਕਿੱਥੋਂ ਆਵੇਗਾ। ਹਾਲਾਂਕਿ ਭਗਵੰਤ ਮਾਨ ਦਾਅਵਾ ਕਰ ਰਹੇ ਹਨ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੂੰ ਜਲਦ ਪੂਰਾ ਕਰਨਗੇ।

 

WATCH LIVE TV 

 

Trending news