ਹੁਣ ਪੰਜਾਬ ਦੇ 51 ਲੱਖ ਘਰਾਂ `ਚ ਆਵੇਗਾ ਜ਼ੀਰੋ ਬਿੱਲ, ਸੀ. ਐਮ. ਮਾਨ ਨੇ ਕੀਤਾ ਐਲਾਨ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ 1 ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਏਗੀ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵੱਡੇ ਚੋਣ ਵਾਅਦਿਆਂ ਵਿੱਚੋਂ ਇੱਕ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਸੀ।
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਵੇਗਾ। ਉਨ੍ਹਾਂ ਮੰਨਿਆ ਕਿ 1 ਜੁਲਾਈ ਤੋਂ ਪ੍ਰਤੀ ਪਰਿਵਾਰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਲਾਗੂ ਕਰ ਦਿੱਤਾ ਗਿਆ ਹੈ। ਜਿਸਦੀ ਜਾਣਕਾਰੀ ਉਹਨਾਂ ਨੇ ਟਵੀਟ ਕਰਕੇ ਸੂਬਾ ਵਾਸੀਆਂ ਨਾਲ ਸਾਂਝੀ ਕੀਤੀ।