NRI Attack: ਚੋਣ ਜ਼ਾਬਤੇ ਦੌਰਾਨ ਐਨਆਰਆਈ ਨੂੰ ਮਾਰੀ ਗੋਲੀ; ਪੁਲਿਸ ਵੱਲੋਂ ਛਾਪੇਮਾਰੀ ਜਾਰੀ
Advertisement
Article Detail0/zeephh/zeephh2161243

NRI Attack: ਚੋਣ ਜ਼ਾਬਤੇ ਦੌਰਾਨ ਐਨਆਰਆਈ ਨੂੰ ਮਾਰੀ ਗੋਲੀ; ਪੁਲਿਸ ਵੱਲੋਂ ਛਾਪੇਮਾਰੀ ਜਾਰੀ

ਇੱਕ ਪਾਸੇ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗਿਆ ਹੈ। ਦੂਜੇ ਪਾਸੇ ਸ਼ਰੇਆਮ ਗੁੰਡਾਗਰਦੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਦੇ ਪਿੰਡ ਬਲ ਕਲਾਂ ਦਾ ਹੈ ਜਿਥੇ ਐਨਆਰਆਈ ਉਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁਲਵਿੰਦਰ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਉਸਦਾ ਭਰਾ ਵਿਆਹ ਵੇਖਣ ਲਈ ਬਾਹਰੋਂ ਆਇਆ ਹੈ। ਰਸਤੇ

NRI Attack: ਚੋਣ ਜ਼ਾਬਤੇ ਦੌਰਾਨ ਐਨਆਰਆਈ ਨੂੰ ਮਾਰੀ ਗੋਲੀ; ਪੁਲਿਸ ਵੱਲੋਂ ਛਾਪੇਮਾਰੀ ਜਾਰੀ

NRI Attack (ਭਰਤ ਸ਼ਰਮਾ) : ਇੱਕ ਪਾਸੇ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗਿਆ ਹੈ। ਦੂਜੇ ਪਾਸੇ ਸ਼ਰੇਆਮ ਗੁੰਡਾਗਰਦੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਦੇ ਪਿੰਡ ਬਲ ਕਲਾਂ ਦਾ ਹੈ ਜਿਥੇ ਐਨਆਰਆਈ ਉਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਕੁਲਵਿੰਦਰ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਉਸਦਾ ਭਰਾ ਵਿਆਹ ਵੇਖਣ ਲਈ ਬਾਹਰੋਂ ਆਇਆ ਹੈ। ਰਸਤੇ ਵਿਚ ਮੁਲਜ਼ਮ ਕੁਲਦੀਪ ਨੇ ਉਸਨੂੰ ਰੋਕਿਆ ਤੇ ਫਾਇਰਿੰਗ ਕਰ ਦਿੱਤੀ ਕਿਉਂਕਿ ਉਸਦੇ ਪਰਿਵਾਰ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ।

ਉਸ ਵੇਲੇ ਦੀ ਇਹ ਰੰਜਿਸ਼ ਚੱਲਦੀ ਆ ਰਹੀ ਹੈ। ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਜਿਸ ਨੂੰ ਗੋਲੀਂ ਵੱਜੀ ਉਸਦਾ ਨਾਮ ਮਨਜੀਤ ਸਿੰਘ ਖਾਲਸਾ ਹੈ ਜੋ ਵਿਦੇਸ਼ ਤੋਂ ਆਏ ਹਨ। ਉਸਦੇ ਭਰਾ ਦੀ ਗੱਡੀ ਦਾ ਪਹਿਲਾ ਸ਼ੀਸ਼ਾ ਤੋੜਿਆ ਅਤੇ ਫਿਰ ਉਸਦੇ ਭਰਾ ਮਨਜੀਤ ਸਿੰਘ ਉਤੇ ਗੋਲੀ ਚਲਾ ਦਿੱਤੀ। ਗੋਲੀ ਉਸਦੇ ਭਰਾ ਦੀ ਬਾਂਹ ਉਤੇ ਲੱਗੀ। ਉਸਨੂੰ ਗੰਭੀਰ ਰੂਪ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। 

ਇਸ ਮੌਕੇ ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਗਲੀ ਵਿੱਚ ਗੱਡੀ ਲਗਾਉਣ ਨੂੰ ਲੈ ਕੇ ਦੋਵਾਂ ਧਿਰਾਂ ਦੀ ਆਪਸ ਵਿੱਚ ਤਕਰਾਰ ਹੋ ਗਈ। ਜਿਸ ਦੇ ਚੱਲਦੇ ਦੂਜੀ ਧਿਰ ਨੇ ਮਨਜੀਤ ਸਿੰਘ ਉਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : Hoshiarpur Police Encounter: ਪੁਲਿਸ ਤੇ ਗੈਂਗਸਟਰ ਵਿਚਾਲੇ ਐਨਕਾਊਂਟਰ; ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

ਇੱਕ ਗੋਲੀ ਮਨਜੀਤ ਸਿੰਘ ਦੇ ਵੱਜੀ ਜਿਸ ਦੇ ਚੱਲਦੇ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : Chandigarh News: ਰੇਲਵੇ ਟਰੈਕ ਪਾਰ ਕਰਦੇ ਸਮੇਂ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ, ਹੋਏ ਦੋ ਹਿੱਸੇ

Trending news