Punjab News: ਲੁਧਿਆਣਾ ਦੇ ਮੁੱਖ ਖੇਤੀਬਾੜੀ ਦਫਤਰ ਦੇ ਬਾਹਰ ਖੇਤੀ ਵਿਭਾਗ ਦੇ ਅਫਸਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਖੇਤੀਬਾੜੀ ਅਫ਼ਸਰਾਂ ਨੂੰ ਹੈਪੀ ਸੀਡਰ ਤੇ ਸੁਪਰ ਸੀਡਰ ਮਸ਼ੀਨਾਂ ਗਾਈਬ ਹੋਣ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਸਰਕਾਰ ਵੱਲੋਂ ਪਿੰਡਾਂ ਚੋਂ ਮਸ਼ੀਨਾਂ ਦੇ ਗਾਈਬ ਹੋਣ ਲਈ ਅਫਸਰਾਂ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਜਿਸ ਦੇ ਵਿਰੋਧ ਵਿੱਚ ਅਫ਼ਸਰ ਧਰਨੇ 'ਤੇ ਬੈਠ ਗਏ ਹਨ।


COMMERCIAL BREAK
SCROLL TO CONTINUE READING

ਅਫਸਰਾਂ ਨੇ ਲੁਧਿਆਣਾ ਮੁੱਖ ਖੇਤੀਬਾੜੀ ਦਫਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਦੌਰਾਨ ਜੰਮ ਕੇ ਪ੍ਰਦਰਸ਼ਨ ਕੀਤਾ ਹੈ ਅਤੇ ਸਰਕਾਰ ਤੋਂ ਨੋਟਿਸ ਵਾਪਸ ਲੈਣ ਦੀ ਮੰਗ ਕੀਤੀ ਹੈ। ਅਤੇ ਕਿਹਾ ਕਿ ਜੇਕਰ ਸਰਕਾਰ ਨੇ ਨੋਟਿਸ ਵਾਪਸ ਨਹੀਂ ਲਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।


ਖੇਤੀ ਵਿਭਾਗ ਦੇ ਅਫਸਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਭਾਗ ਦੇ ਰਾਹੀਂ ਕਿਸਾਨਾਂ ਨੂੰ ਸਬਸਿਡੀ ਵੇਸ ਹੈਪੀ ਸੀਡਰ ਤੇ ਸੁਪਰ ਸੀਡਰ ਮਸ਼ੀਨਾ 2018-19 ਕਰੀਬ ਉਪਲਬਧ ਕਰਵਾਈਆਂ ਗਈਆਂ ਸਨ। ਜੋ ਕਿਸਾਨ ਪੰਜ ਸਾਲ ਨਹੀਂ ਵੇਚ ਸਕਦਾ ਸੀ, ਪਰ ਕਈ ਕਿਸਾਨਾਂ ਨੇ ਉਸ ਨੂੰ ਵੇਚ ਦਿੱਤਾ ਜਾ ਫਿਰ ਮਸ਼ੀਨਾਂ ਕਿਸਾਨਾਂ ਕੋਲ ਮੌਜੂਦ ਨਹੀਂ ਹਨ। ਜਿਸ ਦਾ ਸਰਕਾਰ ਵੱਲੋਂ ਹੁਣ ਸਰਵੇ ਕਰਾਇਆ ਗਿਆ ਹੈ ਅਤੇ ਉਨ੍ਹਾਂ ਕਿਸਾਨਾਂ ਕੋਲ ਉਹ ਮਸ਼ੀਨਾਂ ਨਾ ਹੋਣ ਕਾਰਨ ਖੇਤੀ ਵਿਭਾਗ ਦੇ ਅਫਸਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab Police News: ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਮੈਡਲ


ਜਿਸ ਦੇ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਜੋ ਬਿਲਕੁਲ ਇਹ ਗਲਤ ਹੈ, ਬੇਕਸੂਰ ਅਧਿਕਾਰੀਆਂ ਨੂੰ ਗਲਤ ਸਾਬਿਤ ਕਰਨਾ ਸਰਕਾਰ ਦਾ ਧੱਕਾ ਹੈ। ਜਿਸ ਦੇ ਵਿਰੋਧ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਤੋਂ ਇਸ ਨੋਟਿਸ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਇਸ ਨੋਟਿਸ ਨੂੰ ਵਾਪਸ ਨਹੀਂ ਲਿਆ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨ ਨੂੰ ਮਜਬੂਰ ਹੋ ਜਾਣਗੇ।


ਇਹ ਵੀ ਪੜ੍ਹੋ:  Punjab Police: 26 ਜਨਵਰੀ ਤੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਗਗਨ ਅਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਦਾ ਪਹਿਲਾ SSP ਲਗਾਇਆ ਗਿਆ