Fazilka News:  ਫਾਜ਼ਿਲਕਾ ਦੇ ਪਿੰਡ ਚੂਹੜੀਵਾਲਾ ਧੰਨਾ 'ਚ 700 ਰੁਪਏ ਨੂੰ ਲੈ ਕੇ ਹੋਈ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਭਰਾ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


COMMERCIAL BREAK
SCROLL TO CONTINUE READING

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਘਰ ਉਤੇ ਬਜ਼ੁਰਗ ਦੀ ਮੌਤ ਹੋ ਗਈ ਸੀ ਕਿ ਪਿੰਡ ਦਾ ਹੀ ਇੱਕ ਨੌਜਵਾਨ ਉਨ੍ਹਾਂ ਦੇ ਚਾਚਾ ਦੇ ਲੜਕੇ ਤੋਂ ਪੈਸੇ ਲੈਣ ਆ ਗਿਾ। ਉਨ੍ਹਾਂ ਦਾ ਦੋਸ਼ ਹੈ ਕਿ ਨਸ਼ੇ ਦੀ ਹਾਲਤ ਵਿੱਚ ਆਏ ਉਕਤ ਨੌਜਵਾਨ ਨੇ ਉਨ੍ਹਾਂ ਦੇ ਨਾਲ ਝਗੜਾ ਕਰਕੇ ਉਨ੍ਹਾਂ ਨੂੰ ਜ਼ਖ਼ੀ ਕਰ ਦਿੱਤਾ। ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।



ਜਾਣਕਾਰੀ ਦਿੰਦਿਆਂ ਸਰਕਾਰੀ ਹਸਪਤਾਲ 'ਚ ਦਾਖਲ ਜ਼ਖਮੀ ਵਿਅਕਤੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਦੇ ਹੀ ਇੱਕ ਨੌਜਵਾਨ ਸੋਨੂੰ ਦਾ ਉਸ ਦੇ ਚਾਚੇ ਦੇ ਲੜਕੇ ਨਾਲ ਪੈਸਿਆਂ ਦਾ ਲੈਣ-ਦੇਣ ਚੱਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੇ ਘਰ ਵਿੱਚ ਬਜ਼ੁਰਗ ਦੀ ਮੌਤ ਹੋਈ ਸੀ, ਉਹ ਪਰਿਵਾਰ ਦੇ ਨਾਲ ਬੈਠਾ ਸੀ ਕਿ ਉਕਤ ਨੌਜਵਾਨ ਨੇ ਆ ਕੇ ਹੰਗਾਮਾ ਸ਼ੁਰੂ ਕਰ ਦਿੱਤਾ। ਗਲੀ ਵਿੱਚ ਝਗੜਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ।


ਦੋਸ਼ ਹੈ ਕਿ ਨਸ਼ੇ ਦੀ ਹਾਲਤ 'ਚ ਆਏ ਉਕਤ ਨੌਜਵਾਨ ਨੇ ਉਨ੍ਹਾ ਨਾਲ ਕੁੱਟਮਾਰ ਕੀਤੀ, ਜਿਸ ਸਬੰਧੀ ਪੁਲਿਸ ਕਾਰਵਾਈ ਦੀ ਮੰਗ ਕਰ ਰਿਹਾ ਹੈ। ਉਥੇ ਹੀ ਸ਼ਿਆਮਲਾਲ ਦਾ ਕਹਿਣਾ ਹੈ ਕਿ ਉਸ ਦੇ ਭਰਾ ਦੀ ਮੌਤ ਹੋ ਗਈ ਹੈ ਤੇ ਇਸ ਕਾਰਨ ਸਾਰਾ ਪਰਿਵਾਰ ਹੀ ਸ਼ੋਕ ਵਿੱਚ ਬੈਠਾ ਹੋਇਆ ਸੀ।


ਉਦੋਂ ਪਿੰਡ ਦਾ ਨੌਜਵਾਨ ਸੋਨੂੰ ਆਇਆ ਜਿਸ ਨੇ ਉਸ ਦੇ ਲੜਕੇ ਨੂੰ ਪੈਸੇ ਦੇਣ ਲਈ ਕਿਹਾ। ਹਾਲਾਂਕਿ ਉਨ੍ਹਾਂ ਨੇ ਪੈਸੇ ਵਾਪਸ ਕਰਨ ਦੀ ਗੱਲ ਵੀ ਕਹੀ ਪਰ ਉਨ੍ਹਾਂ ਦਾ ਦੋਸ਼ ਹੈ ਕਿ ਨਸ਼ੇ ਵਿੱਚ ਆਏ ਉਕਤ ਨੌਜਵਾਨ ਨੇ ਉਨ੍ਹਾਂ ਨਾਲ ਝਗੜਾ ਸ਼ੁਰੂ ਕਰ ਦਿੱਤਾ ਅਤੇ ਕੁੱਟਮਾਰ ਕਰਕੇ ਰਜਿੰਦਰ ਕੁਮਾਰ ਅਤੇ ਰਾਜ ਕੁਮਾਰ ਨੂੰ ਜ਼ਖ਼ਮੀ ਕਰ ਦਿੱਤਾ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


ਦੂਜੇ ਪਾਸੇ ਜਦੋਂ ਇਸ ਸਬੰਧੀ ਦੂਜੀ ਧਿਰ ਦੇ ਸੋਨੂੰ ਨਾਂ ਦੇ ਨੌਜਵਾਨ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਸ ਦਾ ਭਰਾ ਉਕਤ ਪਰਿਵਾਰ ਦੇ ਲੜਕੇ ਤੋਂ ਪੈਸੇ ਲੈਣਾ ਚਾਹੁੰਦਾ ਸੀ, ਪਰ ਉਹ ਨਹੀਂ ਦੇ ਰਿਹਾ ਸੀ ਪੈਸੇ ਲੈਣ ਅਤੇ ਪਰਿਵਾਰ ਵਾਲਿਆਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਸ ਦਾ ਕਹਿਣਾ ਹੈ ਕਿ ਉਸ ਨੇ ਕਿਸੇ ਨਾਲ ਕੋਈ ਕੁੱਟਮਾਰ ਨਹੀਂ ਕੀਤੀ ਪਰ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਉਕਤ ਪਰਿਵਾਰ ਦੇ ਇਕ ਬਜ਼ੁਰਗ ਦੀ ਮੌਤ ਹੋਣ ਕਾਰਨ ਉਸ ਨੂੰ ਦਾਖਲ ਨਹੀਂ ਕਰਵਾਇਆ ਗਿਆ। ਫਿਲਹਾਲ ਇਸ ਪੂਰੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।