Nawanshahr News: ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ 'ਚ ਇਕ ਅਹਿਮ ਉਪਰਾਲੇ ਤਹਿਤ ਜ਼ਿਲ੍ਹੇ ਦੇ ਅਖ਼ਬਾਰਾਂ ਵੰਡਣ ਵਾਲੇ ਹਾਕਰਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਉਨ੍ਹਾਂ ਨੂੰ ਦੀਵਾਲੀ ਦਾ ਤੋਹਫ਼ੇ ਵਜੋਂ ਨਵੇਂ ਸਾਈਕਲ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਅੱਜ ਆਈਟੀਆਈ ਗਰਾਊਂਡ ਨਵਾਂਸ਼ਹਿਰ ਵਿੱਚ ਪਹਿਲੀ ਵਾਰ ਮਿਲੇ ਅਜਿਹੇ ਮਾਣ-ਸਨਮਾਨ ਕਾਰਨ ਬਹੁਤ ਸਾਰੇ ਹਾਕਰ ਖੁਸ਼ੀ ਨਾਲ ਭਾਵੁਕ ਹੋ ਗਏ।


COMMERCIAL BREAK
SCROLL TO CONTINUE READING

''ਨਵੀਂ ਉਡਾਣ - ਸੂਚਨਾ ਦੀ ਸਵਾਰੀ'' ਮਾਟੋ ਤਹਿਤ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੇ ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਨੇ ਮੀਡੀਆ ਨੂੰ ਦੱਸਿਆ ਕਿ ਅਖ਼ਬਾਰਾਂ ਵੰਡਣ ਵਾਲੇ ਬਿਨਾਂ ਛੁੱਟੀ ਦੇ ਸਵੇਰੇ ਤੜਕੇ 4 ਵਜੇ ਦੇ ਕਰੀਬ ਉੱਠ ਕੇ ਆਪਣੇ ਵਿਅਕਤੀਗਤ ਸੁੱਖ ਨੂੰ ਛੱਡ ਕੇ ਅੱਤ ਦੀ ਸਰਦੀ, ਗਰਮੀ ਤੇ ਖਰਾਬ ਮੌਸਮ ਵਿਚ ਵੀ ਘਰਾਂ-ਦਫ਼ਤਰਾਂ ਤਕ ਬਿਨਾਂ ਨਾਗਾ ਅਖ਼ਬਾਰਾਂ ਪਹੁੰਚਾਉਣ ਦਾ ਕਾਰਜ ਕਰਦੇ ਹਨ ਪਰ ਲੋਕਾਂ ਨੂੰ ਇਨ੍ਹਾਂ ਦੇ ਨਾਂ ਤੱਕ ਦਾ ਵੀ ਪਤਾ ਨਹੀਂ ਹੁੰਦਾ।


ਉਨ੍ਹਾਂ ਕਿਹਾ ਕਿ ਇਨ੍ਹਾਂ ਸਿਰੜੀ, ਅਣਥੱਕ ਤੇ ਮਿਹਨਤੀ ਵਿਅਕਤੀਆਂ ਦਾ ਮੁੱਖ ਧਰਮ ਇਨ੍ਹਾਂ ਦੀ ਮਿਹਨਤ ਹੀ ਹੈ। ਉਨ੍ਹਾਂ ਬਾਕੀ ਲੋਕਾਂ ਨੂੰ ਵੀ ਇਨ੍ਹਾਂ ਦੀ ਮਿਹਨਤ ਤੇ ਸਿਰੜ ਤੋਂ ਪ੍ਰੇਰਿਤ ਹੋਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੋਈ ਚੈਰਿਟੀ ਨਹੀਂ ਹੈ, ਬਲਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੀ ਮਿਹਨਤ ਤੇ ਜਜ਼ਬੇ ਨੂੰ ਸਲਾਮ ਕਰਨ ਦਾ ਨਿਗੁਣਾ ਉਪਰਾਲਾ ਹੈ।


ਇਹ ਵੀ ਪੜ੍ਹੋ : Punjab Breaking Live Updates: ਪਰਾਲੀ 'ਤੇ ਸਿਆਸੀ ਵਾਰ-ਪਲਟਵਾਰ; ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਮਿਹਨਤੀ ਲੋਕਾਂ ਦਾ ਸਨਮਾਨ ਕਰਨ ਦਾ ਮਕਸਦ ਉਨ੍ਹਾਂ ਨੂੰ ਹੌਸਲਾ ਤੇ ਹੱਲਾਸ਼ੇਰੀ ਦੇ ਨਾਲ ਸਤਿਕਾਰ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਦਿੰਦਿਆਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ।


ਇਹ ਵੀ ਪੜ੍ਹੋ : Paddy Lifting Case: ਝੋਨੇ ਦੀ ਲਿਫਟਿੰਗ ਨੂੰ ਲੈ ਕੇ AAP ਅੱਜ ਭਾਜਪਾ ਦੇ ਦਫ਼ਤਰ ਦਾ ਕਰੇਗੀ ਘਿਰਾਓ