Samrala News: ਕਿਸਾਨ ਮੋਰਚੇ ਦੇ ਸੱਦੇ `ਤੇ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਘਰਸ਼ ਦਾ ਕੀਤਾ ਐਲਾਨ
Samrala News: ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।
Samrala News: ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸ਼ਨਿੱਚਰਵਾਰ ਨੂੰ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟਾਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਦੇ ਹੋਏ ਚਿਤਵਾਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੜ੍ਹ ਪੀੜਤਾਂ ਲਈ ਤੁਰੰਤ ਮੁਆਵਜ਼ਾ ਨਾ ਐਲਾਨਿਆ ਤਾਂ ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵਿੱਚ ਪਹੁੰਚ ਕੇ ਤਿੱਖਾ ਸੰਘਰਸ਼ ਆਰੰਭ ਕਰਨਗੀਆਂ।
ਇਹ ਵੀ ਪੜ੍ਹੋ : Ludhiana News: ਲੁਧਿਆਣਾ ਫਰਨੀਚਰ ਦੀ ਦੁਕਾਨ 'ਚ ਖੁੱਲ੍ਹਿਆ ਠੇਕਾ, ਸ਼ਹਿਰ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਅੱਜ ਸਮਰਾਲਾ ਵਿਖੇ ਵੀ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਦਫ਼ਤਰ ਅੱਗੇ ਸੈਂਕੜੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਹੋਇਆ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੁਕਸਾਨ ਦੀ ਭਰਪਾਈ ਲਈ ਜ਼ਮੀਨੀ ਪੱਧਰ ’ਤੇ ਗਿਰਦਾਵਰੀਆਂ ਕਰਵਾਕੇ ਮੁਆਵਜ਼ਾ ਰਾਸ਼ੀ ਦਾ ਐਲਾਨ ਕਰੇ। ਕਿਸਾਨ ਜਥੇਬੰਦੀਆਂ ਨੇ ਜਲਦੀ ਹੀ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਅਗਲੀ ਸੰਘਰਸ਼ ਨੀਤੀ ਦੇ ਐਲਾਣਨ ਦਾ ਵੀ ਫੈਸਲਾ ਲਿਆ।
ਕਾਬਿਲੇਗੌਰ ਹੈ ਕਿ ਜੁਲਾਈ ਮਹੀਨੇ ਵਿੱਚ ਭਾਰੀ ਮੀਂਹ ਪੈਣ ਕਾਰਨ ਵੱਡੇ ਪੱਧਰ ਉਤੇ ਫਸਲਾਂ ਦੀ ਤਬਾਹੀ ਹੋਈ ਸੀ। ਇਸ ਤੋਂ ਬਾਅਦ ਹੁਣ ਦੁਬਾਰਾ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਮਗਰੋਂ ਪੌਂਗ ਡੈਮ ਤੇ ਭਾਖੜਾ ਡੈਮ ਦੇ ਛੱਡੇ ਪਾਣੀ ਨੇ ਬਿਆਸ ਦਰਿਆ, ਸਤਲੁਜ ਤੇ ਘੱਗਰ ਦੇ ਪਾਣੀ ਨੇ ਕਹਿਰ ਮਚਾ ਹੋਇਆ ਹੈ। ਲੋਕਾਂ ਦੀਆਂ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਤਬਾਹ ਹੋ ਗਈਆਂ ਹਨ।
ਦੋ ਦਿਨ ਪਹਿਲਾਂ ਸਤਲੁਜ ਦਰਿਆ ਵਿੱਚ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਸੀ ਜਿਸ ਨਾਲ ਸਤਲੁਜ ਦਰਿਆਂ ਦੇ ਨਾਲ ਲੱਗਦੇ ਪਿੰਡਾਂ ’ਚ ਵਿਆਪਕ ਤਬਾਹੀ ਹੋਈ ਸੀ। ਇਸ ਤਰ੍ਹਾਂ ਬੀਬੀਐੱਮਬੀ ਵੱਲੋਂ ਸਤਲੁਜ ਦਰਿਆਂ ਵਿੱਚ ਬੀਤੇ ਦਿਨਾ ਦੇ ਮੁਕਾਬਲੇ ਲਗਭਗ ਅੱਧਾ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Ferozepur Flood News: ਹੜ੍ਹ ਦਾ ਕਹਿਰ! ਬਜ਼ੁਰਗ ਤੇ ਗਰਭਵਤੀ ਔਰਤਾਂ ਨੇ ਆਪਣੀ ਜਾਨ ਨੂੰ ਖ਼ਤਰੇ 'ਚ ਪਾ ਕੇ ਪੁਲ ਕੀਤਾ ਪਾਰ