sports: 29 ਅਗਸਤ ਨੂੰ ਸ਼ੁਰੂ ਕੀਤੀਆਂ ਗਈਆਂ ਖੇਡਾ ਵਤਨ ਪੰਜਾਬ ਦੀਆਂ ਦੀ ਸਮਾਪਤੀ 1 ਨਵੰਬਰ ਨੂੰ ਹੋਵੇਗੀ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸਮਾਪਤੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਤ ਹੇਅਰ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਗਈ।
Trending Photos
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ 29 ਅਗਸਤ ਨੂੰ ਸ਼ੁਰੂ ਕੀਤੀਆਂ ਗਈਆਂ ਖੇਡਾ ਵਤਨ ਪੰਜਾਬ ਦੀਆਂ ਦੀ ਸਮਾਪਤੀ 1 ਨਵੰਬਰ ਨੂੰ ਹੋਣ ਜਾ ਰਹੀ ਹੈ। ਲੁਧਿਆਣਾ ਗੁਰੂ ਨਾਨਕ ਸਟੇਡੀਅਮ ਵਿੱਚ ਵੱਡੇ ਪੱਧਰ 'ਤੇ ਸਮਾਪਤੀ ਸਮਾਗਮ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਨੂੰ ਇਨਾਮ ਵੰਡੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
'ਖੇਡਾਂ ਵਤਨ ਪੰਜਾਬ ਦੀਆਂ' ਨੂੰ ਲੈਕੇ ਅੱਜ ਖੇਡ ਮੰਤਰੀ ਤੇ ਅਫ਼ਸਰਾਂ ਦੇ ਨਾਲ ਮੀਟਿੰਗ ਕੀਤੀ ਤੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈਕੇ ਚਰਚਾ ਕੀਤੀ...
1 ਨਵੰਬਰ ਨੂੰ 'ਪੰਜਾਬ ਦਿਵਸ' ਮੌਕੇ ਲੁਧਿਆਣਾ ਵਿਖੇ ਵੱਡੇ ਪੱਧਰ 'ਤੇ ਸਮਾਪਤੀ ਸਮਾਰੋਹ ਹੋਵੇਗਾ ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ... pic.twitter.com/WUX3tMBwB1
— Bhagwant Mann (@BhagwantMann) October 11, 2022
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮੰਤਰੀ ਮੀਤ ਹੇਅਰ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਸਮਾਪਤੀ ਸਮਾਰੋਹ ਬਾਰੇ ਵਿਚਾਰ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਸਨ। ਜਿਹੜੀ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਰਵਾਈਆਂ ਗਈਆ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਦੇਸ਼ ਭਰ ਵਿੱਚ ਖੇਡਾਂ ਵਿੱਚ ਅਵੱਲ ਆਉਂਦਾ ਰਿਹਾ। ਪੰਜਾਬ ਦੇ ਨੌਜਵਾਨਾਂ ਨੇ ਦੁਨੀਆਂ ਭਰ ਵਿੱਚ ਵੱਖ-ਵੱਖ ਖੇਡਾਂ ਵਿੱਚ ਪੰਜਾਬ ਦਾ ਨਾਮ ਚਮਕਾਇਆ ਹੈ। ਪਰ ਪਿਛਲੇ ਕੁਝ ਸਾਲਾ ਤੋਂ ਪੰਜਾਬ ਦੇ ਨੌਜਵਾਨ ਗਲਤ ਰਸਤਿਆਂ ਤੇ ਪੈ ਗਏ ਸਨ। ਜਿੰਨਾਂ ਨੂੰ ਵਾਪਸ ਮੋੜਨ ਲਈ ਸਰਕਾਰ ਵੱਲੋਂ ਇਹ ਉੱਦਮ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖੇਡਾ ਵਤਨ ਪੰਜਾਬ ਦੀਆਂ ਵਿੱਚ ਜੇਤੂ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਦੂਜੇ ਪਾਸੇ ਪੰਜਾਬ ਖੇਡ ਮੰਤਰੀ ਮੀਤ ਹੇਅਰ ਨੇ ਵੀ ਦੱਸਿਆ ਕਿ ਕੌਮੀ ਖੇਡ ਦਿਵਸ ਵਾਲੇ ਦਿਨ ਸ਼ੁਰੂ ਹੋਈਆਂ ਖੇਡਾ ਵਤਨ ਪੰਜਾਬ ਦੀਆਂ ਦੀ ਸਮਾਪਤੀ 1 ਨਵੰਬਰ ਨੂੰ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਸਰਕਾਰ ਵੱਲੋਂ ਸਮਾਪਤੀ ਸਮਾਰੋਹ ਕਰਵਾਇਆ ਜਾ ਰਿਹਾ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੇਤੂ ਖਿਡਾਰੀਆਂ ਨੂੰ ਤਕਰੀਬਨ 6 ਕਰੋੜ ਰੁਪਏ ਦੇ ਨਗਦ ਇਨਾਮ ਵੰਡਣਗੇ।
ਮੁੱਖ ਮੰਤਰੀ @BhagwantMann ਜੀ ਨੇ ‘ਖੇਡਾਂ ਵਤਨ ਪੰਜਾਬ ਦੀਆਂ-2022’ ਸੰਬੰਧੀ ਅੱਜ ਖੇਡ ਵਿਭਾਗ ਨਾਲ ਮੀਟਿੰਗ ਕੀਤੀ। ਖੇਡਾਂ ਦਾ ਸਮਾਪਤੀ ਸਮਾਰੋਹ ਪੰਜਾਬ ਦਿਵਸ ਵਾਲੇ ਦਿਨ ਪਹਿਲੀ ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਜੀ ਜੇਤੂਆਂ ਨੂੰ 6 ਕਰੋੜ ਰੁਪਏ ਦੇ ਨਗਦ ਇਨਾਮ ਵੰਡਣਗੇ। pic.twitter.com/4OT2MK5z3A
— Gurmeet Singh Meet Hayer (@meet_hayer) October 11, 2022
ਦੱਸਦੇਈਏ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰ ਵੱਲੋਂ ਪਹਿਲਾ ਬਲਾਕ ਪੱਧਰੀ ਤੇ ਫਿਰ ਜ਼ਿਲ੍ਹਾਂ ਪੱਧਰੀ ਮੁਕਾਬਲੇ ਕਰਵਾਏ ਗਏ ਸਨ। ਅਕਤੂਬਰ ਮਹੀਨੇ ਵਿੱਚ ਜ਼ਿਲ੍ਹਿਆਂ ਵਿੱਚ ਜੇਤੂ ਖਿਡਾਰੀਆਂ ਦੇ ਹੁਣ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ 14 ਅਕਤੂਬਰ ਤੋਂ 28 ਅਕਤੂਬਰ ਤੱਕ ਹੋਣਗੀਆਂ ਫਿਰ ਉਸ ਤੋਂ ਬਾਅਦ ਹੀ ਸਮਾਪਤੀ ਸਮਾਗਮ ਕਰਵਾਇਆ ਜਾਵੇਗਾ।
WATCH LIVE TV