ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ 29 ਅਗਸਤ ਨੂੰ ਸ਼ੁਰੂ ਕੀਤੀਆਂ ਗਈਆਂ ਖੇਡਾ ਵਤਨ ਪੰਜਾਬ ਦੀਆਂ ਦੀ ਸਮਾਪਤੀ 1 ਨਵੰਬਰ ਨੂੰ ਹੋਣ ਜਾ ਰਹੀ ਹੈ। ਲੁਧਿਆਣਾ ਗੁਰੂ ਨਾਨਕ ਸਟੇਡੀਅਮ ਵਿੱਚ ਵੱਡੇ ਪੱਧਰ 'ਤੇ ਸਮਾਪਤੀ ਸਮਾਗਮ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਨੂੰ ਇਨਾਮ ਵੰਡੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। 



COMMERCIAL BREAK
SCROLL TO CONTINUE READING

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮੰਤਰੀ ਮੀਤ ਹੇਅਰ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਸਮਾਪਤੀ ਸਮਾਰੋਹ ਬਾਰੇ ਵਿਚਾਰ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਸਨ। ਜਿਹੜੀ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਰਵਾਈਆਂ ਗਈਆ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਦੇਸ਼ ਭਰ ਵਿੱਚ ਖੇਡਾਂ ਵਿੱਚ ਅਵੱਲ ਆਉਂਦਾ ਰਿਹਾ। ਪੰਜਾਬ ਦੇ ਨੌਜਵਾਨਾਂ ਨੇ ਦੁਨੀਆਂ ਭਰ ਵਿੱਚ ਵੱਖ-ਵੱਖ ਖੇਡਾਂ ਵਿੱਚ ਪੰਜਾਬ ਦਾ ਨਾਮ ਚਮਕਾਇਆ ਹੈ। ਪਰ ਪਿਛਲੇ ਕੁਝ ਸਾਲਾ ਤੋਂ ਪੰਜਾਬ ਦੇ ਨੌਜਵਾਨ ਗਲਤ ਰਸਤਿਆਂ ਤੇ ਪੈ ਗਏ ਸਨ। ਜਿੰਨਾਂ ਨੂੰ ਵਾਪਸ ਮੋੜਨ ਲਈ ਸਰਕਾਰ ਵੱਲੋਂ ਇਹ ਉੱਦਮ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖੇਡਾ ਵਤਨ ਪੰਜਾਬ ਦੀਆਂ ਵਿੱਚ ਜੇਤੂ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।


ਦੂਜੇ ਪਾਸੇ ਪੰਜਾਬ ਖੇਡ ਮੰਤਰੀ ਮੀਤ ਹੇਅਰ ਨੇ ਵੀ ਦੱਸਿਆ ਕਿ ਕੌਮੀ ਖੇਡ ਦਿਵਸ ਵਾਲੇ ਦਿਨ ਸ਼ੁਰੂ ਹੋਈਆਂ ਖੇਡਾ ਵਤਨ ਪੰਜਾਬ ਦੀਆਂ ਦੀ ਸਮਾਪਤੀ 1 ਨਵੰਬਰ ਨੂੰ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਸਰਕਾਰ ਵੱਲੋਂ ਸਮਾਪਤੀ ਸਮਾਰੋਹ ਕਰਵਾਇਆ ਜਾ ਰਿਹਾ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੇਤੂ ਖਿਡਾਰੀਆਂ ਨੂੰ ਤਕਰੀਬਨ 6 ਕਰੋੜ ਰੁਪਏ ਦੇ ਨਗਦ ਇਨਾਮ ਵੰਡਣਗੇ। 



ਦੱਸਦੇਈਏ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰ ਵੱਲੋਂ ਪਹਿਲਾ ਬਲਾਕ ਪੱਧਰੀ ਤੇ ਫਿਰ ਜ਼ਿਲ੍ਹਾਂ ਪੱਧਰੀ ਮੁਕਾਬਲੇ ਕਰਵਾਏ ਗਏ ਸਨ। ਅਕਤੂਬਰ ਮਹੀਨੇ ਵਿੱਚ ਜ਼ਿਲ੍ਹਿਆਂ ਵਿੱਚ ਜੇਤੂ ਖਿਡਾਰੀਆਂ ਦੇ ਹੁਣ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ 14 ਅਕਤੂਬਰ ਤੋਂ 28 ਅਕਤੂਬਰ ਤੱਕ ਹੋਣਗੀਆਂ ਫਿਰ ਉਸ ਤੋਂ ਬਾਅਦ ਹੀ ਸਮਾਪਤੀ ਸਮਾਗਮ ਕਰਵਾਇਆ ਜਾਵੇਗਾ। 


WATCH LIVE TV