Independence Day: 78ਵੇਂ ਆਜ਼ਾਦੀ ਦਿਹਾੜੇ ਮੌਕੇ ਅਟਾਰੀ ਵਾਹਗਾ ਸਰਹੱਦ `ਤੇ ਬੀਐਸਐਫ ਨੇ ਲਹਿਰਾਇਆ ਤਿਰੰਗਾ
Independence Day: ਆਜ਼ਾਦੀ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Independence Day (ਭਰਤ ਸ਼ਰਮਾ): ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਸਵੇਰੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਬੀਐਸਐਫ ਰੇਂਜਰ ਨੂੰ ਮਠਿਆਈਆਂ ਭੇਟ ਕੀਤੀਆਂ।
ਇਸ ਮੌਕੇ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਭਾਰਤ ਆਜ਼ਾਦ ਹੋਇਆ ਸੀ ਅਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ। ਆਪਣੇ ਸੁਤੰਤਰਤਾ ਦਿਵਸ ਦੇ ਮੌਕੇ ਉਤੇ ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ''ਤੇ ਸਾਂਝੇ ਚੈਕ ਪੁਆਇੰਟ ਅਟਾਰੀ ਵਿਖੇ ਬੀਐਸਐਫ ਦੇ ਡੀਆਈਜੀ ਐਸਐਸ ਚੰਦੇਲ ਵੱਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਬੀਐਸਐਫ ਦੇ ਜਵਾਨਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਮਠਿਆਈਆਂ ਭੇਟ ਕੀਤੀਆਂ।
ਇਹ ਵੀ ਪੜ੍ਹੋ : Independence Day 2024: ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਰਹਿੰਦੀ ਦੁਨੀਆਂ ਤੱਕ ਕੀਤਾ ਜਾਵੇਗਾ ਸਿਜਦਾ
ਇਸ ਮੌਕੇ ਬੀ.ਐਸ.ਐਫ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਅਮਨ-ਸ਼ਾਂਤੀ ਬਣੀ ਰਹੇ, ਬੀਐਸਐਫ ਦੇ ਡੀਆਈਜੀ ਐਸ ਐਸ ਚੰਦੇਲ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਾਵੇਂ ਉਹ ਗੁਆਂਢੀ ਦੇਸ਼ ਹੀ ਕਿਉਂ ਨਾ ਹੋਵੇ। ਇਸ ਮੌਕੇ ਸਾਰਿਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭਕਾਮਨਾਵਾਂ।
ਇਸ ਤੋਂ ਇਲਾਵਾ ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ ਵਧਾਈ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਹੋਰ ਆਗੂ ਮੌਜੂਦ ਸਨ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ-ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।
ਇਹ ਵੀ ਪੜ੍ਹੋ : Independence Day 2024: ਦੇਸ਼ ਮਨਾ ਰਿਹਾ 78ਵੇਂ ਸੁਤੰਤਰਤਾ ਦਿਵਸ! ਪੰਜਾਬ CM ਭਗਵੰਤ ਮਾਨ ਸਮੇਤ ਕਈ ਲੀਡਰਾਂ ਨੇ ਕੀਤਾ ਟਵੀਟ