CM Bhagwant Mann Birthday News:  ਪੰਜਾਬ ਭਰ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਵਿਧਾਇਕਾਂ ਵੱਲੋਂ ਜਨਮ ਦਿਨ ਮਨਾਇਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਫਤਰਾਂ ਚ ਖੂਨਦਾਨ ਕੈਂਪ ਲਗਾਏ ਜਾ ਰਹੇ ਨੇ ਉੱਥੇ ਹੀ ਦੂਜੇ ਪਾਸੇ ਸੀਐਮ ਮਾਨ ਨੂੰ ਵਧਾਈ ਦੇਣ ਲਈ ਕੇਕ ਵੀ ਕੱਟੇ ਜਾ ਰਹੇ ਹਨ।


COMMERCIAL BREAK
SCROLL TO CONTINUE READING

ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਜਿੱਥੇ ਖ਼ੂਨਦਾਨ ਕੈਂਪ ਦੇ ਨਾਲ ਕੇਕ ਕੱਟਿਆ ਗਿਆ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਵੱਲੋਂ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਇਹ ਸੰਕਲਪ ਲਿਆ ਗਿਆ ਕਿ ਉਨ੍ਹਾਂ ਦੇ ਹਲਕੇ ਵਿੱਚ ਨੌਜਵਾਨਾਂ ਦੇ ਖੇਡਣ ਲਈ ਸਟੇਡੀਅਮ ਬਣਾਏ ਗਏ ਹਨ, ਉਹ ਅੱਜ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ।


ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਲੁਧਿਆਣਾ ਪਰਵਾਸੀ ਵਸੋਂ ਵਾਲਾ ਹਲਕਾ ਹੈ ਜਿਸ ਕਰਕੇ ਪਿਛਲੇ ਦੋ ਦਹਾਕਿਆਂ ਤੋਂ ਇਸ ਹਲਕੇ ਵਿੱਚ ਕਿਸੇ ਵੀ ਸਰਕਾਰ ਵੇਲੇ ਕਿਸੇ ਵੀ ਵਿਧਾਇਕ ਨੇ ਕੋਈ ਕੰਮ ਨਹੀਂ ਕੀਤਾ। ਇਸ ਕਰਕੇ ਉਨ੍ਹਾਂ ਨੇ ਇਸ ਹਲਕੇ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਮੰਗਵਾ ਕੇ ਲਗਾਈ ਹੈ ਜਿਸ ਵਿੱਚ ਤਿੰਨ ਵੱਡੇ ਖੇਡ ਸਟੇਡੀਅਮ ਦੇ ਨਾਲ 7.29 ਕਰੋੜ ਰੁਪਏ ਦੀ ਲਾਗਤ ਦੇ ਨਾਲ ਸਕੂਲਾਂ ਦੀ ਨੁਹਾਰ ਵੀ ਬਦਲੀ ਜਾ ਰਹੀ ਹੈ।


19 ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਦਲਿਆ ਗਿਆ ਹੈ। ਉਨ੍ਹਾ ਕਿਹਾ ਕਿ ਸੀਐਮ ਮਾਨ ਜਿਸ ਤਰ੍ਹਾਂ ਭ੍ਰਿਸ਼ਟਾਚਾਰ ਖਿਲਾਫ ਜੰਗ ਲੜ ਰਹੇ ਹਨ। ਉਸ ਤੋਂ ਜ਼ਾਹਿਰ ਹੈ ਕਿ ਕਿਸ ਤਰ੍ਹਾਂ ਵਿਰੋਧੀਆਂ ਨੂੰ ਭਾਜੜਾਂ ਪਈਆਂ ਹੋਈਆਂ ਹਨ। ਇਸ ਮੌਕੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਤਿਆਰੀ ਪੂਰੀ ਹੈ।


ਵਿਧਾਇਕ ਛੀਨਾ ਨੇ ਕਿਹਾ ਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕੇ ਕੁਲਬੀਰ ਜੀਰਾ ਦੀ ਗ੍ਰਿਫਤਾਰੀ ਸਿਆਸਤ ਤੋਂ ਨਹੀਂ ਸਗੋਂ ਕਾਨੂੰਨ ਦੀ ਕਾਰਵਾਈ ਹੈ। ਲੁਧਿਆਣਾ ਵਿੱਚ ਹੋਣ ਵਾਲੀ ਸਿਆਸੀ ਬਹਿਸ ਬਾਰੇ ਵੀ ਬੋਲਦੇ ਆ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਕੁਝ ਸਿਆਸੀ ਪਾਰਟੀਆਂ ਦੇ ਲੀਡਰ ਡਿਬੇਟ ਛੱਡ ਕੇ ਭੱਜ ਗਏ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਇਹ ਸੱਚਾਈ ਅਤੇ ਇਮਾਨਦਾਰੀ ਦਾ ਸਬੂਤ ਹੈ।


ਇਹ ਵੀ ਪੜ੍ਹੋ : Punjab CM Bhagwant Mann Birthday: ਕਾਮੇਡੀਅਨ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਦੇ ਜੀਵਨ 'ਚ '16 ਨੰਬਰ' ਬੇਹੱਦ ਖਾਸ