Bathinda News: ਬਠਿੰਡਾ 'ਚ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਤਿਰੰਗਾ
Advertisement
Article Detail0/zeephh/zeephh1823241

Bathinda News: ਬਠਿੰਡਾ 'ਚ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਤਿਰੰਗਾ

Bathinda News:  ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਵਿੱਚ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਲੈ ਕੇ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ।

Bathinda News: ਬਠਿੰਡਾ 'ਚ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਤਿਰੰਗਾ

Bathinda News: ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 15 ਅਗਸਤ 2023 ਨੂੰ ਬਠਿੰਡਾ ਵਿੱਚ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ, ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।

ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਗਿਆ ਤੇ ਪਰੇਡ ਤੋਂ ਸਲਾਮੀ ਵੀ ਲਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਅਤੇ ਪ੍ਰੇਡ ਕਮਾਂਡਰ ਵਨੀਤ ਅਹਿਲਾਵਤ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨਸੀਸੀ ਸਕਾਊਟ ਤੇ ਗਾਈਡ ਦੀਆਂ ਟੁੱਕੜੀਆਂ ਵੱਲੋਂ ਪਰੇਡ ਕੀਤੀ ਗਈ।

ਇਹ ਵੀ ਪੜ੍ਹੋ : Breaking News: ਜਲੰਧਰ ਨੇੜੇ ਜੰਮੂ-ਕਟੜਾ NH 'ਤੇ 60 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਇੰਜੀਨੀਅਰ!

 ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਜਿੱਥੇ ਪੀਟੀ ਸ਼ੋਅ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ।

ਇਹ ਵੀ ਪੜ੍ਹੋ : Punjab News: ਹੁਣ ਘਰ ਉਗਾਓ ਤੇ ਖਾਓ ਔਰਗੈਨਿਕ ਫਲ! PAU ਦੀ ਵਿਕਸਿਤ ਛੋਟੀ ਬਗੀਚੀ 21 ਕਿਸਮਾਂ ਦੇ ਦੇਵੇਗੀ ਫਲ

 

Trending news