Barnala News: ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ ਅੱਜ ਬਰਨਾਲਾ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕਰਦੇ ਲੋਹੜੀ ਦੇ ਤਿਉਹਾਰ ਮੌਕੇ ਆਪਣੀਆਂ ਮੰਗਾਂ ਨੂੰ ਪੂਰਾ ਨਾ ਕਰਨ ਦੇ ਰੋਸ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਦੀ ਪੋਟਲੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।


COMMERCIAL BREAK
SCROLL TO CONTINUE READING

ਢਾਈ ਸੌ ਆਰਟ ਐਂਡ ਕਰਾਫਟ ਭਰਤੀ ਕਰਨ, ਉਮਰ ਹੱਦ ਵਿੱਚ ਛੋਟ, 2000 ਨਵੀਂ ਭਰਤੀ, ਮਾਸਟਰ ਕਾਡਰ ਦੀ ਪੋਸਟਾਂ ਜਾਰੀ ਆਦਿ ਮੰਗਾਂ ਲਈ ਪ੍ਰਦਰਸ਼ਨ ਕੀਤਾ ਗਿਆ।


ਇੱਕ ਪਾਸੇ ਜਿੱਥੇ ਦੇਸ਼ ਭਰ ਵਿੱਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਅੱਜ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੈਂਕੜੇ ਨੌਜਵਾਨਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦਾ ਘਿਰਾਓ ਕੀਤਾ। ਇਸ ਮੌਕੇ  ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਅਤੇ ਮੰਗਾਂ ਨੂੰ ਜਲਦ ਅਮਲੀਜਾਮਾ ਪਹਿਨਾਉਣ ਲਈ ਕਿਹਾ।


ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਝੂਠਾ ਸਾਬਤ ਕਰਦਿਆਂ ਬੇਰੁਜ਼ਗਾਰ ਸਾਂਝਾ ਮੋਰਚਾ ਨੇ ਝੂਠ ਦਾ ਪੁਲੰਦਾ ਫੂਕ ਕੇ ਆਪਣੇ ਗੁੱਸੇ ਦਾ ਪ੍ਰਦਰਸ਼ਨ ਕੀਤਾ।


ਇਸ ਮੌਕੇ ਪੰਜਾਬ ਪ੍ਰਧਾਨ ਬੇਰੁਜ਼ਗਾਰ ਸਾਂਝਾ ਮੋਰਚਾ ਅਤੇ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਵਾਅਦਿਆਂ ਨੂੰ ਝੂਠਾ ਸਾਬਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਚਿਰੋਕਣੀ ਮੁੱਖ ਮੰਗਾਂ 250 ਆਰਟ ਐਂਡ ਕਰਾਫਟ ਭਰਤੀ ਨੂੰ ਪੂਰਾ ਕਰਨਾ, ਉਮਰ ਹੱਦ ਤੋਂ ਘੱਟ 2000 ਨਵੀਂਆਂ ਭਰਤੀਆਂ, ਮਾਸਟਰ ਕਾਰਡ ਜਾਰੀ ਕਰਨਾ ਹੈ।


ਇਹ ਵੀ ਪੜ੍ਹੋ : Pathankot News: ਨਜਾਇਜ਼ ਮਾਇਨਿੰਗ ਦੇ ਖਿਲਾਫ ਜੋਗਿੰਦਰ ਪਾਲ ਭੋਆ ਨੇ ਕੀਤਾ ਪ੍ਰਦਰਸ਼ਨ


ਪੰਜਾਬ ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਉਤੇ ਸਾਂਝੇ ਮੋਰਚੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਮੰਗਾਂ ਨਾ ਮੰਨੇ ਜਾਣ ਉਤੇ ਆਉਣ ਵਾਲੇ ਦਿਨਾਂ ਵਿੱਚ ਇਹ ਰੋਸ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ ਅਤੇ 2024 ਦੀਆਂ ਮੈਂਬਰ ਪਾਰਲੀਮੈਂਟ ਚੋਣਾਂ ਵਿੱਚ ਵੋਟਾਂ ਮੰਗਣ ਲਈ ਉਨ੍ਹਾਂ ਦੇ ਘਰ ਆਉਣ ਉਤੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।


ਇਹ ਵੀ ਪੜ੍ਹੋ : Happy Lohri 2024: ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਲੋਹੜੀ ਦਾ ਤਿਉਹਾਰ? ਜਾਣੋ ਇਸਦਾ ਮਹੱਤਵ