Punjab News: ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਪੰਜਾਬ ਪੁਲਿਸ `ਚ ਕੱਢੀਆਂ ਭਰਤੀਆਂ
Punjab News:ਦੱਸ ਦਈਏ ਕਿ ਪੁਲਿਸ ਵਿਭਾਗ `ਚ 1450 ਨਵੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਨਵੀਂ ਭਰਤੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।
ਭਗਵੰਤ ਮਾਨ ਦਾ ਟਵੀਟ
ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ, "ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ...ਅੱਜ ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ...ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ...ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ...।"
ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਦੱਸ ਦਈਏ ਕਿ ਬੀਤੇ ਦਿਨੀ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਵਿੱਚ 583 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 37683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਉਹ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰ ਨੌਜਵਾਨ ਦੀ ਜ਼ਿੰਮੇਵਾਰੀ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਹੁਣ ਤੱਕ ਕੁੱਲ 37,683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦੀ ਨੌਕਰੀਆਂ ਦੇਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਬਹੁਤ ਜ਼ਿਆਦਾ ਸਹਾਈ ਸਿੱਧ ਹੋਵੇਗੀ।