15 ਅਗਸਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਪੁਲਿਸ ਨੇ ਸਖ਼ਤ ਕੀਤੇ ਸੁਰੱਖਿਆ ਪ੍ਰਬੰਧ
Advertisement
Article Detail0/zeephh/zeephh1292091

15 ਅਗਸਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਪੁਲਿਸ ਨੇ ਸਖ਼ਤ ਕੀਤੇ ਸੁਰੱਖਿਆ ਪ੍ਰਬੰਧ

ਚੰਡੀਗੜ੍ਹ- ਦੇਸ਼ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ। ਜਿਸਨੂੰ ਲੈ ਕੇ ਦੇਸ਼ ਭਰ ਵਿੱਚ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪ੍ਰਬੰਧ ਨੂੰ ਦੇਖਦੇ ਹੋਏ ਸੂਬੇ ਭਰ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਅਤੇ ਹੈ। ਇੰਨਾ ਹੀ ਨਹੀਂ, ਸਾਰੇ ਥਾਣਿਆਂ ਅਤੇ ਅਧ

15 ਅਗਸਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਪੁਲਿਸ ਨੇ ਸਖ਼ਤ ਕੀਤੇ ਸੁਰੱਖਿਆ ਪ੍ਰਬੰਧ

ਚੰਡੀਗੜ੍ਹ- ਦੇਸ਼ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ। ਜਿਸਨੂੰ ਲੈ ਕੇ ਦੇਸ਼ ਭਰ ਵਿੱਚ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪ੍ਰਬੰਧ ਨੂੰ ਦੇਖਦੇ ਹੋਏ ਸੂਬੇ ਭਰ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਅਤੇ ਹੈ। ਇੰਨਾ ਹੀ ਨਹੀਂ, ਸਾਰੇ ਥਾਣਿਆਂ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਖੇਤਰਾਂ ਵਿੱਚ ਫਲੈਗ ਮਾਰਚ ਕੱਢਣ, ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਸ ਸਬੰਧੀ ਵੱਡੇ ਅਧਿਕਾਰੀਆਂ ਵੱਲੋਂ ਜ਼ਮੀਨੀ ਪੱਧਰ 'ਤੇ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

ਸ਼ਰਾਰਤੀ ਅਨਸਰਾਂ ਤੋਂ ਬਚ ਕੇ ਰਹੋ

ਪੁਲਿਸ ਦਾ ਕਹਿਣਾ ਹੈ ਕਿ 15 ਅਗਸਤ ਆਜ਼ਾਦੀ ਵਾਲੇ ਦਿਨ ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੇ ਹਨ, ਜਿਸ ਸਬੰਧੀ ਪੰਜਾਬ ਪੁਲਿਸ ਪੂਰੀ ਤਰ੍ਹਾਂ ਨਾਲ ਤਿਆਰ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਇਹਨਾਂ ਸ਼ਰਾਰਤੀ ਅਨਸਰਾਂ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਜਨਤਕ ਥਾਵਾਂ ‘ਤੇ ਕੋਈ ਵੀ ਲਵਾਰਿਸ ਚੀਜ਼ ਦੇਖਣ 'ਤੇ ਪੁਲਿਸ ਨੂੰ ਸੂਚਿਤ ਕਰਨ ਦੀ ਸਲਾਹ ਦਿੱਤੀ ਗਈ ਹੈ।

ਪੈਰਾ ਮਿਲਟਰੀ ਫੋਰਸ ਤਾਇਨਾਤ

ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਨਾਕੇ ਲਗਾਏ ਗਏ ਹਨ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਹਰ ਆਉਣ-ਜਾਣ ਵਾਲੇ ਦਾ ਧਿਆਨ ਰੱਖਿਆ ਜਾ ਰਿਹਾ ਅਤੇ ਸ਼ੱਕੀ ਵਿਅਕਤੀਆਂ ਤੋਂ ਪੁਛ– ਗਿਛ ਵੀ ਕੀਤੀ ਜਾ ਰਹੀ ਹੈ।  ਪੰਜਾਬ ਸਰਕਾਰ ਵੱਲੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੇ ਨਾਲ ਪੈਰਾ ਮਿਲਟਰੀ ਫੋਰਸ ਦੀ ਵੀ ਮਦਦ ਲਈ ਜਾ ਰਹੀ ਹੈ।

Trending news