ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਕਿਹੜੇ ਮੰਤਰੀ ਨੇ ਕਿੱਥੇ ਲਹਿਰਾਇਆ ਤਿਰੰਗਾ, ਤੁਸੀ ਵੀ ਜਾਣੋ
ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਵੀ ਸੂਬਾ ਪੱਧਰੀ ਸਮਾਗਮ ਕਰਵਾਏ ਗਏ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਵੱਖ-ਵੱਖ ਸ਼ਹਿਰਾਂ ਵਿੱਚ ਹੋਏ ਸਮਾਗਮਾਂ ‘ਚ ਹਿੱਸਾ ਲਿਆ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਚੰਡੀਗੜ੍ਹ- 15 ਅਗਸਤ 2022 ਨੂੰ ਪੂਰੇ ਦੇਸ਼ ‘ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜਸ਼ਨ ਮਨਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਝੰਡਾ ਲਹਿਰਾਉਣ ਦੇ ਸਮਾਗਮ ਵੀ ਕਰਵਾਏ ਗਏ। ਆਜ਼ਾਦੀ ਦਿਹਾੜੇ ਦੇ ਸਬੰਧ ’ਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਆਜ਼ਾਦੀ ਦਿਹਾੜਾ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਸਮੂਹਿਕ ਪੀ. ਟੀ. ਸ਼ੋਅ, ਦੇਸ਼ ਭਗਤੀ ਦੇ ਗੀਤ ਅਤੇ ਵੱਖ-ਵੱਖ ਕੋਰੀਓਗ੍ਰਾਫੀਆਂ, ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੇ ਵੱਖ-ਵੱਖ ਸ਼ਹਿਰਾਂ ਦੇ ਸਮਾਗਮਾਂ ‘ਚ ਹਿੱਸਾ ਲਿਆ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਕਿਹੜੇ ਮੰਤਰੀ ਨੇ ਕਿੱਥੇ ਲਹਿਰਾਇਆ ਤਿਰੰਗਾ
75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਪ੍ਰਣਾਮ ਕੀਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਠਿੰਡਾ ਵਿਖੇ ਸਮਾਗਮ ‘ਚ ਹਿੱਸਾ ਲਿਆ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉੱਧਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵੱਲੋਂ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾਇਆ ਗਿਆ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਤਰਨ ਤਾਰਨ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਾਨਸਾ, ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਵੱਲੋਂ ਫਿਰੋਜ਼ਪੁਰ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰਦਾਸਪੁਰ, ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ, ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਬਰਨਾਲਾ, ਰੱਖਿਆ ਸੇਵਾਵਾਂ ਭਲਾਈ ਮੰਤਰੀ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਫਰੀਦਕੋਟ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਜਲੰਧਰ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੋਗਾ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸਹਿਬਜਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਇਸ ਤੋਂ ਇਲਾਵਾ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹੁਸ਼ਿਆਰਪੁਰ ਦੇ ਵਿੱਚ ਤਿਰੰਗਾ ਲਹਿਰਾਇਆ ਗਿਆ।
ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਸੰਗਰੂਰ ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਵਾਂ ਸ਼ਹਿਰ ( SBS ਨਗਰ ) ਵਿਖੇ ਸਮਗਾਮ ਵਿੱਚ ਹਿੱਸਾ ਲਿਆ ਗਿਆ ਤੇ ਤਿਰੰਗਾ ਲਹਿਰਾਇਆ ਗਿਆ।
WATCH LIVE TV