ਚੰਡੀਗੜ੍ਹ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ 115 ਵਾਂ ਜਨਮ ਦਿਨ ਹੈ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ-ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ। ਉਧਰ ਇਸ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਸ ਦਿਨ ਵੱਡਾ ਐਲਾਨ ਕਰਦਿਆਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਵੱਲੋ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਪੁਰਸਕਾਰ ਲਈ 15 ਤੋਂ 35 ਸਾਲ ਤੱਕ ਦੀ ਉਮਰ ਦੇ ਯੋਗ ਨੌਜਵਾਨ ਯੁਵਕ ਸੇਵਾਵਾਂ ਵਿਭਾਗ ਕੋਲ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ। ਸੂਬੇ ਵਿੱਚੋਂ ਕੁੱਲ 46 ਨੌਜਵਾਨਾਂ ਨੂੰ ਇਹ ਪੁਰਸਕਾਰ ਦਿੱਤਾ ਜਾਵੇਗਾ। ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ। ਨੌਜਵਾਨਾਂ ਨੂੰ ਇਹ ਪੁਰਸਕਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 23 ਮਾਰਚ ਮੌਕੇ ਦਿੱਤੇ ਜਾਣਗੇ।


ਮੁੱਖ ਮੰਤਰੀ ਨੇ ਕੀਤਾ ਐਲਾਨ


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ, 30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ।



WATCH LIVE TV