ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਮਨਮੋਹਣਾ ਦ੍ਰਿਸ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ। ਦੱਸਦੇਈਏ ਕਿ ਇਸ ਸਜਾਵਟ ਲਈ 100 ਤੋਂ ਵੱਧ ਮਾਹਿਰਾਂ ਦੀ ਮਦਦ ਤੇ ਦੇਸ਼ ਦੇ ਨਾਲ ਵਿਦੇਸ਼ਾਂ ਦੀ ਫੁੱਲਾਂ ਦੀ ਵੀ ਵਰਤੋ ਕੀਤੀ ਗਈ ਹੈ।
ਚੰਡੀਗੜ੍ਹ- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ ਹਨ। ਸਮਾਗਮ ਲਈ ਸ੍ਰੀ ਦਰਬਾਰ ਸਾਹਿਬ ਨੂੰ ਪੂਰੀ ਤਰ੍ਹਾਂ ਨਾਲ ਫੁੱਲਾਂ ਨਾਲ ਸਜਾਇਆ ਗਿਆ ਹੈ। ਸਜਾਵਟ ਦੀ ਸੇਵਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਦੇ ਕਾਰੋਬਾਰੀ ਵੱਲੋਂ ਲਈ ਗਈ ਹੈ। ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ਵਿੱਚ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ। ਸਜਾਵਟ ਲਈ ਤਕਰੀਬਨ 100 ਟਨ ਵਿਦੇਸ਼ੀ ਫੁੱਲਾਂ ਦੀ ਵਰਤੋ ਕੀਤੀ ਗਈ ਹੈ।