ਕਿਸਾਨੀ ਸੰਘਰਸ਼ ਦੇ ਇਤਿਹਾਸਕ ਪਲ ਮੌਕੇ ਸਾਬਕਾ ਮੁੱਖ ਮੰਤਰੀ ਨੇ ਸ਼ਹੀਦ ਕਿਸਾਨਾਂ ਨੂੰ ਕੀਤਾ ਯਾਦ
Advertisement

ਕਿਸਾਨੀ ਸੰਘਰਸ਼ ਦੇ ਇਤਿਹਾਸਕ ਪਲ ਮੌਕੇ ਸਾਬਕਾ ਮੁੱਖ ਮੰਤਰੀ ਨੇ ਸ਼ਹੀਦ ਕਿਸਾਨਾਂ ਨੂੰ ਕੀਤਾ ਯਾਦ

ਦੁਨੀਆ ਭਰ ਵਿੱਚ ਕਿਸਾਨ ਸੰਘਰਸ਼ਾਂ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਡੀ ਘਟਨਾ ਹੈ। ਮੈਂ ਮਹਾਨ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਧੰਨਵਾਦ ਕਰਦਾ ਹਾਂ ਅਤੇ ਆਪਣੇ ਖੇਤਾਂ ਵਿੱਚ ਸਖ਼ਤ ਮਿਹਨਤ ਕਰਨ ਵਾਲੇ ਹਰ ਕਿਸਾਨ ਨੂੰ ਵਧਾਈ ਦਿੰਦਾ ਹਾਂ।

ਕਿਸਾਨੀ ਸੰਘਰਸ਼ ਦੇ ਇਤਿਹਾਸਕ ਪਲ ਮੌਕੇ ਸਾਬਕਾ ਮੁੱਖ ਮੰਤਰੀ ਨੇ ਸ਼ਹੀਦ ਕਿਸਾਨਾਂ ਨੂੰ ਕੀਤਾ ਯਾਦ

ਚੰਡੀਗੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਨੂੰ ‘ਇਤਿਹਾਸਕ ਪਲ' ਕਰਾਰ ਦਿੱਤਾ।

ਉਹਨਾਂ ਕਿਹਾ ਕਿ ਦੁਨੀਆ ਭਰ ਵਿੱਚ ਕਿਸਾਨ ਸੰਘਰਸ਼ਾਂ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਡੀ ਘਟਨਾ ਹੈ। ਮੈਂ ਮਹਾਨ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਧੰਨਵਾਦ ਕਰਦਾ ਹਾਂ ਅਤੇ ਆਪਣੇ ਖੇਤਾਂ ਵਿੱਚ ਸਖ਼ਤ ਮਿਹਨਤ ਕਰਨ ਵਾਲੇ ਹਰ ਕਿਸਾਨ ਨੂੰ ਵਧਾਈ ਦਿੰਦਾ ਹਾਂ।

ਬਾਦਲ ਨੇ ਕਿਹਾ ਕਿ ਇਸ ਫੈਸਲੇ ਦਾ ਕਿਸਾਨਾਂ 'ਤੇ ਬਹੁਤ ਜ਼ਿਆਦਾ ਅਸਰ ਪਵੇਗਾ ਅਤੇ ਦੁਨੀਆ ਭਰ ਦੇ ਗਰੀਬਾਂ ਅਤੇ ਵਾਂਝੇ ਲੋਕਾਂ ਲਈ ਇਨਸਾਫ਼ ਲਈ ਕੀਤੇ ਜਾ ਰਹੇ ਸੰਘਰਸ਼ 'ਤੇ ਵਿਆਪਕ ਅਤੇ ਚਿਰਸਥਾਈ ਪ੍ਰਭਾਵ ਪਵੇਗਾ।

ਹਾਲਾਂਕਿ ਉਨ੍ਹਾਂ ਸੰਘਰਸ਼ ਦੌਰਾਨ ਕੀਮਤੀ ਜਾਨਾਂ ਦੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ, ਉਹਨਾਂ ਆਖਿਆ ਕਿ ਮੇਰੇ ਪਹਿਲੇ ਵਿਚਾਰ 700 ਤੋਂ ਵੱਧ ਕਿਸਾਨਾਂ ਦੇ ਪਰਿਵਾਰਾਂ ਬਾਰੇ ਹਨ ਜਿਨ੍ਹਾਂ ਨੇ ਇਸ ਨਿਆਂਪੂਰਨ ਅਤੇ ਨੇਕ ਸੰਘਰਸ਼ ਦੇ ਰਾਹ 'ਤੇ ਸ਼ਹਾਦਤ ਦਾ ਜਾਮ ਪੀਤਾ । ਮੈਂ ਚਾਹੁੰਦਾ ਹਾਂ ਕਿ ਉਹ ਅੱਜ ਇਹ ਦਿਨ ਦੇਖਣ ਲਈ ਸਾਡੇ ਨਾਲ ਹੁੰਦੇ। ਇਨ੍ਹਾਂ ਬਹਾਦਰ ਸੈਨਿਕਾਂ ਦੀ ਮੌਤ ਅਤੇ ਲਖੀਮਪੁਰ ਵਰਗੀਆਂ ਦੁਖਦਾਈ ਘਟਨਾਵਾਂ ਇਸ ਸਰਕਾਰ ਦੇ ਚਿਹਰੇ 'ਤੇ ਹਮੇਸ਼ਾ ਕਾਲਾ ਧੱਬਾ ਬਣੇ ਰਹਿਣਗੇ।

 

 

Trending news