Amritsar News (ਭਰਤ ਸ਼ਰਮਾ): ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਖੈਰਾਬਾਦ ਵਿੱਚ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਦੋ ਮਾਸੂਮ ਬੱਚੇ ਤੇ ਇੱਕ ਨੌਜਵਾਨ ਮਲਬੇ ਥੱਲੇ ਆ ਗਏ। ਲਵਪ੍ਰੀਤ ਸਿੰਘ ਦੇ ਪਰਿਵਾਰ ਦੇ ਜੀਅ ਛੱਤ ਦੇ ਮਲਬੇ ਥੱਲੇ ਦੱਬ ਗਏ। ਬਚਾਅ ਵਾਸਤੇ ਆਂਢ ਗੁਆਂਢ ਦੇ ਲੋਕ ਅਤੇ ਪਿੰਡ ਵਾਸੀ ਨੇ ਘਰ ਦੇ ਮਲਬੇ ਥੱਲਿਓਂ ਇੱਕ ਨੌਜਵਾਨ ਤੇ ਦੋ ਬੱਚਿਆਂ ਨੂੰ ਬਾਹਰ ਕੱਢਕੇ ਹਸਪਤਾਲ ਪਹੁੰਚਾਇਆ। ਇੱਕ ਨੌਜਵਾਨ ਤੇ ਇੱਕ ਬੱਚਾ ਜਿਸ ਨੂੰ ਕਾਫੀ ਸੱਟਾਂ ਲੱਗੀਆਂ ਹਨ ਜਦਕਿ ਇੱਕ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਗੁਰਫਤੇਹ ਸਿੰਘ (5 ਸਾਲ) ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਮਾਸੂਮ ਬੱਚੇ ਅਤੇ ਲਵਪ੍ਰੀਤ ਦਾ ਭਰਾ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਮਕਾਨ ਦੇ ਮਲਬੇ ਹੇਠੋਂ ਇੱਕ ਨੌਜਵਾਨ ਅਤੇ ਦੋ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਇਸ ਹਾਦਸੇ ਵਿੱਚ ਲਵਪ੍ਰੀਤ ਦੇ ਭਰਾ ਅਤੇ ਇੱਕ ਪੁੱਤਰ ਦਾ ਬਚਾਅ ਹੋ ਗਿਆ ਪਰ 5 ਸਾਲਾ ਗੁਰਫਤਿਹ ਸਿੰਘ ਦੀ ਮੌਤ ਹੋ ਗਈ।
ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ।
ਬੁੱਧਵਾਰ ਨੂੰ ਸੂਬੇ ਭਰ 'ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਮੌਸਮ ਵਿਭਾਗ ਕੇਂਦਰ (IMD) ਅਨੁਸਾਰ ਅੱਜ ਬਾਅਦ ਦੁਪਹਿਰ 3 ਵਜੇ ਤੱਕ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।


ਫਾਜ਼ਿਲਕਾ 'ਚ ਸਾਉਣ ਦੀ ਪਹਿਲੀ ਬਰਸਾਤ ਨੇ ਜਿੱਥੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ, ਉੱਥੇ ਹੀ ਜਲਾਲਾਬਾਦ ਦੇ ਪਿੰਡ 'ਚ ਤੇਜ਼ ਬਾਰਿਸ਼ ਕਾਰਨ ਇਕ ਮਕਾਨ ਢਹਿ ਗਿਆ। ਜਿਸ ਕਾਰਨ ਇੱਕ ਮੱਝ ਦੀ ਮੌਤ ਹੋ ਗਈ, ਜਦਕਿ ਤਿੰਨ ਪਸ਼ੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਪਿੰਡ ਦੇ ਲੋਕਾਂ ਨੇ ਉਕਤ ਵਿਅਕਤੀ ਦੇ ਹੱਕ ਵਿੱਚ ਆਰਥਿਕ ਮਦਦ ਦੀ ਅਪੀਲ ਕੀਤੀ।
ਜਲਾਲਾਬਾਦ ਦੇ ਪਿੰਡ ਸੋਹਾਣਾ ਸੰਦਰ ਦੇ ਵਾਸੀ ਰਾਜ ਸਿੰਘ ਨੇ ਦੱਸਿਆ ਕਿ ਉਹ ਪਸ਼ੂ ਪਾਲ ਕੇ ਉਨ੍ਹਾਂ ਦਾ ਦੁੱਧ ਵੇਚ ਕੇ ਆਪਣਾ ਗੁਜ਼ਾਰਾ ਕਰਦੇ ਹਨ।