Jagmeet Singh Brar: ਕਿਸਾਨੀ ਮੰਗਾਂ 'ਤੇ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ
Advertisement
Article Detail0/zeephh/zeephh2562967

Jagmeet Singh Brar: ਕਿਸਾਨੀ ਮੰਗਾਂ 'ਤੇ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

Jagmeet Singh Brar: ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਅੱਜ ਦੇਰ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ।

Jagmeet Singh Brar: ਕਿਸਾਨੀ ਮੰਗਾਂ 'ਤੇ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

Jagmeet Singh Brar: ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਅੱਜ ਦੇਰ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸਰਦਾਰ ਬਰਾੜ ਨੇ ਪੰਜਾਬ ਦੇ ਕਿਸਾਨਾਂ ਦੀ ਦਿਨ ਬ ਦਿਨ ਹੋ ਰਹੀ ਤਰਸਯੋਗ ਹਾਲਾਤ ਤੋਂ ਜਿੱਥੇ ਜਾਣੂ ਕਰਵਾਇਆ ਉਥੇ ਹੀ ਮੌਜੂਦਾ ਕਿਸਾਨੀ ਘੋਲ ਲੜਨ ਦੀ ਮਜਬੂਰੀ ਅਤੇ ਕਿਸਾਨ ਆਗੂਆਂ ਦੇ ਜਜ਼ਬੇ ਅਤੇ ਹੌਸਲੇ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ।

ਕਰੀਬ ਇੱਕ ਘੰਟਾ ਚਲੀ ਮੀਟਿੰਗ ਦੌਰਾਨ ਬਰਾੜ ਵੱਲੋਂ ਉਠਾਏ ਮੁੱਦਿਆਂ ਉਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਸੰਵੇਦਨਸ਼ੀਲਤਾ ਅਤੇ ਹਮਦਰਦੀ  ਜ਼ਾਹਿਰ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕਿਸਾਨਾਂ ਪ੍ਰਤੀ ਜਤਾਈ ਜਾ ਰਹੀ ਚਿੰਤਾ ਨੂੰ ਵੀ ਪ੍ਰਗਟਾਇਆ। 

ਬਰਾੜ ਵੱਲੋਂ ਦੇਸ਼ ਦੇ ਕਿਸਾਨਾਂ ਖਾਸ ਕਰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਪੇਸ਼ ਕੀਤੀਆਂ ਦਲੀਲ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਨਾ ਸਿਰਫ ਭਰੋਸਾ ਦਿੱਤਾ ਗਿਆ ਸਗੋਂ ਵਾਅਦਾ ਕੀਤਾ ਗਿਆ ਕਿ ਦੇਸ਼ ਦੇ ਕਿਸਾਨਾਂ ਲਈ ਐੱਮਐੱਸਪੀ ਗਰੰਟੀ ਹੋ ਸਕਦੀ ਹੈ। ਇਸ ਲਈ ਜਾਰੀ ਸੈਸ਼ਨ ਵਿੱਚ ਦੇਸ਼ ਦੇ ਕਿਸਾਨਾਂ ਸਾਹਮਣੇ ਜ਼ਿੰਮੇਵਾਰਤਾ ਅਤੇ ਭਰੋਸੇਯੋਗ ਨਾਲ ਕਦਮ ਉਠਾਏ ਜਾ ਰਹੇ ਹਨ।

ਇਸ ਤੋਂ ਇਲਾਵਾ ਨਵੀਂ ਖੇਤੀ ਪਾਲਿਸੀ ਵਿਚ ਜਿਹੜੇ ਨੁਕਤੇ ਕਿਸਾਨਾਂ ਦੇ ਖਦਸ਼ੇ ਬਣੇ ਉਨ੍ਹਾਂ ਉਤੇ ਦੁਬਾਰਾ ਵਿਚਾਰ ਕਰਨ ਲਈ ਹਮੇਸ਼ਾ ਕੇਂਦਰ ਸਰਕਾਰ ਤਤਪਰ ਹੈ ਅਤੇ ਰਹੇਗੀ। ਜਿਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਦੇ ਕਿਸਾਨਾਂ ਲਈ ਹਮੇਸ਼ਾ ਬੂਹੇ ਖੁੱਲ੍ਹੇ ਹਨ। ਬਰਾੜ ਨੇ ਪਿਛਲੇ ਦਸ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿੱਚ ਬਣੇ ਡੈੱਡਲਾਕ ਤੋਂ ਜਾਣੂ ਕਰਵਾਇਆ, ਜਿਸ ਤੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਵਚਨਬੱਧਤਾ ਦਿੰਦਿਆਂ ਕਿਹਾ ਕਿ, ਅਗਲੇ ਕੁਝ ਦਿਨਾਂ ਨਹੀਂ ਬਲਕਿ ਘੰਟਿਆਂ ਵਿੱਚ ਇਸ ਡੈੱਡਲਾਕ ਨੂੰ ਤੋੜ ਕੇ ਨਵੀਂ ਸਵੇਰ ਦਾ ਆਗਾਜ਼ ਹੋਵੇਗਾ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਜਾਰੀ ਮਰਨ ਵਰਤ ਦੌਰਾਨ ਉਨ੍ਹਾਂ ਦੀ ਸਿਹਤ ਤੋਂ ਵੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਬਰਾੜ ਨੇ ਇਸ ਮੁਲਾਕਾਤ ਨੂੰ ਆਉਣ ਵਾਲੇ ਦਿਨਾਂ ਵਿਚ ਚੰਗੇ ਸੰਕੇਤ ਦਾ ਰੂਪ ਦਿੰਦਿਆਂ ਕਿਹਾ ਕਿ ਜਿਸ ਤਰੀਕੇ ਉਨ੍ਹਾਂ ਨੇ ਕਿਸਾਨਾਂ ਦੇ ਵਕੀਲ ਵਜੋਂ ਤਰਕ ਨਾਲ, ਪਿਛਲੇ ਦਿਨੀਂ ਕਿਸਾਨ ਆਗੂਆਂ ਨਾਲ ਕੀਤੀਆਂ ਮੁਲਾਕਾਤਾਂ ਤੋਂ ਮਿਲੇ ਸੁਝਾਅ ਨਾਲ ਅਤੇ ਖੇਤੀਬਾੜੀ ਸੈਕਟਰ ਦੀ ਅਰਥਵਿਵਸਥਾ ਨੂੰ ਸਮਝਣ ਵਾਲੇ ਵਿਅਕਤੀਆਂ ਤੋਂ ਮਿਲੇ ਸੁਝਾਅ ਨਾਲ ਪੱਖ ਪੇਸ਼ ਕੀਤਾ, ਉਸ ਤੋਂ ਬਾਅਦ ਉਨ੍ਹਾਂ ਨੂੰ ਆਸ ਹੈ ਕਿ ਅਗਲੇ ਕੁਝ ਦਿਨਾਂ ਵਿਚ ਪੰਜਾਬ ਦੇ ਅੰਨਦਾਤੇ ਵੱਲੋਂ ਲੜੇ ਜਾ ਰਹੇ ਅੰਦੋਲਨ ਅਤੇ ਫ਼ੈਸਲਾਕੁੰਨ ਲੜਾਈ ਵਿਚ ਜਿੱਤ ਮਿਲੇਗੀ।

ਬਰਾੜ ਵੱਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਖਾਸ ਤੌਰ ਉਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਅਤੇ ਗੰਭੀਰਤਾ ਭਰੇ ਕਦਮ ਨਾਲ  ਜਿੱਥੇ ਮੁਲਾਕਾਤ ਯਕੀਨੀ ਬਣੀ ਉਥੇ ਦੀ ਹਰਦੀਪ ਪੁਰੀ ਸਾਹਿਬ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਵੀ ਕਿਸਾਨਾਂ ਦਾ ਮੁੱਦਾ ਚੁੱਕਿਆ ਗਿਆ ਹੈ।

Trending news