Nangal Accident: ਨੰਗਲ ਐੱਨਐੱਫਐੱਲ ਚੌਕ ਉਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਇੱਕ ਟਿੱਪਰ ਚਾਲਕ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ।
Trending Photos
Nangal Accident (ਬਿਮਲ ਸ਼ਰਮਾ): ਨੰਗਲ ਐੱਨਐੱਫਐੱਲ ਚੌਕ ਉਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਇੱਕ ਟਿੱਪਰ ਚਾਲਕ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਟਿੱਪਰ ਐਕਟਿਵਾ ਸਵਾਰ ਦੇ ਉਪਰ ਤੋਂ ਟਿੱਪਰ ਗੁਜ਼ਰ ਗਿਆ ਜਿਸ ਨਾਲ ਇੱਕ ਵਿਅਕਤੀ ਦੀ ਮੌਕੇ ਉਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਦਰਦਨਾਕ ਸੀ ਕਿ ਸਕੂਟੀ ਸਵਾਰ ਜਿਸ ਵਿਅਕਤੀ ਦੀ ਮੌਤ ਹੋਈ ਹੈ ਜਦੋਂ ਟਿੱਪਰ ਉਸ ਦੇ ਉਪਰ ਤੋਂ ਗੁਜਰਿਆ ਤਾਂ ਉਸਦਾ ਸਰੀਰ ਬੁਰੀ ਤਰ੍ਹਾਂ ਕੁਚਲਿਆ ਗਿਆ।
ਐਕਟਿਵਾ ਸਵਾਰ ਆਪਣੀ ਨਵੀਂ ਸਕੂਟੀ ਨੂੰ ਨੰਬਰ ਪਲੇਟਾਂ ਲਵਾ ਕੇ ਵਾਪਸ ਘਰ ਜਾ ਰਹੇ ਸਨ ਕਿ ਪਿੱਛੋਂ ਆ ਰਹੇ ਇੱਕ ਤੇਜ਼ ਰਫਤਾਰ ਟਿੱਪਰ ਨੇ ਉਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਤੇ ਦਰੜਦਾ ਹੋਇਆ ਨਾਲ ਹੀ ਘਸੀਟ ਕੇ ਅੱਗੇ ਨੂੰ ਲੈ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ।
ਇਹ ਵੀ ਪੜ੍ਹੋ : Zirakpur News: ਸ਼ਹਿਰ ਦਾ ਬਿਜਲੀ ਪਾਣੀ ਹੋਇਆ ਗੁੱਲ, ਸਰਕਾਰ ਦਾ ਦਾਅਵਾ ਵਿਕਾਸ ਹੋਇਆ ਫੁੱਲ
ਇਸ ਦੌਰਾਨ ਐਕਟਿਵਾ ਉਤੇ ਪਿੱਛੇ ਬੈਠੇ ਵਿਅਕਤੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਤੇ ਐਕਟਿਵਾ ਚਲਾ ਰਹੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਨੂੰ ਨੇੜੇ ਦੇ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਇਸ ਹਾਦਸੇ ਦੌਰਾਨ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਾਬਿਲੇਗੌਰ ਹੈ ਕਿ ਦੂਜੇ ਪਾਸੇ ਹੁਸ਼ਿਆਰਪੁਰ ਦੇ ਟਾਂਡਾ ਇਲਾਕੇ 'ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਰੇਤ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟਰੱਕ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਡਰਾਈਵਰ ਬੋਨਟ 'ਚ ਹੀ ਫਸ ਗਿਆ। ਕਰੀਬ ਢਾਈ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਡਰਾਈਵਰ ਦੀ ਮਦਦ ਨਾਲ ਉਸ ਨੂੰ ਬਾਹਰ ਕੱਢਿਆ ਗਿਆ। ਉਸ ਨੂੰ ਜ਼ਖਮੀ ਹਾਲਤ 'ਚ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : Punjab News: ਬਿਕਰਮ ਮਜੀਠੀਆ ਨੇ ਮੰਤਰੀ ਬਲਕਾਰ ਸਿੰਘ ਨੂੰ ਕੈਬਨਿਟ ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਕੀਤੀ ਮੰਗ