Fake Call Center: ਫਰਜ਼ੀ ਕਾਲ ਸੈਂਟਰ ਰਾਹੀਂ ਆਨਲਾਈਨ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 21 ਮੁਲਜ਼ਮ ਗ੍ਰਿਫ਼ਤਾਰ
Fake Call Center: ਜ਼ੀਰਕਪੁਰ ਅਤੇ ਸੀਆਈਏ ਸਟਾਫ ਖਰੜ ਦੀ ਟੀਮ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਕਲੀ ਕਾਲ ਸੈਂਟਰ ਉਤੇ ਛਾਪਾ ਮਾਰ ਕੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Fake Call Center: ਸ਼ਰਾਰਤੀ ਅਨਸਰਾਂ ਅਤੇ ਆਨਲਾਈਨ ਧੋਖਾਧੜੀ ਕਰਨ ਵਾਲਿਆਂ ਉੱਤੇ ਪੰਜਾਬ ਪੁਲਿਸ ਤਿੱਖੀ ਨਜ਼ਰ ਰੱਖ ਰਹੀ ਹੈ। ਇਸ ਤਹਿਤ ਅੱਜ ਜ਼ੀਰਕਪੁਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ। ਜਾਣਕਾਰੀ ਅਨੁਸਾਰ ਜ਼ੀਰਕਪੁਰ ਅਤੇ ਸੀਆਈਏ ਸਟਾਫ ਖਰੜ ਦੀ ਟੀਮ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਕਲੀ ਕਾਲ ਸੈਂਟਰ ਉਤੇ ਛਾਪਾ ਮਾਰ ਕੇ 16 ਲੜਕੇ ਤੇ 5 ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਿਹੜੇ ਕਿ ਭੋਲੇ ਭਾਲੇ ਵਿਦੇਸ਼ ਅਤੇ ਦੇਸ਼ ਦੇ ਲੋਕਾਂ ਨੂੰ ਆਨਲਾਈਨ ਠੱਗੀ ਦਾ ਸ਼ਿਕਾਰ ਬਣਾ ਕੇ ਉਨ੍ਹਾਂ ਤੋਂ ਪੈਸੇ ਲੁੱਟਦੇ ਸਨ। ਜਿਹੜੇ ਖੁਦ ਨੂੰ ਸਰਕਾਰੀ ਅਧਿਕਾਰੀ ਦੱਸ ਕੇ ਕਾਲ ਦੌਰਾਨ ਉਨ੍ਹਾਂ ਨੂੰ ਨਕਲੀ ਆਈਡੀਆ ਦਿਖਾ ਕੇ ਡਰਾਉਂਦੇ ਧਮਕਾਉਂਦੇ ਸਨ। ਇੱਕ ਯੂਆਰਐਲ ਲਿੰਕ ਭੇਜ ਬੈਂਕ ਦੀ ਡਿਟੇਲ ਹਾਸਲ ਕਰਨ ਤੋਂ ਬਾਅਦ ਪੈਸੇ ਕੱਢ ਲੈਂਦੇ ਸਨ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਇਨ੍ਹਾਂ ਕੋਲੋਂ 24 ਲੈਪਟਾਪ, ਭਾਰਤੀ ਕਰੰਸੀ 144000 ਵਿਦੇਸ਼ੀ ਕਰੰਸੀ ਦੇ ਨੋਟ 05, ਇੰਡੀਅਨ ਪਾਸਪੋਰਟ 3 ਅਤੇ ਵੱਖ-ਵੱਖ ਬੈਂਕਾਂ ਦੀਆਂ ਕੁੱਲ 03 ਚੈੱਕ ਬੁੱਕਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਥਾਣਾ ਜ਼ੀਰਕਪੁਰ ਵਿੱਚ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਲਿਆ ਗਿਆ ਤਾਂ ਕਿ ਮੁਲਜ਼ਮਾਂ ਤੋਂ ਅੱਗੇ ਦੀ ਹੋਰ ਪੁੱਛ ਪੜਤਾਲ ਹੋ ਸਕੇ।
ਵਿਧਵਾ ਔਰਤ ਦੇ ਖਾਤੇ ਵਿੱਚੋਂ ਉਡਾਏ ਪੈਸੇ
ਕਾਬਿਲੇਗੌਰ ਹੈ ਕਿ ਬੀਤੇ ਦਿਨ ਭਵਾਨੀਗੜ੍ਹ ਨੇੜਲੇ ਪਿੰਡ ਬਾਲਦ ਕਲਾਂ ਦੀ ਇੱਕ ਵਿਧਵਾ ਔਰਤ ਦੇ ਇੱਕ ਪ੍ਰਾਈਵੇਟ ਬੈਂਕ ਵਿਚਲੇ ਬੱਚਤ ਖ਼ਾਤੇ ਵਿਚੋਂ ਹੈਕਰਾਂ ਵੱਲੋਂ 6 ਲੱਖ 42 ਹਜ਼ਾਰ ਰੁਪਏ ਦੀ ਨਕਦੀ ਉਤੇ ਹੱਥ ਸਾਫ਼ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ। ਜਿਸ ਸਬੰਧੀ ਖਾਤਾਧਾਰਕ ਵਿਧਵਾ ਔਰਤ ਦੀ ਲੜਕੀ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦਿੰਦਿਆਂ ਠੱਗਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਖਾਤਾਧਾਰਕ ਵਿਧਵਾ ਔਰਤ ਕਰਮਜੀਤ ਕੌਰ ਪਤਨੀ ਸਵ. ਰਾਮ ਸਿੰਘ ਵਾਸੀ ਪਿੰਡ ਬਾਲਦ ਕਲਾਂ ਦੀ ਵਸਨੀਕ ਦੀਪਇੰਦਰ ਕੌਰ ਨੇ ਦੱਸਿਆ ਕਿ ਉਸ ਦੀ ਮਾਤਾ ਦਾ ਬਚਤ ਖਾਤਾ ਇਕ ਪ੍ਰਾਈਵੇਟ ਬੈਂਕ ਦੀ ਭਵਾਨੀਗੜ੍ਹ ਬ੍ਰਾਂਚ ਵਿੱਚ ਹੈ ਅਤੇ ਉਸ ਦੇ ਖਾਤੇ ਵਿੱਚ 8 ਲੱਖ 93 ਹਜ਼ਾਰ ਰੁਪਏ ਦੇ ਕਰੀਬ ਦੀ ਰਾਸ਼ੀ ਜਮ੍ਹਾਂ ਸੀ।
ਉਨ੍ਹਾਂ ਨੇ ਦੱਸਿਆ ਕਿ ਲੰਘੀ 31 ਜੁਲਾਈ 2024 ਦੀ ਸ਼ਾਮ ਨੂੰ ਉਨ੍ਹਾਂ ਦੇ ਮੋਬਾਈਲ ਫ਼ੋਨ ਉਤੇ ਤਿੰਨ ਸੰਦੇਸ਼ ਆਏ, ਜਿਨ੍ਹਾਂ ਵਿੱਚ ਉਨ੍ਹਾਂ ਦੀ ਮਾਤਾ ਦੇ ਖ਼ਾਤੇ ਵਿੱਚੋਂ ਵੱਖ-ਵੱਖ ਟਰਾਂਜ਼ੈਕਸ਼ਨਾਂ ਰਾਹੀਂ 1 ਲੱਖ 42 ਹਜ਼ਾਰ ਰੁਪਏ ਦੀ ਰਾਸ਼ੀ ਹੋਰ ਖਾਤਿਆਂ ਵਿੱਚ ਟ੍ਰਾਂਸਫਰ ਹੋਣ ਸਬੰਧੀ ਸੂਚਨਾ ਸੀ ਪਰ ਉਨ੍ਹਾਂ ਵੱਲੋਂ ਕਿਸੇ ਦੇ ਵੀ ਖਾਤੇ ਵਿੱਚ ਇਹ ਰਾਸ਼ੀ ਟ੍ਰਾਂਸਫਰ ਨਹੀਂ ਕੀਤੀ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਨਾਲ ਠੱਗੀ ਹੋਣ ਦਾ ਅਹਿਸਾਸ ਹੋਣ ਉਤੇ ਉਨ੍ਹਾਂ ਤੁਰੰਤ ਬੈਂਕ ਦੀ ਇੱਕ ਮਹਿਲਾ ਅਧਿਕਾਰੀ ਦੇ ਫ਼ੋਨ ਨੰਬਰ ਉਤੇ ਕਾਲ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਆਪਣੇ ਖ਼ਾਤੇ ਨੂੰ ਫ੍ਰੀਜ਼ ਕਰਵਾਉਣ ਲਈ ਬੇਨਤੀ ਕੀਤੀ।
ਇਸ ਦੌਰਾਨ ਉਕਤ ਮਹਿਲਾ ਅਧਿਕਾਰੀ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਖਾਤੇ ਵਿੱਚ ਬਕਾਇਆ ਰਹਿੰਦੀ ਤੁਹਾਡੀ ਰਾਸ਼ੀ ਦੀ ਅਸੀਂ ਐੱਫਡੀ ਕਰ ਦਿੰਦੇ ਹਾਂ, ਜਿਸ ਨਾਲ ਤੁਹਾਡੀ ਬਾਕੀ ਰਾਸ਼ੀ ਸੁਰੱਖਿਅਤ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਹੀ ਦਿਨ ਉਹ ਬੈਂਕ ਦੀ ਬ੍ਰਾਂਚ ਵਿੱਚ ਗਏ ਤੇ ਅਧਿਕਾਰੀਆਂ ਨੂੰ ਆਪਣਾ ਖ਼ਾਤਾ ਫ੍ਰੀਜ਼ ਕਰਨ ਦੀ ਬੇਨਤੀ ਕੀਤੀ ਪਰ ਬੈਂਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ ਕਿ ਤੁਹਾਡੇ ਖ਼ਾਤੇ ਵਿੱਚ ਬਕਾਇਆ ਪਈ 7 ਲੱਖ ਰੁਪਏ ਦੀ ਬੈਂਕ ਨੇ ਐੱਫਡੀ ਕਰ ਦਿੱਤੀ ਹੈ ਤੇ ਹੁਣ ਤੁਹਾਨੂੰ ਡਰਨ ਦੀ ਕੋਈ ਲੋੜ ਨਹੀਂ। ਇਸ ਤੋਂ ਬਾਅਦ ਉਹ ਇਸ ਘਟਨਾ ਦੀ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਨੂੰ ਸ਼ਿਕਾਇਤ ਦੇ ਕੇ ਵਾਪਸ ਆਪਣੇ ਘਰ ਆ ਗਏ।
ਪਰ ਲੰਘੀ 1 ਅਗਸਤ ਦੀ ਰਾਤ ਨੂੰ ਉਸ ਸਮੇਂ ਉਨ੍ਹਾਂ ਦੇ ਪੈਰਾ ਹੇਠੋਂ ਜ਼ਮੀਨ ਖਿਸਕ ਗਈ ਜਦੋਂ ਰਾਤ ਦੇ ਕਰੀਬ ਸਵਾ ਅੱਠ ਵਜੇ ਉਨ੍ਹਾਂ ਦੇ ਮੋਬਾਇਲ ਫੋਨ ਉਤੇ ਫਿਰ ਸੰਦੇਸ਼ ਆਇਆ ਕਿ ਉਸ ਦੀ ਮਾਤਾ ਦੇ ਖਾਤੇ ਵਿਚੋਂ ਕਿਸੇ ਨੇ ਬੈਂਕ ਦੀ ਐੱਫਡੀ ਨੂੰ ਤੋੜ ਕੇ 5 ਲੱਖ ਰੁਪਏ ਦੀ ਰਾਸ਼ੀ ਮਹਾਰਾਸ਼ਟਰ ਦੀ ਕਿਸੇ ਬੈਂਕ ਦੇ ਖਾਤੇ ਵਿੱਚ ਟ੍ਰਾਂਸਫਰ ਕਰ ਲਈ ਹੈ।
ਇਹ ਵੀ ਪੜ੍ਹੋ : Vinesh Phogat News: ਵਿਨੇਸ਼ ਫੋਗਾਟ ਦੇ ਆਯੋਗ ਕਰਾਰ ਦਿੱਤੇ ਜਾਣ 'ਤੇ ਪੀਐਮ ਨਰਿੰਦਰ ਮੋਦੀ ਨੇ ਕਿਹਾ ਤੁਸੀਂ ਚੈਂਪੀਅਨਾਂ ਦੇ ਚੈਂਪੀਅਨ ਹੋ