Punjab News: ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਸੂਬੇ 'ਚ ਹਸਪਤਾਲਾਂ ਦੀਆਂ ਓਪੀਡੀ ਰਹਿਣਗੀਆਂ ਬੰਦ
Advertisement
Article Detail0/zeephh/zeephh1980542

Punjab News: ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਸੂਬੇ 'ਚ ਹਸਪਤਾਲਾਂ ਦੀਆਂ ਓਪੀਡੀ ਰਹਿਣਗੀਆਂ ਬੰਦ

Punjab News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੱਜ ਸੂਬੇ ਦੇ ਸਾਰੇ ਹੀ ਮੁੱਖ ਹਸਪਤਾਲਾਂ ਦੀਆਂ ਓਪੀਡੀਜ਼ ਬੰਦ ਰਹਿਣਗੀਆਂ। PGI, GMCH-32 ਅਤੇ GMSH-16 ਦੀਆਂ ਓਪੀਡੀ ਸ਼੍ਰੀ ਗੁਰੂ ਨਾਨਕ ਦੇਵ ਜਯੰਤੀ ਦੇ ਮੌਕੇ 'ਤੇ ਸੋਮਵਾਰ ਨੂੰ ਬੰਦ ਰਹਿਣਗੀਆਂ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਵੀ ਬੰਦ ਰਹਿਣਗੇ।

ਇਹ ਵੀ ਪੜ੍ਹੋ : Guru Nanak Prakash Purab: ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ; ਸਮੁੱਚੀ ਇਨਸਾਨੀਅਤ ਦਾ ਕੀਤਾ ਮਾਰਗਦਰਸ਼ਨ

ਇਸੇ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ ‘ਸਰਬੱਤ ਦਾ ਭਲਾ’ ਅੱਜ ਵੀ ਸਮੁੱਚੇ ਵਿਸ਼ਵ ਲਈ ਓਨਾ ਹੀ ਪ੍ਰਸੰਗਿਕ ਹੈ ਜਿੰਨਾ ਪਹਿਲਾਂ ਸੀ। ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਪਿਆਰ ਅਤੇ ਸਦਭਾਵਨਾ ਦਾ ਉਪਦੇਸ਼ ਦਿੰਦਾ ਹੈ।

ਇਹ ਵੀ ਪੜ੍ਹੋ : Guru Nanak Dev ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

Trending news