Operation Amritpal Singh latest news: ਅੰਮ੍ਰਿਤਪਾਲ ਸਿੰਘ ਮਾਮਲੇ ‘ਚ NIA ਦੀਆਂ 9 ਟੀਮਾਂ ਪਹੁੰਚੀਆਂ ਪੰਜਾਬ
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਦੇ ਡਰੱਗ ਮਾਫੀਆ ਨਾਲ ਵੀ ਸੰਬੰਧ ਸਨ। ਡਰੱਗ ਮਾਫੀਆ ਉਸ ਨੂੰ ਫੰਡਿੰਗ ਕਰ ਰਿਹਾ ਸੀ ਅਤੇ ਮਾਫੀਆ ਨੇ ਉਸਨੂੰ ਇੱਕ ਮਰਸਡੀਜ਼ ਵੀ ਤੋਹਫੇ ਵਿੱਚ ਦਿੱਤੀ ਸੀ।
NIA in Punjab's Operation Amritpal Singh latest news: ਜਿੱਥੇ ਪੰਜਾਬ ਪੁਲਿਸ ਵੱਲੋਂ 'ਵਾਰਿਸ ਪੰਜਾਬ ਦੇ' ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਖਿਲਾਫ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੁਣ ਖ਼ਬਰਾਂ ਆ ਰਹੀਆਂ ਹਨ ਕਿ "ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ" 'ਚ ਹੁਣ ਕੌਮੀ ਜਾਂਚ ਏਜੰਸੀ NIA ਦੀ ਐਂਟਰੀ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਐੱਨਆਈਏ ਦੀਆਂ 9 ਟੀਮਾਂ ਅੰਮ੍ਰਿਤਪਾਲ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਜਲੰਧਰ, ਤਰਨਤਾਰਨ, ਗੁਰਦਾਸਪੁਰ ਤੇ ਅੰਮ੍ਰਿਤਸਰ ਪਹੁੰਚੀਆਂ ਹਨ। ਐੱਨਆਈਏ ਅੰਮ੍ਰਿਤਪਾਲ ਤੇ ਉਸਦੀ ਬ੍ਰਿਗੇਡ ਦੇ ISI ਨਾਲ ਲਿੰਕ ਦੀ ਜਾਂਚ ਕਰ ਰਹੀ ਹੈ।
ਉੱਥੇ ਹੀ ਵਾਰਿਸ ਪੰਜਾਬ ਦੇ ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਵੀ ਪੁਲਿਸ ਦੇ ਹੱਥ ਨਹੀਂ ਲੱਗ ਸਕਿਆ ਹੈ। ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਉਸ ਦੀ ਭਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਨੂੰ ਪੰਜਾਬ ਤੋਂ ਅਸਾਮ ਦੀ ਡਿਬਰੂਗੜ੍ਹ ਸੈਂਟਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਦੁਪਹਿਰ 12 ਵਜੇ ਤੋਂ ਬਾਅਦ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਸ਼ੁਰੂ ਹੋ ਜਾਵੇਗਾ।
ਦੂਜੇ ਪਾਸੇ ਖੁਫੀਆ ਏਜੰਸੀਆਂ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਜਾਰਜੀਆ ਵਿਖੇ ਹਥਿਆਰਾਂ ਦੀ ਵਰਤੋਂ ਦੀ ਸਿਖਲਾਈ ਦਿੱਤੀ ਗਈ ਸੀ। ਉਹ ਪੰਜਾਬ ਆਉਣ ਤੋਂ ਪਹਿਲਾਂ ਦੁਬਈ ਤੋਂ ਜਾਰਜੀਆ ਗਿਆ ਸੀ। ਆਨੰਦਪੁਰ ਖਾਲਸਾ ਫੋਰਸ (AKF) ਬਣਾਉਣ ਲਈ ਉਸਦੀ ਤਿਆਰੀ ਵੀ ਇਸ ਸਿਖਲਾਈ ਦਾ ਇੱਕ ਹਿੱਸਾ ਸੀ। ਪੰਜਾਬ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਲਈ ਉਸ ਨੂੰ ਜਾਰਜੀਆ ਵਿੱਚ ਪੂਰੀ ਸਿਖਲਾਈ ਦਿੱਤੀ ਗਈ ਸੀ।
ਅੰਮ੍ਰਿਤਪਾਲ ਦੇ ਸਾਰੇ ਸਮਰਥਕਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। ਹੁਣ ਤੱਕ 116 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਜੇਲ੍ਹਾਂ ਦੇਸ਼ ਦੇ ਦੱਖਣੀ ਹਿੱਸੇ ਵਿੱਚ ਹਨ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦਾ ਮਾਹੌਲ ਤਣਾਅਪੂਰਨ ਨਾ ਹੋਵੇ ਅਤੇ ਅੰਮ੍ਰਿਤਪਾਲ ਸਿੰਘ ਦਾ ਨੈੱਟਵਰਕ ਪੂਰੀ ਤਰ੍ਹਾਂ ਤੋੜਿਆ ਜਾ ਸਕੇ।
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਦੇ ਡਰੱਗ ਮਾਫੀਆ ਨਾਲ ਵੀ ਸੰਬੰਧ ਸਨ। ਡਰੱਗ ਮਾਫੀਆ ਉਸ ਨੂੰ ਫੰਡਿੰਗ ਕਰ ਰਿਹਾ ਸੀ ਅਤੇ ਮਾਫੀਆ ਨੇ ਉਸਨੂੰ ਇੱਕ ਮਰਸਡੀਜ਼ ਵੀ ਤੋਹਫੇ ਵਿੱਚ ਦਿੱਤੀ ਸੀ।
ਇਹ ਵੀ ਪੜ੍ਹੋ: Lawrence Bishnoi Interview: 'ਮੇਰੀ ਜ਼ਿੰਦਗੀ ਦਾ ਇੱਕ ਹੀ ਮਕਸਦ-ਸਲਮਾਨ ਖਾਨ ਨੂੰ ਮਾਰਨਾ', ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵੱਡਾ ਬਿਆਨ
(For more latest news apart from NIA in Punjab's Operation Amritpal Singh, stay tuned to Zee PHH)