ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ (Punjab Police) ਵੱਲੋਂ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਹੁਣ ਤੱਕ ਅੰਮ੍ਰਿਤਪਾਲ ਨੂੰ ਫੜ੍ਹ ਲਿਆ ਗਿਆ ਹੈ।
Trending Photos
Operation Amritpal Singh news: ਪੰਜਾਬ ਪੁਲਿਸ (Punjab Police) ਦੇ 'ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ' ਦਾ ਅੱਜ 5ਵਾਂ ਹੈ ਪਰ ਹੁਣ ਤੱਕ 'ਵਾਰਿਸ ਪੰਜਾਬ ਦੇ' ਦਾ ਮੁਖੀ ਫਰਾਰ ਹੈ। ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ (Amritpal Singh wife Kirandeep Kaur) ਤੇ ਉਸਦੀ ਮਾਂ ਤੋਂ ਪੁੱਛਗਿੱਛ ਕੀਤੀ ਗਈ।
ਦੱਸ ਦਈਏ ਕਿ ਡੀਐਸਪੀ ਹਰਕ੍ਰਿਸ਼ਨ ਸਿੰਘ ਅਤੇ ਡੀਐਸਪੀ ਪਰਮਿੰਦਰ ਕੌਰ ਨੇ ਅੰਮ੍ਰਿਤਪਾਲ ਦੀ ਪਤਨੀ (Amritpal Singh wife Kirandeep Kaur) ਅਤੇ ਉਸਦੀ ਮਾਂ ਤੋਂ ਪੁੱਛਗਿੱਛ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਅਧਿਕਾਰੀਆਂ ਵੱਲੋਂ ਅੰਮ੍ਰਿਤਪਾਲ ਦੀ ਪਤਨੀ ਤੋਂ ਕਰੀਬ ਇੱਕ ਘੰਟੇ ਤੱਕ ਪੁੱਛਗਿੱਛ ਕੀਤੀ ਗਈ।
ਇਸ ਦੌਰਾਨ ਵਿਦੇਸ਼ਾਂ ਤੋਂ ਫੰਡਿੰਗ ਬਾਰੇ ਵੀ ਸਵਾਲ ਕੀਤੇ ਗਏ। ਡੀਐਸਪੀ ਨਾਲ ਜ਼ੀ ਮੀਡੀਆ ਟੀਮ ਨੇ ਵਿਸ਼ੇਸ਼ ਗੱਲਬਾਤ ਕੀਤੀ ਅਤੇ ਇਸ ਦੌਰਾਨ ਡੀਐਸਪੀ ਨੇ ਦੱਸਿਆ ਕਿ ਉਹ ਪਰਿਵਾਰ ਤੋਂ ਪੁੱਛਗਿੱਛ ਕਰਨ ਆਏ ਸਨ ਅਤੇ ਇਸ ਦੌਰਾਨ ਪਰਿਵਾਰ ਨੇ ਪੁਲਿਸ ਦਾ ਪੂਰਾ ਸਹਿਯੋਗ ਕੀਤਾ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਬੱਬਰ ਖਾਲਸਾ ਦੀ ਸਰਗਰਮ ਮੈਂਬਰ ਹੈ ਅਤੇ ਬੱਬਰ ਖਾਲਸਾ ਲਈ ਫੰਡ ਇਕੱਠਾ ਕਰਦੀ ਸੀ। NRI ਕਿਰਨਦੀਪ ਕੌਰ ਨੂੰ 2020 ਵਿੱਚ ਬੱਬਰ ਖਾਲਸਾ ਲਈ ਪੈਸਾ ਇਕੱਠਾ ਕਰਨ ਦੇ ਦੋਸ਼ ਵਿੱਚ ਯੂਕੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
2020 ਵਿੱਚ, ਯੂਕੇ ਵਿੱਚ ਬੱਬਰ ਖਾਲਸਾ ਲਈ ਪੈਸਾ ਇਕੱਠਾ ਕਰਨ ਲਈ ਕਿਰਨਦੀਪ ਕੌਰ ਦੇ ਨਾਲ 5 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਯੂਕੇ ਤੋਂ ਖਾਲਿਸਤਾਨ ਅੰਦੋਲਨ ਲਈ ਫੰਡਿੰਗ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ (Punjab Police) ਵੱਲੋਂ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਹੁਣ ਤੱਕ ਅੰਮ੍ਰਿਤਪਾਲ ਨੂੰ ਫੜ੍ਹ ਲਿਆ ਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ! ਲੁੱਕਆਊਟ ਨੋਟਿਸ ਹੋਇਆ ਜਾਰੀ, ਹਵਾਈ ਅੱਡਿਆਂ 'ਤੇ ਅਲਰਟ
(For more news apart from Operation Amritpal Singh, stay tuned to Zee PHH)