Operation Blue Star Anniversary: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਅੱਜ; ਵੱਡੀ ਗਿਣਤੀ `ਚ ਸੰਗਤ ਦੀ ਆਮਦ ਸ਼ੁਰੂ, ਸੁਰੱਖਿਆ ਦੇ ਕੜੇ ਇੰਤਜ਼ਾਮ
Ghallughara Anniversary: ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਦੱਸਿਆ ਸੀ ਕਿ 6 ਜੂਨ ਨੂੰ ਪਾਠ ਦੇ ਭੋਗ ਪਾਏ ਜਾਣਗੇ ਅਤੇ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ।
Operation Blue Star aka Ghallughara Anniversary news today: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ 'ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 'ਅਖੰਡ ਪਾਠ' ਦੇ ਭੋਗ ਪਾਏ ਜਾਣਗੇ। ਪਿਛਲੇ ਦੋ ਦਿਨਾਂ ਤੋਂ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਮੰਗਲਵਾਰ ਸਵੇਰ ਤੋਂ ਹੀ ਸਿੱਖ ਸੰਗਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ।
ਸਿੱਖ ਭਾਈਚਾਰੇ ਵੱਲੋਂ 1984 ਦੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ। ਸਾਕਾ ਨੀਲਾ ਤਾਰਾ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ਸੰਦੇਸ਼ ਵੀ ਦੇਣਗੇ। ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ, ਕਮਾਂਡੋ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ।
ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਹੱਥਾਂ ਵਿੱਚ ਪੋਸਟਰ ਫੜ ਕੇ 1984 ਦੇ ਬਲੂ ਸਟਾਰ ਆਪ੍ਰੇਸ਼ਨ ਦਾ ਵਿਰੋਧ ਕਰਨ ਵਾਲਿਆਂ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜ਼ਖ਼ਮੀ ਬੀੜ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ।
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਦੱਸਿਆ ਸੀ ਕਿ 6 ਜੂਨ ਨੂੰ ਪਾਠ ਦੇ ਭੋਗ ਪਾਏ ਜਾਣਗੇ ਅਤੇ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ।
ਇਹ ਵੀ ਪੜ੍ਹੋ: Operation Blue Star AI Images: AI ਦੀਆਂ ਤਸਵੀਰਾਂ 'ਚ ਦੇਖੋ ਘੱਲੂਘਾਰਾ ਘਟਨਾ ਦਾ ਇਤਿਹਾਸ
ਸਵੇਰੇ 10 ਵਜੇ ਤੱਕ ਵੱਡੀ ਗਿਣਤੀ ਵਿੱਚ ਲੋਕਾਂ ਦੇ ਪੁੱਜਣ ਦੀ ਉਮੀਦ ਹੈ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਬਾਜ਼ ਅੱਖ ਰੱਖੀ ਜਾ ਰਹੀ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਰੋਜ਼ਾਨਾ ਹੀ ਫਲੈਗ ਮਾਰਚ ਕਰ ਰਹੀ ਹੈ ਤੇ ਲੋਕਾਂ ਨੂੰ ਹਦਾਇਤਾਂ ਜਾਰੀ ਕਰ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਨੂੰ ਲੈ ਕੇ ਵੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਲੋਕਾਂ ਨੂੰ ਅਫਵਾਹਾਂ ਉਤੇ ਗੌਰ ਨਾ ਕਰਨ ਦੀ ਅਪੀਲ ਕੀਤੀ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ 18 ਜੁਲਾਈ 2006 ਦੀ ਮਤੇ ਦੀ ਕਾਪੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਚੁੱਕੇ ਹਨ। ਜਿਸ ਵਿੱਚ ਪੰਜ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਦਾ ਵੇਰਵਾ ਹੈ ਕਿ ਕੋਈ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਜ਼ਿੰਦਾਬਾਦ ਜਾਂ ਮੁਰਦਾਬਾਦ ਦੇ ਨਾਅਰੇ ਨਹੀਂ ਲਗਾਏਗਾ।
ਇਹ ਵੀ ਪੜ੍ਹੋ: Hemkund Sahib Yatra 2023: ਹੇਮਕੁੰਟ ਸਾਹਿਬ ਨੇੜੇ ਟੁੱਟਿਆ ਗਲੇਸ਼ੀਅਰ, ਬਰਫ 'ਚ ਦੱਬੀ ਮਹਿਲਾ ਯਾਤਰੀ ਦੀ ਲਾਸ਼ ਬਰਾਮਦ
(For more news apart from Operation Blue Star aka Ghallughara Anniversary news today, stay tuned to Zee PHH)