Goraya News: ਟੇਲਰ ਕਰਦਾ ਸੀ ਅਫੀਮ ਸਪਲਾਈ; ਗੁਰਾਇਆ ਪੁਲਿਸ ਨੇ ਦੋ ਨੂੰ ਕੀਤਾ ਕਾਬੂ
Goraya News: ਜਲੰਧਰ ਦਿਹਾਤੀ ਪੁਲਿਸ ਨੇ ਇਲਾਕੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਵੱਡੀ ਵਿਸ਼ੇਸ਼ ਮੁਹਿੰਮ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 1.2 ਕਿਲੋ ਅਫੀਮ ਬਰਾਮਦ ਕੀਤੀ ਹੈ।
Goraya News: ਜਲੰਧਰ ਦਿਹਾਤੀ ਪੁਲਿਸ ਨੇ ਇਲਾਕੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਵੱਡੀ ਵਿਸ਼ੇਸ਼ ਮੁਹਿੰਮ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 1.2 ਕਿਲੋ ਅਫੀਮ ਬਰਾਮਦ ਕੀਤੀ ਹੈ। ਕਥਿਤ ਤੌਰ 'ਤੇ ਇਹ ਨਸ਼ੀਲੇ ਪਦਾਰਥ ਝਾਰਖੰਡ ਤੋਂ ਖ਼ਰੀਦੇ ਗਏ ਸਨ।
ਫੜੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਲਾਲ ਪੁੱਤਰ ਦਰਸ਼ਨ ਲਾਲ ਵਾਸੀ ਬੀ-2/185 ਦਿਲਬਾਗ ਕਲੋਨੀ, ਗੁਰਾਇਆ ਅਤੇ ਨਰਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮੁਹੱਲਾ ਗੁਰੂ ਨਾਨਕਪੁਰਾ, ਗੁਰਾਇਆ ਵਜੋਂ ਹੋਈ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਐਸਐਸ ਬਲ ਨੇ ਦੱਸਿਆ ਗੁਰਾਇਆ ਦੇ ਐਸਐਚਓ ਇੰਸਪੈਕਟਰ ਪਲਵਿੰਦਰ ਸਿੰਘ ਦੀ ਅਗਵਾਈ ਵਿੱਚ ਟੀਮ ਨੇ ਰੁਟੀਨ ਗਸ਼ਤ ਅਤੇ ਚੈਕਿੰਗ ਮੁਹਿੰਮ ਚਲਾਈ ਹੈ। ਪੁਲਿਸ ਟੀਮ ਨੇ ਪੁਲੀ ਨੇਹਰ ਕਮਾਲਪੁਰ ਨੇੜੇ ਇੱਕ ਸਕੂਟਰ ਪੀਬੀ-08-ਸੀਵੀ-9704 ਸਵਾਰ ਦੋਨਾਂ ਨੂੰ ਰੋਕਿਆ ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਣ 'ਤੇ ਪੁਲਿਸ ਨੇ 600 ਗ੍ਰਾਮ ਦੇ ਦੋ ਵੱਖ-ਵੱਖ ਪੈਕੇਟਾਂ ਵਿੱਚ ਛੁਪਾਈ ਹੋਈ 1.2 ਕਿਲੋ ਅਫੀਮ ਬਰਾਮਦ ਕੀਤੀ ਹੈ। ਮੁਲਜ਼ਮ ਗੁਰਆਇਆ ਵਿੱਚ ਟੇਲਰ ਦਾ ਕੰਮ ਕਰਦਾ ਹੈ।
ਮੁੱਢਲੀ ਪੜਤਾਲ ਵਿੱਚ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਰੌਸ਼ਨ ਲਾਲ ਨੇ ਇਹ ਅਫੀਮ ਝਾਰਖੰਡ ਤੋਂ ਮੰਗਵਾਈ ਸੀ ਅਤੇ ਨਰਿੰਦਰ ਸਿੰਘ ਉਸ ਦੇ ਕੋਰੀਅਰ ਦਾ ਕੰਮ ਕਰਦਾ ਸੀ। ਨਰਿੰਦਰ ਸਿੰਘ ਨਸ਼ੀਲੇ ਪਦਾਰਥਾਂ ਨੂੰ ਝਾਰਖੰਡ ਤੋਂ ਰੇਲਗੱਡੀ ਰਾਹੀਂ ਲਿਆਇਆ ਸੀ ਅਤੇ ਇਸ ਨੂੰ ਖੇਤਰ ਵਿੱਚ ਰੋਸ਼ਨ ਲਾਲ ਦੇ ਗਾਹਕਾਂ ਤੱਕ ਪਹੁੰਚਾਉਣ ਲਈ ਜਾ ਰਿਹਾ ਸੀ।
ਥਾਣਾ ਗੁਰਾਇਆ ਵਿੱਚ ਐਨਡੀਪੀਐਸ ਐਕਟ ਦੀ ਧਾਰਾ 18(ਬੀ)/29/61/85 ਤਹਿਤ ਐਫ.ਆਈ.ਆਰ ਨੰਬਰ 110 ਮਿਤੀ 22-09-2024 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਝਾਰਖੰਡ ਵਿੱਚ ਨਸ਼ੀਲੇ ਪਦਾਰਥਾਂ ਦੇ ਸੰਚਾਲਨ ਦੇ ਨਾਲ-ਨਾਲ ਜ਼ਬਤ ਕੀਤੀ ਅਫੀਮ ਦੇ ਧੰਦੇ ਵਿੱਚ ਸ਼ਾਮਲ ਸਾਥੀਆਂ ਦੇ ਸੰਭਾਵਿਤ ਸਬੰਧਾਂ ਦੀ ਜਾਂਚ ਕਰ ਰਹੀ ਹੈ।
ਡੀਐਸਪੀ ਫਿਲੌਰ ਸਵਰਨ ਸਿੰਘ ਬੱਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਸਬੰਧਾਂ ਦੀ ਹੋਰ ਪੁੱਛਗਿੱਛ ਕੀਤੀ ਜਾ ਸਕੇ ਅਤੇ ਡਰੱਗ ਸਪਲਾਈ ਚੇਨ ਵਿੱਚ ਹੋਰ ਸਬੰਧਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਰਾਜ ਦੀਆਂ ਸਰਹੱਦਾਂ ਤੋਂ ਪਾਰ ਚੱਲ ਰਹੇ ਨਸ਼ਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਆਪਣੇ ਅਣਥੱਕ ਯਤਨ ਜਾਰੀ ਰੱਖੇਗੀ।
ਇਹ ਵੀ ਪੜ੍ਹੋ : Patiala Law University: VC ਪਟਿਆਲਾ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਕਾਰਨ ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ