Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆ
Punjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।
Punjab News: ਸੂਬੇ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਲਗਾਤਰ ਪੰਜਾਬ ਦੀ ਮੌਜੂਦਾਂ ਸਰਕਾਰ ਸਵਾਲਾਂ ਵਿੱਚ ਘਿਰ ਰਹੀ ਹੈ। ਇੱਕ ਰਿਪੋਰਟ ਮੁਤਾਬਕ ਪਿਛਲੇ 15 ਦਿਨਾਂ ਵਿੱਚ ਪੰਜਾਬ ਵਿੱਚ 15 ਨੌਜਵਾਨਾਂ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਇੱਥੇ ਹੀ ਬਸ ਨਹੀਂ ਇਹ ਮਾਮਲੇ ਸਹਾਮਣੇ ਆਉਣ ਤੋਂ ਬਾਅਦ ਕਈ ਹੋਰ ਨਸ਼ੇ ਨਾਲ ਮੌਤ ਦੇ ਮਾਮਲੇ ਸਹਾਮਣੇ ਆ ਚੁੱਕੇ ਹਨ। ਜੋ ਕਿ ਇੱਕ ਵੱਡਾ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦਰਮਿਆਨ ਵਿਰੋਧੀ ਧਿਰਾਂ ਪੰਜਾਬ ਸਰਕਾਰ ਨੂੰ ਘੇਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।
ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਮੈਂ ਸੰਤੁਸ਼ਟ ਨਹੀਂ ਹਾਂ। ਪੰਜਾਬ ਸਰਕਾਰ ਸਿਰਫ ਅੰਕੜਿਆਂ ਦੀ ਗੱਲ ਨਹੀਂ ਕਰ ਰਹੀ, ਜ਼ਮੀਨੀ ਪੱਧਰ 'ਤੇ ਹਕੀਕਤ ਕੁਝ ਹੋਰ ਹੈ, ਪਿਛਲੀਆਂ ਸਰਕਾਰਾਂ ਨੇ ਵੀ ਪੰਜਾਬ 'ਚੋਂ ਨਸ਼ਾ ਖਤਮ ਕਰਨ ਦੀ ਸਹੁੰ ਚੁੱਕੀ ਸੀ ਅਤੇ ਵਿਧਾਨ ਸਭਾ 'ਚ ਕਈ ਤਰ੍ਹਾਂ ਦੀਆਂ ਨੀਤੀਆਂ ਤੇ ਅੰਕੜੇ ਪੇਸ਼ ਕੀਤੇ ਸਨ। ਸੱਚਾਈ ਇਹ ਹੈ ਕਿ ਪੰਜਾਬ ਵਿੱਚ ਨਸ਼ਾ ਸਭ ਦੇ ਸਾਹਮਣੇ ਹੈ, ਇਹ ਅਜੇ ਵੀ ਖਤਮ ਨਹੀਂ ਹੋਇਆ ਹੈ, ਮੈਂ ਚਾਹਾਂਗਾ ਕਿ ਵਿਧਾਨ ਸਭਾ ਵਿੱਚ ਇੱਕ ਫੈਸਲਾ ਲਿਆ ਜਾਵੇ ਅਤੇ ਪੰਜਾਬ ਦੇ 117 ਵਿੱਚੋਂ 117 ਵਿਧਾਇਕ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਬਾਰੇ ਚਰਚਾ ਕਰਨ ਅਤੇ ਇਸ ਮਸਲੇ ਦਾ ਹੱਲ ਲੱਭਣ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਨਸ਼ੇ ਦੇ ਕਾਰਨ ਪੰਜਾਬ ਦੀ ਜਵਾਨੀ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ। ਇੱਕ ਮੁੱਖ ਮੰਤਰੀ ਨੇ ਕਿਹਾ ਸੀ ਕਿ ਮੈਂ ਕਸਮ ਖਾਦਾ ਹਾਂ ਕਿ ਮੈਂ ਨਸ਼ਾ ਖਤਮ ਕਰਾਂਗਾ, ਉਸ ਤੋਂ ਬਾਅਦ ਚੰਨੀ ਨੇ ਕਿਹਾ ਕਿ ਮੈਂ ਨਸ਼ਾ ਖਤਮ ਕਰਾਂਗਾ। ਜਦੋਂ ਭਗਵੰਤ ਮਾਨ ਆਏ ਤਾਂ ਉਨ੍ਹਾਂ ਨੇ ਕਿਹਾ ਕਿ ਮੇਰੇ ਇਰਾਦੇ ਸਾਫ਼ ਹਨ ਪਰ ਪੰਜਾਬ ਵਿੱਚ ਨਸ਼ੇ ਦਾ ਬੋਲਬਾਲਾ ਹੀ ਨਜ਼ਰ ਆ ਰਿਹਾ ਹੈ। ਅਜਿਹੇ ਵਿੱਚ ਅਸੀਂ ਕਿਸ ਆਗੂ ਨੀਅਤ 'ਤੇ ਸ਼ੱਕ ਕਰੀਏ? ਕਿਉਂਕਿ ਨਸ਼ਾ ਅਜੇ ਖਤਮ ਨਹੀਂ ਹੋਇਆ, ਇਹ ਅਜੇ ਵੀ ਚੱਲ ਰਿਹਾ ਹੈ। ਇਸ ਲਈ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਨਸ਼ਾਖੋਰੀ ਨੂੰ ਰੋਕਣ ਅਤੇ ਸਾਨੂੰ ਇਸ ਬਾਰੇ ਇਕੱਠੇ ਹੋ ਕੇ ਗੱਲ ਕਰਨ ਦੀ ਲੋੜ ਹੈ।
ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੰਜੀਵ ਖੰਨਾ ਨੇ ਨਸ਼ਿਆਂ ਦੇ ਮੁੱਦੇ 'ਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ, ਜੋ ਖੋਖਲਾ ਸਾਬਤ ਹੋਇਆ ਹੈ। ਪੰਜਾਬ ਵਿੱਚ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਦਾ ਗ੍ਰਾਫ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਭਾਜਪਾ ਦੇ ਸੂਬਾ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਨਸ਼ਿਆਂ ਤੋਂ ਬਚਣਾ ਬਹੁਤ ਜ਼ਰੂਰੀ ਹੈ ਅਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਮਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਸੂਬੇ ਵਿੱਚੋਂ ਖ਼ਬਰ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਡਿਵੀਜ਼ਨਾਂ ਵਿੱਚ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ।