Trending Photos
PU Senate Elections News: ਪੰਜਾਬ ਵਿੱਚ ਸੈਨੇਟ ਚੋਣਾਂ ਨਾ ਕਰਵਾਉਣ ਦੇ ਵਿਰੋਧ ਵਿੱਚ ਅੱਜ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੀਯੂ ਵਿੱਚ ਸੈਨੇਟ ਚੋਣਾਂ ਨਾ ਕਰਵਾਏ ਜਾਣ ਉਤੇ ਵਿਰੋਧੀ ਧਿਰਾਂ ਇਕਜੁੱਟ ਹੋ ਗਈਆਂ ਹਨ।
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਸਮੇਤ ਕਈ ਲੀਡਰ ਸ਼ਾਮਲ ਹੋਏ। ਸੁਖਪਾਲ ਸਿੰਘ ਖਹਿਰਾ, ਪ੍ਰਗਟ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਵੀ ਪਹੁੰਚੇ।
ਧਰਨਾਕਾਰੀਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਬਹੁਤ ਅਹਿਮ ਹੈ। ਇਹ ਇਕੱਲਾ ਯੂਨੀਵਰਸਿਟੀ ਦਾ ਮੁੱਦਾ ਨਹੀਂ ਹੈ ਸਗੋਂ ਇਹ ਪੰਜਾਬ ਦੀ ਲੜਾਈ ਹੈ। ਪੰਜਾਬ ਦੀ ਲੜਾਈ ਲਈ ਇੱਕ ਅੰਦੋਲਨ ਦੀ ਜ਼ਰੂਰਤ ਹੈ, ਜੋ ਵੀ ਲੜਾਈ ਲੜੀ ਜਾਵੇਗੀ ਅਕਾਲੀ ਦਲ ਉਸ ਵਿੱਚ ਸਾਥ ਦੇਵੇਗਾ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਹਨ। ਝੋਨਾ ਚੁੱਕਿਆ ਨਹੀਂ ਜਾ ਰਿਹਾ। ਡੀਏਪੀ ਦੀ ਖਾਦ ਨਹੀਂ ਮਿਲ ਰਹੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਵੀਂ ਵਿਧਾਨ ਸਭਾ ਦੀ ਜਗ੍ਹਾ ਦੀ ਮੰਗ ਕਰ ਰਿਹਾ ਹੈ, ਇਹ ਬਿਲਕੁਲ ਗਲਤ ਹੈ। ਚੰਡੀਗੜ੍ਹ ਵਿੱਚ ਪੰਜਾਬ ਦੇ 60 ਫੀਸਦੀ ਅਧਿਕਾਰ ਹਨ ਪਰ ਉਸ ਨੂੰ ਲਗਾਤਾਰ ਘਟਾਇਆ ਜਾ ਰਿਹਾ ਹੈ।