ਚੰਡੀਗੜ੍ਹ: ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਸੂਬੇ ਵਿੱਚ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ ਪੀ.ਬੀ. ਅਤੇ ਹੋਰ ਬਾਕੀ ਮਾਰਕ ਦਾ ਹਿੱਸਾ ਦਰਸਾਏ ਮਾਪਦੰਡ ‘ਤੇ ਪੂਰਾ ਨਹੀਂ ਢੁੱਕਦੇ ਅਜਿਹੇ ਸਾਰੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦਾ ਹੁਕਮ ਦਿੱਤੇ ਹਨ। ਇਹ ਹੁਕਮ 12-06-1989 ਤੋਂ ਬਾਅਦ ਰਜਿਸਟ੍ਰੇਸ਼ਨ ਅਥਾਰਟੀ ਕੋਲ ਰਜਿਸਟਿਡ ਕਰਵਾਏ ਗਏ ਸਾਰੇ ਵਾਹਨਾਂ ‘ਤੇ ਲਾਗੂ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਐਕਟ ਦੀ ਉਲੰਘਣਾ ਕਰਕੇ ਦਿੱਤੇ ਗਏ ਇਹਨਾਂ ਫੈਂਸੀ, ਅਣ-ਅਧਿਕਾਰਤ ਨੰਬਰਾਂ ਨੂੰ ਜਨਤਕ ਨੋਟਿਸ 30-12-2020 ਰਾਹੀਂ ਗੈਰ-ਕਾਨੂੰਨੀ ਮੰਨਦੇ ਹੋਏ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਇਹਨਾਂ ਫੈਂਸੀ ਨੰਬਰਾਂ ਨੂੰ ਤੁਰੰਤ ‘ਵਾਹਨ’ ਵੈਬਸਾਈਟ ‘ਤੇ ਵੀ ਬਲਾਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।


COMMERCIAL BREAK
SCROLL TO CONTINUE READING

 


ਪੰਜਾਬ ਰਾਜ ਦੀ  ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਗਏ ਉਕਤ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹਨਾਂ ਵਾਹਨ ਚਾਲਕਾਂ ਵੱਲੋਂ ਪੁਰਾਣੇ ਫੈਂਸੀ ਨੰਬਰ ਲਗਾਏ ਗਏ ਸਨ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਪੰਜਾਬ ਮੋਟਰ ਵਹੀਕਲ 1989 ਦੇ ਨਿਯਮ 42-ਏ ਤਹਿਤ ਜਾਰੀ ਨੋਟੀਫਿਕੇਸ਼ਨ ਨੰਬਰ 10/51/2017/1ਟੀ2/1365 ਮਿਤੀ 10-12-2020 ਅਨੁਸਾਰ ਨਵੇਂ ਫੈਂਸੀ ਨੰਬਰ ਲੈ ਸਕਦੇ ਹਨ ਪਰੰਤੂ ਇਹ ਨੰਬਰ ਲੈਣ ਲਈ ਮੋਟਰ ਵਹੀਕਲ 1988 ਅਧੀਨ ਸਬੰਧਤ ਵਾਹਨ ਧਾਰਾ 39, 41 (6) ਅਤੇ 217 (ਡੀ) ਮੋਟਰ ਵਹੀਕਲ ਐਕਟ ਦੇ ਅਧੀਨ ਖਰੇ ਉਤਰਦੇ ਹੋਣ।


ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਾਰੇ ਆਰਟੀਏਜ਼ ਨੂੰ ਹਦਾਇਤ ਕੀਤੀ ਕਿ ਉਹ ਵਿਸ਼ੇਸ਼ ਨਾਕੇ ਲਗਾ ਕੇ ਅਜਿਹੇ ਸਾਰੇ ਵਾਹਨਾਂ ਦੇ ਚਲਾਣ ਕੀਤੇ ਜਾਣ ਅਤੇ ਇਹਨਾਂ ਵਾਹਨਾਂ ਨੂੰ ਜ਼ਬਤ ਕਰਨ ਜੋ ਕਿ ਨਿਯਮਾਂ ਦੇ ਉਲਟ ਜਾ ਕੇ ਅਜੇ ਵੀ ਪੁਰਾਣੇ ਫੈਂਸੀ ਨੰਬਰ ਲਗਾ ਕੇ ਵਾਹਨ ਚਲਾ ਰਹੇ ਹਨ।