Giani Raghbir Singh News: ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਨਿਹੰਗ ਸਿੰਘ ਜਥੇਬੰਦੀਆਂ ਦੀ ਆਪਸੀ ਟਕਰਾਅ ਦੀ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਹੈ।
Trending Photos
Giani Raghbir Singh News: ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਨਿਹੰਗ ਸਿੰਘ ਜਥੇਬੰਦੀਆਂ ਦੀ ਆਪਸੀ ਟਕਰਾਅ ਦੀ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਹੈ।
ਇਸ ਟਕਰਾਅ ਨਾਲ ਗੁਰਦੁਆਰਾ ਸਾਹਿਬ ਜੀ ਦੀ ਮਾਣ ਮਰਿਆਦਾ ਨੂੰ ਵੀ ਢਾਹ ਲੱਗੀ ਹੈ, ਜੋ ਕੇ ਬਿਲਕੁਲ ਉਚਿਤ ਨਹੀਂ। ਗੁਰਦੁਆਰਾ ਸਾਹਿਬ ਜੀ ਦੀ ਮਾਣ ਮਰਿਆਦਾ ਨਾਲ ਸੰਸਾਰ ਭਰ ਵਿੱਚ ਵਸਦੇ ਸਮੂਹ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਸਿੰਘ ਸਾਹਿਬ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਸ ਮਸਲੇ ਦੀ ਮੁਕੰਮਲ ਘੋਖ ਪੜਤਾਲ ਕਰਕੇ ਰਿਪੋਰਟ ਇੱਕ ਹਫਤੇ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।
ਕਾਬਿਲੇਗੌਰ ਹੈ ਕਿ ਇਸ ਧੜੇ ਦੇ ਮੁਖੀ ਬਾਬਾ ਮਾਨ ਸਿੰਘ ਸਨ, ਜਿਨ੍ਹਾਂ ਨੇ ਬੀਤੇ ਦਿਨੀਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਵਿੱਚ ਦਾਖ਼ਲ ਹੋ ਕੇ ਦੋਵੇਂ ਸੇਵਾਦਾਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਇਸ ਧੜ੍ਹੇ ਨੇ ਡੇਰੇ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦਲ ਨਾਲ ਸਬੰਧ ਨਿਹੰਗ ਨਿਰਵੈਰ ਸਿੰਘ ਤੇ ਰਾਗੀ ਜਗਜੀਤ ਸਿੰਘ ਦੀ ਕੁੱਟਮਾਰ ਕੀਤੀ ਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਸੀ।
ਜਾਣਕਾਰੀ ਮਿਲਣ ਉਤੇ ਪੁਲਿਸ ਨੇ ਬੰਦੀ ਬਣਾਏ ਗਏ ਸੇਵਾਦਾਰਾਂ ਨੂੰ ਛੁਡਵਾ ਕੇ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਸੀ। ਇਸ ਤੋਂ ਬਾਅਦ ਪੀੜਤਾਂ ਨੇ ਪੁਲਿਸ ਕੋਲ ਮਾਮਲਾ ਵੀ ਦਰਜ ਕਰਵਾਇਆ ਸੀ। ਥਾਣਾ ਸੁਲਤਾਨਪੁਰ ਲੋਧੀ ਵਿਖੇ ਸਿੰਘ ਸਾਹਿਬ ਬਾਬਾ ਮਾਨ ਸਿੰਘ ਤੇ ਹੋਰ ਵੱਡੀ ਗਿਣਤੀ 'ਚ ਨਿਹੰਗ ਸਿੰਘਾਂ ਉਪਰ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਦੌਰਾਨ ਇਸ ਡੇਰੇ ਉਤੇ ਪਹਿਲਾਂ ਕਾਬਜ਼ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਦਲ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਸੁਲਤਾਨਪੁਰ ਲੋਧੀ ਪਹੁੰਚ ਗਏ ਤੇ ਟਕਰਾਅ ਰੋਕਣ ਲਈ ਪੁਲਿਸ ਨੇ ਉਨ੍ਹਾਂ ਨੂੰ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਵਿਖੇ ਰੋਕ ਲਿਆ ਸੀ।
ਇੱਕ ਧਿਰ ਦੇ 10 ਨਿਹੰਗ ਸਿੰਘਾਂ ਨੂੰ ਕੀਤਾ ਸੀ ਗ੍ਰਿਫ਼ਤਾਰ
ਪੁਲਿਸ ਬਿਆਨ ਮੁਤਾਬਕ ਇਸ ਕੇਸ ਵਿੱਚ ਬਾਬਾ ਮਾਨ ਸਿੰਘ ਦੇ ਧੜੇ ਨਾਲ ਸਬੰਧਤ 10 ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਵੀਰਵਾਰ ਤੜਕੇ ਗੁਰਦੁਆਰਾ ਸਾਹਿਬ ਤੋਂ ਕਬਜ਼ਾ ਛੁਡਵਾਉਣ ਲਈ ਗੁਰਦੁਆਰਾ ਸਾਹਿਬ ਵੱਲ ਵਧੀ।
ਕਬਜ਼ਾ ਛੁਡਵਾਉਣ ਲਈ ਪੁੱਜੀ ਸੀ ਪੁਲਿਸ
ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਉਪਰ ਕਬਜ਼ੇ ਨੂੰ ਲੈ ਕੇ ਬਾਬਾ ਬੁੱਢਾ ਦਲ ਦੇ ਦੋ ਧੜਿਆਂ ਵਿਚਕਾਰ ਚੱਲ ਰਹੇ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਵੀਰਵਾਰ ਸਵੇਰੇ ਪੁਲਿਸ ਤੇ ਨਿਹੰਗਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ। ਜਿਸ 'ਚ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀਐੱਸਪੀ ਸਮੇਤ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ : Jalandhar Farmers Protest Update: ਕਿਸਾਨਾਂ ਤੇ ਮਾਨ ਵਿਚਾਲੇ ਮੀਟਿੰਗ ਖ਼ਤਮ, ਸੜਕਾਂ ਖੋਲ੍ਹਣ ਦਾ ਕੀਤਾ ਵਾਅਦਾ, ਰੇਲਵੇ ਟ੍ਰੈਕ ਕੀਤੇ ਖਾਲੀ