Guru Nanak Jayanti 2023: ਪ੍ਰਥਮ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਨੰਗਲ ਦੇ ਇਤਿਹਾਸਕ ਗੁਰਦੁਆਰਾ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕਿਆ। ਰੰਗ-ਬਿਰੰਗੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਚ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।


COMMERCIAL BREAK
SCROLL TO CONTINUE READING

ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਘਾਟ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਪਿੰਡ ਬਰਮਲਾ ਦੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਮਾਪਤ ਹੋਇਆ।


ਇਹ ਵੀ ਪੜ੍ਹੋ: Ferozepur News: ਫਿਰੋਜ਼ਪੁਰ 'ਚ ਨਸ਼ਾ ਤਸਕਰ ਵੱਲੋਂ ਨਸ਼ਾ ਵੇਚ ਕੇ 52 ਲੱਖ ਰੁਪਏ ਦੀ ਬਣਾਈ ਗਈ ਦੋ ਮੰਜ਼ਿਲਾਂ ਫਰੀਜ਼ 


ਨਗਰ ਕੀਰਤਨ ਜਿੱਥੋਂ ਵੀ ਲੰਘਦਾ ਸੀ, ਸੰਗਤਾਂ ਉਸ ਰਸਤੇ ਦਾ ਸਵਾਗਤ ਕਰਦੀਆਂ ਨਜ਼ਰ ਆਈਆਂ। ਗਤਕਾ ਪਾਰਟੀਆਂ ਕਮਾਲ ਦੇ ਕਰਤੱਵ ਦਿਖਾ ਰਹੀਆਂ ਸਨ ਅਤੇ ਸਾਰਾ ਇਲਾਕਾ ਜੈਕਾਰਿਆਂ ਨਾਲ ਗੂੰਜ ਰਿਹਾ ਸੀ। ਇਸ ਨਗਰ ਕੀਰਤਨ ਦੇ ਸੁਆਗਤ ਲਈ ਵੱਖ-ਵੱਖ ਥਾਵਾਂ 'ਤੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਪ੍ਰਸ਼ਾਦ ਦੇ ਵੀ ਪ੍ਰਬੰਧ ਕੀਤੇ ਗਏ ਸਨ।


ਗੌਰਤਲਬ ਹੈ ਕਿ ਸਿੱਖ ਧਰਮ ਦੇ ਸੰਸਥਾਪਕ (Founder of Sikhism) ਗੁਰੂ ਨਾਨਕ ਦੇਵ ਜੀ ਦਾ ਜਨਮ ਸੰਨ 1469 ’ਚ ਕੱਤਕ ਦੀ ਪੁੰਨਿਆ ਦੇ ਦਿਨ ਹੋਇਆ ਸੀ ਜਿਸ ਨੂੰ ਦੁਨੀਆਂ ’ਚ ਵਸਦੇ ਸਿੱਖ ਪ੍ਰਕਾਸ਼ ਉਤਸਵ ਜਾਂ ਗੁਰਪੁਰਬ (Gurpurab) ਦੇ ਰੂਪ ’ਚ ਮਨਾਉਂਦੇ ਹਨ, ਇਸ ਵਾਰ 27 ਨਵੰਬਰ ਯਾਨਿ  ਨੂੰ ਉਨ੍ਹਾਂ ਦੀ 554ਵੀਂ ਜਯੰਤੀ (554rd birth anniversary) ਮਨਾਈ ਜਾ ਰਹੀ ਹੈ।


ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਨਾਲ-ਨਾਲ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਨਗਰ ਕੀਰਤਨ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਨਨਕਾਣਾ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ।  


ਦੱਸ ਦੇਈਏ ਕਿ ਹਰ ਸਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ (Gurpurab) ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ।