Leh Army Truck Accident News: ਲੇਹ `ਚ ਸ਼ਹੀਦ ਹੋਏ 9 ਜਵਾਨਾਂ `ਚੋਂ ਇੱਕ ਕੋਟਕਪੂਰਾ ਤੇ ਇੱਕ ਬੱਸੀ ਪਠਾਣਾ ਦਾ, ਦੋਵੇਂ ਪਿੰਡਾਂ `ਚ ਫੈਲੀ ਸੋਗ ਦੀ ਲਹਿਰ
Leh Army Truck Accident News: ਲੇਹ ਵਿੱਚ ਹਾਦਸੇ ਦੌਰਾਨ ਸ਼ਹੀਦ ਹੋਏ 9 ਜਵਾਨਾਂ ਵਿਚੋਂ ਦੋ ਜਵਾਨ ਪੰਜਾਬ ਦੇ ਸਨ। ਕੋਟਕਪੂਰਾ ਦੇ ਨਜ਼ਦੀਕੀ ਪਿੰਡ ਤੇ ਬੱਸੀ ਪਠਾਣਾਂ ਦੇ ਨੇੜਲੇ ਪਿੰਡ ਦੇ ਜਵਾਨ ਸ਼ਹੀਦ ਹੋ ਗਏ ਹਨ।
Leh Army Truck Accident News: ਲੱਦਾਖ ਦੇ ਲੇਹ ਜ਼ਿਲ੍ਹੇ ’ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ ਫ਼ੌਜ ਦੇ ਸ਼ਹੀਦ ਹੋਏ 9 ਜਵਾਨਾਂ ’ਚ ਸ਼ਾਮਿਲ ਕੋਟਕਪੂਰਾ ਦੇ ਪਿੰਡ ਸਿਰਸੜੀ ਦੇ ਵਸਨੀਕ ਜੇ.ਸੀ.ਓ ਰਮੇਸ਼ ਲਾਲ (41) ਪੁੱਤਰ ਸਵ. ਪ੍ਰੇਮ ਸਿੰਘ ਦੇ ਘਰ ਸੋਗ ਦਾ ਮਾਹੌਲ। ਰਮੇਸ਼ ਲਾਲ 24 ਸਾਲ ਪਹਿਲਾਂ ਫ਼ੌਜ ’ਚ ਭਰਤੀ ਹੋਇਆ ਸੀ।
ਰਮੇਸ਼ ਲਾਲ ਦੇ ਭਰਾ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਸ ਦੇ ਭਰਾ ਦੇ ਦੋ ਬੇਟੇ ਹਨ। ਕੱਲ੍ਹ ਚੰਡੀਗੜ੍ਹ ਵਿੱਚ ਦੇਹ ਆਵੇਗੀ ਤੇ ਫਿਰ ਫੌਜ ਦੇ ਜਵਾਨ ਇਥੇ ਲੈ ਕੇ ਆਉਣਗੇ। ਉਨ੍ਹਾਂ ਨੇ ਕਿਹਾ ਕਿ ਰਮੇਸ਼ ਲਾਲ ਦੇ ਪੜ੍ਹੇ-ਲਿਖੇ ਬੇਟੇ ਨੂੰ ਨੌਕਰੀ ਅਤੇ ਵੱਧ ਤੋਂ ਵੱਧ ਮਦਦ ਮਿਲਣੀ ਚਾਹੀਦੀ ਹੈ।
ਸ਼ਹੀਦ ਹੋਏ ਨੌਜਵਾਨਾਂ ਵਿਚੋਂ ਇੱਕ ਜਵਾਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਬੱਸੀ ਪਠਾਣਾ ਦੇ ਪਿੰਡ ਕਮਾਲੀ ਦਾ ਵਾਸੀ ਹੈ। ਸ਼ਹੀਦ ਜਵਾਨ ਤਰਨਦੀਪ ਸਿੰਘ ਦੀ ਉਮਰ ਮਹਿਜ਼ 23 ਸਾਲ ਸੀ। ਤਰਨਦੀਪ ਦੇ ਪਿਤਾ ਖੇਤੀ ਕਰਦੇ ਹਨ। ਘਰ 'ਚ ਮਾਤਾ-ਪਿਤਾ ਤੋਂ ਇਲਾਵਾ ਇੱਕ ਭੈਣ ਵੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਨਾਲ ਸਬੰਧਤ ਫੌਜੀ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ 'ਚ ਭਾਰਤੀ ਫੌਜ ਦੀ ਗੱਡੀ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਫੌਜ ਦੇ 9 ਜਵਾਨਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ : Punjab Flood News: ਮੁੜ ਤਬਾਹੀ ਦਾ ਮੰਜ਼ਰ! ਪੰਜਾਬ 'ਚ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਹੜ੍ਹ ਨਾਲ ਹੋਏ ਪ੍ਰਭਾਵਿਤ
ਇਸ ਹਾਦਸੇ 'ਤੇ ਅਫਸੋਸ ਪ੍ਰਗਟ ਕਰਦਿਆਂ ਸੰਧਵਾਂ ਨੇ ਕਿਹਾ ਕਿ ਜੇ.ਜੇ. ਸੀ.ਓ ਰਮੇਸ਼ ਲਾਲ (41) ਪੁੱਤਰ ਸਵਰਗੀ ਪ੍ਰੇਮ ਸਿੰਘ ਵੀ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਰਮੇਸ਼ ਲਾਲ 24 ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦੀ ਘੜ੍ਹੀ ਵਿੱਚ ਨਾਲ ਖੜ੍ਹੇ ਹਨ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਰਹਿ ਗਏ ਪਰਿਵਾਰਾਂ ਨੂੰ ਰੱਬੀ ਹੁਕਮ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਹੋਏ ਜਵਾਨਾਂ ਨੂੰ ਲੈ ਕੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸ਼ਹੀਦ ਹੋਏ ਦੋਵੇਂ ਜਵਾਨਾਂ ਨੂੰ ਲੈ ਕੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਲਿਖਿਆ ਕਿ ਲੱਦਾਖ ‘ਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ‘ਚ ਸਾਡੇ ਦੇਸ਼ ਦੀ ਫੌਜ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ…ਪੰਜਾਬ ਦੇ 2 ਜਵਾਨ ਇਸ ਹਾਦਸੇ 'ਚ ਸ਼ਹੀਦ ਹੋਏ ਨੇ...
ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਜਵਾਨ ਰਮੇਸ਼ ਲਾਲ ਇਸ ਹਾਦਸੇ ‘ਚ ਸ਼ਹੀਦ ਹੋਇਆ ਤੇ ਦੂਜਾ ਬੱਸੀ ਪਠਾਣਾਂ ਦੇ ਪਿੰਡ ਕਮਾਲੀ ਦਾ ਜਵਾਨ ਤਰਨਦੀਪ ਸਿੰਘ ਵੀ ਇਸ ਹਾਦਸੇ 'ਚ ਸ਼ਹੀਦ ਹੋਇਆ ਹੈ…ਜਵਾਨਾਂ ਦੇ ਪਰਿਵਾਰਾਂ ਨਾਲ ਮੇਰੀ ਦਿਲੋਂ ਹਮਦਰਦੀ…ਅਸੀਂ ਵਾਅਦੇ ਮੁਤਾਬਕ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ...।
ਇਹ ਵੀ ਪੜ੍ਹੋ : Punjab Operation Seal News: ਆਪਰੇਸ਼ਨ ਸੀਲ ਦੌਰਾਨ ਬਠਿੰਡਾ ਪੁਲਿਸ ਨੂੰ ਨਸ਼ੇ ਦੀ ਹਾਲਾਤ 'ਚ ਮਿਲਿਆ ਨੌਜਵਾਨ, ਜਾਂਚ ਜਾਰੀ