Dhuri News: ਪ੍ਰਦਰਨਸ਼ਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਤਨਖ਼ਾਹਾਂ ਨਾ ਮਿਲਣ ਕਰ ਕੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਬੱਚਿਆਂ ਦੀਆਂ ਸਕੂਲ ਫੀਸਾਂ ਜਮ੍ਹਾਂ ਕਰਵਾਉਣ ਲਈ ਉਨ੍ਹਾਂ ਕੋਲ ਪੈਸੇ ਨਹੀਂ ਹਾਂ। ਉਹ ਉਧਾਰ ਮੰਗਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਹੇ ਹਨ।
Trending Photos
Dhuri News:(Devinder Kumar Kheepal): ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਸੰਗਰੂਰ ਵੱਲੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਉਪ ਮੰਡਲ ਦਫ਼ਤਰ ਧੂਰੀ ਦੇ ਅੱਗੇ ਕੰਮ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਭਾਗ ਵਿੱਚ ਆਊਟਸੋਰਸਿਸ ਠੇਕਾ ਮੁਲਾਜ਼ਮਾਂ ਤੇ ਸੀਵਰਮੈਨਾਂ, ਪੰਪ ਅਪਰੇਟਰਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਨਸ਼ਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਤਨਖ਼ਾਹਾਂ ਨਾ ਮਿਲਣ ਕਰ ਕੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਬੱਚਿਆਂ ਦੀਆਂ ਸਕੂਲ ਫੀਸਾਂ ਜਮ੍ਹਾਂ ਕਰਵਾਉਣ ਲਈ ਉਨ੍ਹਾਂ ਕੋਲ ਪੈਸੇ ਨਹੀਂ ਹਾਂ। ਉਹ ਉਧਾਰ ਮੰਗਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਹੇ ਹਨ।
ਆਗੂਆਂ ਨੇ ਦੱਸਿਆ ਕਿ ਮਿਤੀ 5 ਜੂਨ ਨੂੰ ਐਸ.ਡੀ ਓ.ਨੇ ਜਥੇਬੰਦੀ ਨਾਲ ਮੀਟਿੰਗ ਕਰ ਕੇ ਵਿਸ਼ਵਾਸ ਦਿਵਾਇਆ ਸੀ ਕਿ 8 ਜੂਨ ਨੂੰ ਤਨਖ਼ਾਹਾਂ ਦੇਣ ਭਰੋਸਾ ਦਿੱਤਾ ਸੀ ਪਰ ਤਨਖ਼ਾਹਾਂ ਅੱਜ ਤੱਕ ਨਹੀਂ ਦਿੱਤੀਆਂ ਗਈਆਂ। ਜਿਸ ਕਰ ਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ. ਆਗੂਆਂ ਨੇ ਦੱਸਿਆ ਕਿ ਜੇਕਰ ਤਨਖ਼ਾਹਾਂ ਨਹੀਂ ਪਾਈਆਂ ਤਾਂ ਕੱਲ੍ਹ ਤੋਂ ਮੁਕੰਮਲ ਕੰਮ ਬੰਦ ਕਰ ਦਿੱਤਾ ਜਾਵੇਗਾ।
ਇਸ ਸਾਰੇ ਮਾਮਲੇ ਜ਼ੀ ਮੀਡੀਆ ਵੱਲੋਂ ਸੀਵਰੇਜ ਵਿਭਾਗ ਦੇ ਐਸ.ਡੀ.ਓ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਸਾਰੇ ਮਾਮਲੇ ਬਾਰੇ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜ ਦਿੱਤਾ ਗਿਆ ਹੈ ਅਤੇ ਇਨ੍ਹਾਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਗੰਦਗੀ ਦਾ ਮਾੜਾ ਪਰ ਭਾਵ ਪੈ ਰਿਹਾ ਹੈ।
ਦੱਸਣਯੋਗ ਹੈ ਕਿ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਦੇ ਕਾਰਨ ਸ਼ਹਿਰ ਵਿੱਚ ਸਫਾਈ ਅਤੇ ਸੀਵਰੇਜ ਦਾ ਮਾੜਾ ਹਾਲ ਹੈ ਅਤੇ ਸੀਵਰਜਾਂ ਵਿੱਚੋਂ ਗੰਦਗੀ ਬਾਹਰ ਆਉਣੀ ਸ਼ੁਰੂ ਹੋ ਗਈ ਹੈ। ਗੰਦੀ ਦੇ ਕਾਰਨ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ ਦਾ ਜਿਉਣਾ ਦੁੱਬਰ ਹੋ ਗਿਆ ਹੈ।
ਇਹ ਵੀ ਪੜ੍ਹੋ: Paris Olympics 2024: ਪੈਰਿਸ ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ ਪੰਜਾਬ ਦੇ 10 ਖਿਡਾਰੀਆਂ ਨੇ ਬਣਾਈ ਜਗ੍ਹਾ