Moga News: ਗ਼ੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਮਾਲਕ ਸਾਥੀਆਂ ਸਮੇਤ ਗ੍ਰਿਫ਼ਤਾਰ, ਦੋ ਗੱਡੀਆਂ ਬਰਾਮਦ
Moga News: ਮੋਗਾ ਜ਼ਿਲ੍ਹੇ ਵਿੱਚ ਥਾਣਾ ਬੱਧਨੀ ਕਲਾਂ ਦੀ ਪੁਲਿਸ ਵੱਲੋਂ ਪਿੰਡ ਬੁੱਟਰ ਕਲਾਂ ਵਿੱਚ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਨੂੰ 2 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ।
Moga News (ਨਵਦੀਪ ਸਿੰਘ): ਐਸਐਸਪੀ ਮੋਗਾ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਡੀਐਸਪੀ ਪਰਮਜੀਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਗੈਰ ਕਾਨੂੰਨੀ ਅਨਸਰਾਂ ਵਿਰੁੱਧ ਵਿੱਢੀ ਗਈ ਹੈ। ਮੁਹਿੰਮ ਤਹਿਤ ਥਾਣਾ ਬੱਧਨੀ ਕਲਾਂ ਦੀ ਪੁਲਿਸ ਵੱਲੋਂ ਪਿੰਡ ਬੁੱਟਰ ਕਲਾਂ ਵਿੱਚ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਅਜੈ ਕੁਮਾਰ ਵਾਸੀ ਸਮਰਾਲਾ ਨੂੰ ਉਸ ਦੇ 02 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਡੀਐਸਪੀ ਨਿਹਾਲ ਸਿੰਘ ਵਾਲਾ ਪਰਮਜੀਤ ਸਿੰਘ ਸੰਧੂ ਨੇ ਪ੍ਰੈਸ ਕਾਨਫਰੰਸ ਕਰ ਦਿੱਤੀ ਜਾਣਕਾਰੀ। ਦੱਸ ਦਈਏ ਕਿ ਮਿਤੀ 04.07.2024 ਨੂੰ ਏਡੀਸੀ ਮੋਗਾ ਵੱਲੋਂ ਸਿਹਤ ਵਿਭਾਗ ਦੀ ਟੀਮ ਨਾਲ ਨਸ਼ਾ ਛੁਡਾਊ ਕੇਂਦਰ ਬੁੱਟਰ ਕਲਾਂ ਦਾ ਮੁਆਇਨਾ ਕੀਤਾ ਗਿਆ ਸੀ, ਜਿਸ ਦੌਰਾਨ ਪਾਇਆ ਗਿਆ ਕਿ ਇਸ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਅਜੈ ਕੁਮਾਰ ਵਾਸੀ ਸਮਰਾਲਾ, ਸੰਜੀਵ ਅਰੋੜਾ ਵਾਸੀ ਮੋਗਾ ਅਤੇ ਇਹਨਾਂ ਦੇ ਬਾਕੀ ਸਾਥੀਆਂ ਵੱਲੋਂ ਬਿਨਾਂ ਲਾਇਸੈਂਸ ਤੋਂ ਇਹ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਸੀ ਅਤੇ ਕੇਂਦਰ ਵਿੱਚ ਦਾਖਲ ਮਰੀਜ਼ਾਂ ਦੀ ਕੁੱਟਮਾਰ ਕੀਤੀ ਜਾਂਦੀ ਸੀ।
ਇਸ ਨਸ਼ਾ ਛੁਡਾਊ ਕੇਂਦਰ ਵਿੱਚ ਉਸ ਸਮੇਂ ਕਰੀਬ 60 ਮਰੀਜ਼ ਦਾਖ਼ਲ ਸਨ, ਜਿਨ੍ਹਾਂ ਵਿੱਚੋਂ 27 ਮਰੀਜ਼ਾਂ ਨੂੰ ਨਸ਼ਾ ਛੁਡਾਊ ਕੇਂਦਰ ਜਨੇਰ ਵਿੱਚ ਸ਼ਿਫਟ ਕੀਤਾ ਗਿਆ ਸੀ ਅਤੇ ਬਾਕੀ ਮਰੀਜ਼ਾਂ ਨੂੰ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ ਸੀ। ਕੁਝ ਮਰੀਜ਼ ਨਸ਼ਾ ਛੁਡਾਊ ਕੇਂਦਰ ਵਿੱਚੋਂ ਭੱਜ ਗਏ ਸਨ।
ਕਾਬਿਲੇਗੌਰ ਹੈ ਕਿ ਜੁਲਾਈ ਮਹੀਨੇ ਦੇ ਸ਼ੁਰੂ ਵਿੱਚ ਹੀ ਮੋਗਾ ਜ਼ਿਲ੍ਹੇ ਅੰਦਰ ਚੱਲ ਰਹੇ ਗ਼ੈਰਕਾਨੂੰਨੀ ਨਸ਼ਾ ਛੁਡਾਊ ਕੇਂਦਰ ਉਤੇ ਏਡੀਸੀ, ਸਿਹਤ ਵਿਭਾਗ ਤੇ ਪੁਲਿਸ ਦੀ ਟੀਮ ਵੱਲੋਂ ਛਾਪਾਮਾਰੀ ਕਰ ਕੇ ਸੀਲ ਕਰ ਦਿੱਤਾ ਗਿਆ ਸੀ। ਇਸ ਵਿਚ 60 ਨੌਜਵਾਨ ਭਰਤੀ ਸਨ, ਉਨ੍ਹਾਂ ’ਚੋਂ ਜ਼ਿਆਦਾਤਰ ਨੌਜਵਾਨਾਂ ਨੂੰ ਉਨ੍ਹਾਂ ਦੇ ਘਰੋ-ਘਰੀਂ ਭੇਜ ਦਿੱਤਾ ਗਿਆ ਸੀ ਤੇ ਜਿਹੜੇ ਨੌਜਵਾਨ ਦੂਰ ਤੋਂ ਆਏ ਸਨ ਉਨ੍ਹਾਂ ਨੂੰ ਜਨੇਰ ਨਸ਼ਾ ਛਡਾਊ ਕੇਂਦਰ ਵਿਖੇ ਦੇਰ ਰਾਤ ਨੂੰ ਸ਼ਿਫਟ ਕਰ ਦਿੱਤਾ ਗਿਆ ਸੀ।
ਦੱਸਣਯੋਗ ਹੈ ਕਿ ਏਡੀਸੀ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਪਹਿਲਾਂ ਤਾਂ ਨੌਜਵਾਨ ਕੁਝ ਵੀ ਬੋਲਣ ਤੋਂ ਝਿਜਕਦੇ ਰਹੇ ਤੇ ਉਨ੍ਹਾਂ ਨੇ ਆਪਣੇ ਰਟੀਆਂ ਰਟਾਈਆਂ ਗੱਲਾਂ ਜਿਹੜੀਆਂ ਜੋ ਉਨ੍ਹਾਂ ਨੂੰ ਸੰਚਾਲਕਾਂ ਵੱਲੋਂ ਦੱਸੀਆਂ ਗਈਆਂ ਸਨ ਉਸੇ ਤਰ੍ਹਾਂ ਹੀ ਬੋਲ ਰਹੇ ਸਨ ਪਰ ਜਦੋਂ ਉਨ੍ਹਾਂ ਨੂੰ ਨਸ਼ਾ ਛੁਡਾਉਣ ਦੇ ਨਾਮ ਉਤੇ ਨੌਜਵਾਨਾਂ ਉਪਰ ਤਸ਼ੱਦਦ ਦਾ ਪਤਾ ਲੱਗਿਆ ਕਿ ਉਨ੍ਹਾਂ ਨੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ : Ferozepur News: ਕੰਡਿਆਲੀ ਤਾਰ ਤੋਂ ਪਾਰ ਜ਼ਮੀਨ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਮੁਆਵਜ਼ੇ ਲਈ ਧਰਨੇ 'ਤੇ ਬੈਠੇ