ਪੀ.ਐਮ. ਸਿਕਓਰਿਟੀ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਕੱਲ੍ਹ ਹੋਵੇਗੀ ਸੁਣਵਾਈ
Advertisement

ਪੀ.ਐਮ. ਸਿਕਓਰਿਟੀ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਕੱਲ੍ਹ ਹੋਵੇਗੀ ਸੁਣਵਾਈ

ਪ੍ਰਧਾਨ ਮੰਤਰੀ ਨਰਿੰਦਰ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। 

ਪੀ.ਐਮ. ਸਿਕਓਰਿਟੀ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਕੱਲ੍ਹ ਹੋਵੇਗੀ ਸੁਣਵਾਈ

ਨੀਤਿਕਾ ਮਹੇਸ਼ਵਰੀ/ਚੰਡੀਗੜ: ਪ੍ਰਧਾਨ ਮੰਤਰੀ ਨਰਿੰਦਰ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਲਈ ਤਿਆਰ ਹੈ, ਭਲਕੇ ਇਸ ਮਾਮਲੇ ਦੀ ਸੁਣਵਾਈ ਕਰੇਗੀ। ਅਦਾਲਤ ਨੇ ਪਟੀਸ਼ਨਰ ਨੂੰ ਪਟੀਸ਼ਨ ਦੀ ਕਾਪੀ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਚੀਫ਼ ਜਸਟਿਸ ਦੇ ਬੈਂਚ ਅੱਗੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਚੁੱਕਿਆ ਸੀ, ਜਿਸ 'ਤੇ ਮਨਿੰਦਰ ਸਿੰਘ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਉਸ ਨੇ ਪਟੀਸ਼ਨ 'ਚ ਸੁਰੱਖਿਆ ਦੀ ਉਲੰਘਣਾ ਦੀ ਪੂਰੀ ਜਾਂਚ ਦੀ ਮੰਗ ਕੀਤੀ ਹੈ।

WATCH LIVE TV

ਇਸ ਦੇ ਨਾਲ ਹੀ ਬਠਿੰਡਾ ਦੇ ਜ਼ਿਲ੍ਹਾ ਜੱਜ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਲਈ ਪੁਲਿਸ ਬੰਦੋਬਸਤ ਸਬੰਧੀ ਸਾਰੇ ਸਬੂਤ ਆਪਣੇ ਕਬਜ਼ੇ ਵਿੱਚ ਲੈਣ ਲਈ ਕਿਹਾ ਗਿਆ ਹੈ। ਪਟੀਸ਼ਨ ਵਿੱਚ ਘਟਨਾ ਦੀ ਰਿਪੋਰਟ, ਪੰਜਾਬ ਸਰਕਾਰ ਨੂੰ ਢੁਕਵੇਂ ਨਿਰਦੇਸ਼ ਦੇਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਅਜਿਹੀਆਂ ਉਲੰਘਣਾਵਾਂ ਨੂੰ ਮੁੜ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ।

Trending news