ਨੀਤਿਕਾ ਮਹੇਸ਼ਵਰੀ/ਚੰਡੀਗੜ: ਪ੍ਰਧਾਨ ਮੰਤਰੀ ਨਰਿੰਦਰ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਲਈ ਤਿਆਰ ਹੈ, ਭਲਕੇ ਇਸ ਮਾਮਲੇ ਦੀ ਸੁਣਵਾਈ ਕਰੇਗੀ। ਅਦਾਲਤ ਨੇ ਪਟੀਸ਼ਨਰ ਨੂੰ ਪਟੀਸ਼ਨ ਦੀ ਕਾਪੀ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਚੀਫ਼ ਜਸਟਿਸ ਦੇ ਬੈਂਚ ਅੱਗੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਚੁੱਕਿਆ ਸੀ, ਜਿਸ 'ਤੇ ਮਨਿੰਦਰ ਸਿੰਘ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਉਸ ਨੇ ਪਟੀਸ਼ਨ 'ਚ ਸੁਰੱਖਿਆ ਦੀ ਉਲੰਘਣਾ ਦੀ ਪੂਰੀ ਜਾਂਚ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

WATCH LIVE TV



ਇਸ ਦੇ ਨਾਲ ਹੀ ਬਠਿੰਡਾ ਦੇ ਜ਼ਿਲ੍ਹਾ ਜੱਜ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਲਈ ਪੁਲਿਸ ਬੰਦੋਬਸਤ ਸਬੰਧੀ ਸਾਰੇ ਸਬੂਤ ਆਪਣੇ ਕਬਜ਼ੇ ਵਿੱਚ ਲੈਣ ਲਈ ਕਿਹਾ ਗਿਆ ਹੈ। ਪਟੀਸ਼ਨ ਵਿੱਚ ਘਟਨਾ ਦੀ ਰਿਪੋਰਟ, ਪੰਜਾਬ ਸਰਕਾਰ ਨੂੰ ਢੁਕਵੇਂ ਨਿਰਦੇਸ਼ ਦੇਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਅਜਿਹੀਆਂ ਉਲੰਘਣਾਵਾਂ ਨੂੰ ਮੁੜ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ।