ਚੰਡੀਗੜ: ਸੂਬੇ ਵਿਚ ਕਰੀਬ ਸਾਢੇ 31 ਲੱਖ ਹੈਕਟੇਅਰ ਰਕਬੇ ਵਿੱਚ ਅੱਜ ਤੋਂ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਸ਼ੁਰੂ ਹੋ ਜਾਵੇਗੀ। ਸੂਬੇ ਦੇ ਕਿਸਾਨਾਂ ਨੇ ਝੋਨੇ ਦੀ ਬਿਜਾਈ ਲਈ ਪੂਰੀ ਤਿਆਰੀ ਕਰ ਲਈ ਹੈ। ਕਿਸਾਨ ਤਿੰਨ ਤਕਨੀਕਾਂ ਨਾਲ ਝੋਨੇ ਦੀ ਬਿਜਾਈ ਕਰਨਗੇ, ਜਿਸ ਵਿਚ ਮਜ਼ਦੂਰ ਝੋਨੇ ਦੀ ਬਿਜਾਈ ਕੱਦੂ, ਪੈਡੀ ਟਰਾਂਸਪਲਾਂਟਰ ਅਤੇ ਡੀ. ਐਸ. ਆਰ. ਯਾਨੀ ਝੋਨੇ ਦੀ ਸਿੱਧੀ ਬਿਜਾਈ ਨਾਲ ਕਰਨਗੇ।


COMMERCIAL BREAK
SCROLL TO CONTINUE READING

 


ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਸਾਲ ਦੇ ਮੁਕਾਬਲੇ ਕਿਸਾਨ ਸਿੱਧੀ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨਗੇ | ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਭ ਤੋਂ ਵੱਧ ਰਕਬਾ ਸੰਗਰੂਰ ਵਿਚ ਅਤੇ ਸਭ ਤੋਂ ਘੱਟ ਮੁਹਾਲੀ ਵਿੱਚ ਬੀਜਿਆ ਜਾਂਦਾ ਹੈ।


 


ਤਿੰਨ ਸਾਲਾਂ ਤੱਕ ਝੋਨੇ ਦੀ ਸਿੱਧੀ ਬਿਜਾਈ ਦਾ ਲਾਭ


ਸਫਲ ਕਿਸਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਲ 2019 ਤੋਂ ਸਿੱਧੀ ਤਕਨੀਕ ਡੀ. ਐਸ. ਆਰ. ਨਾਲ ਢਾਈ ਏਕੜ ਵਿਚ ਝੋਨੇ ਦੀ ਬਿਜਾਈ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਹੋਇਆ ਹੈ। ਇਸ ਤਕਨੀਕ ਨਾਲ ਪਾਣੀ ਦੀ ਬੱਚਤ ਹੋਈ ਹੈ ਅਤੇ ਵੱਡੀਆਂ ਮੋਟਰਾਂ ਦੀ ਵਰਤੋਂ ਬਹੁਤ ਘੱਟ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੇ ਹੋਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕਰਨ ਲਈ 15 ਦਿਨ ਪਹਿਲਾਂ ਖੇਤੀਬਾੜੀ ਮਾਹਿਰਾਂ ਦੇ ਸਹਿਯੋਗ ਨਾਲ ਡੀ.ਐਸ.ਆਰ ਜਾਗਰੂਕਤਾ ਕੈਂਪ ਲਗਾਇਆ ਸੀ। ਝੋਨੇ ਦੀ ਬਿਜਾਈ ਵਿਚ ਉਨ੍ਹਾਂ ਕਿਸਮਾਂ ਨੂੰ ਮਹੱਤਵ ਦੇਣਾ ਚਾਹੀਦਾ ਹੈ ਜਿਨ੍ਹਾਂ ਵਿਚ ਸਮਾਂ ਅਤੇ ਪਾਣੀ ਘੱਟ ਵਰਤਿਆ ਜਾਂਦਾ ਹੈ।