ਪਾਕਿਸਤਾਨ `ਚ ਸਿੱਖ ਭਾਈਚਾਰੇ ਨੂੰ 5 ਸਾਲ ਦੇ ਸੰਘਰਸ਼ ਤੋਂ ਬਾਅਦ ਮਿਲਿਆ ਵੱਖਰੀ ਕੌਮ ਦਾ ਦਰਜਾ
ਹੁਣ ਤੱਕ ਪਾਕਿਸਤਾਨ `ਚ ਸਿੱਖ ਭਾਈਚਾਰੇ ਦੀ ਗਿਣਤੀ ਹੋਰ ਧਰਮਾਂ ਹੇਠ ਇੱਕ ਕਾਲਮ ਵਿੱਚ ਹੁੰਦੀ ਸੀ ਜਿਸ ਕਰਕੇ ਸਿੱਖ ਭਾਈਚਾਰੇ ਦੀ ਸਹੀ ਗਿਣਤੀ ਦਾ ਅੰਕੜੇ ਨਹੀਂ ਸੀ।
Pakistan Sikh news: ਪਾਕਿਸਤਾਨ 'ਚ ਸਿੱਖ ਸੰਗਤ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੂੰ 5 ਸਾਲ ਦੇ ਸੰਘਰਸ਼ ਤੋਂ ਬਾਅਦ ਹੁਣ ਵੱਖਰੀ ਕੌਮ ਦਾ ਦਰਜਾ ਮਿਲਿਆ ਹੈ। ਹੁਣ ਤੋਂ ਮਰਦਮਸ਼ੁਮਾਰੀ ਵਿੱਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਦਰਜ ਕੀਤਾ ਜਾਵੇਗਾ। ਇਹ ਫ਼ੈਸਲਾ ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਲਿਆ ਗਿਆ ਹੈ ਜਿਸ ਦੇ ਤਹਿਤ ਪਾਕਿਸਤਾਨ ਅੰਕੜਾ ਬਿਊਰੋ ਵੱਲੋਂ ਮਰਦਮਸ਼ੁਮਾਰੀ ਫਾਰਮ ਵਿੱਚ ਸਿੱਖਾਂ ਦੀ ਗਿਣਤੀ ਲਈ ਸਿੱਖ ਭਾਈਚਾਰੇ ਨੂੰ ਵੱਖਰੇ ਖਾਨੇ ਵਿੱਚ ਦਰਜ ਕੀਤਾ ਜਾਵੇਗਾ।
ਦੱਸ ਦਈਏ ਕਿ ਹੁਣ ਤੱਕ ਸਿੱਖ ਭਾਈਚਾਰੇ ਦੀ ਗਿਣਤੀ ਹੋਰ ਧਰਮਾਂ ਹੇਠ ਇੱਕ ਕਾਲਮ ਵਿੱਚ ਹੁੰਦੀ ਸੀ ਜਿਸ ਕਰਕੇ ਸਿੱਖ ਭਾਈਚਾਰੇ ਦੀ ਸਹੀ ਗਿਣਤੀ ਦਾ ਅੰਕੜੇ ਨਹੀਂ ਸੀ। ਇਸ ਕਰਕੇ ਮੁੱਢਲੇ ਅਧਿਕਾਰਾਂ, ਸਿਆਸਤ ਵਿੱਚ ਪ੍ਰਤੀਨਿਧਤਾ ਅਤੇ ਸਿਵਲ ਸੇਵਾਵਾਂ ਵਿੱਚ ਰਾਖ਼ਵੇਂ ਕੋਟੇ ਲਈ ਅਨੁਮਾਨਿਤ ਅੰਕੜੇ ਵਰਤੇ ਜਾਂਦੇ ਸਨ ਜਿਸ ਕਰਕੇ ਸਿੱਖ ਭਾਈਚਾਰੇ ਨੂੰ ਪੂਰੀ ਤਰ੍ਹਾਂ ਲਾਭ ਨਹੀਂ ਮਿਲਦਾ ਸੀ।
ਦੱਸਣਯੋਗ ਹੈ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੂੰ ਇਹ ਹੱਕ 5 ਸਾਲ ਦੇ ਸੰਘਰਸ਼ ਤੋਂ ਬਾਅਦ ਮਿਲਿਆ ਹੈ। ਇਸ ਤੋਂ ਪਹਿਲਾਂ ਮਾਰਚ 2017 ਵਿੱਚ ਖੈਬਰ-ਪਖ਼ਤੂਨਵਾ ਸੂਬੇ ਦੇ ਸਿੱਖਾਂ ਵੱਲੋਂ ਪਿਸ਼ਾਵਰ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਇਨ੍ਹਾਂ ਵਿੱਚੋਂ ਬਾਬਾ ਗੁਰਪਾਲ ਸਿੰਘ, ਚਰਨਜੀਤ ਸਿੰਘ, ਹੀਰਾ ਸਿੰਘ ਤੇ ਹੋਰ ਸਿੱਖ ਸ਼ਾਮਲ ਸਨ।
ਹੋਰ ਪੜ੍ਹੋ: ਜਲੰਧਰ 'ਚ ਗੁਰੂ ਘਰ ਦੇ ਫ਼ਰਨੀਚਰਾਂ ਨੂੰ ਅੱਗ ਲਾਉਣ 'ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਬਿਆਨ, ਵੇਖੋ ਕੀ ਕਿਹਾ
ਇਸ ਪਟੀਸ਼ਨ 'ਤੇ ਅਦਾਲਤ ਵੱਲੋਂ ਫੈਸਲਾ ਸਿੱਖਾਂ ਦੇ ਹੱਕ ਵਿੱਚ ਦਿੱਤਾ ਗਿਆ ਸੀ। ਹਾਲਾਂਕਿ ਹੁਣ ਤੱਕ ਇਹ ਫੈਸਲਾ ਲਾਗੂ ਨਹੀਂ ਕੀਤਾ ਗਿਆ ਸੀ। ਇਸ ਫੈਸਲੇ ਦੇ ਲਾਗੂ ਨਾ ਹੋਣ 'ਤੇ ਸਿੱਖ ਭਾਈਚਾਰੇ ਵੱਲੋਂ ਇਹ ਮਾਮਲਾ ਪਾਕਿਸਤਾਨ ਦੀ ਸੁਪਰੀਮ ਕੋਰਟ ਵਿੱਚ ਲੈ ਜਾਇਆ ਗਿਆ ਜਿੱਥੇ ਉਨ੍ਹਾਂ ਦਾ ਕਹਿਣਾ ਸੀ ਕਿ ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਦੌਰਾਨ ਮੁਸਲਿਮ, ਈਸਾਈ, ਹਿੰਦੂ, ਅਹਿਮਦੀਆ ਅਤੇ ਹੋਰ ਅਨੁਸੂਚਿਤ ਜਾਤਾਂ ਨੂੰ ਵੱਖਰੇ ਭਾਈਚਾਰੇ ਵਜੋਂ ਦਰਜ ਕੀਤਾ ਜਾਂਦਾ ਹੈ ਪਰ ਸਿਖਾਂ ਦੀ ਵੱਖਰੀ ਗਿਣਤੀ ਨਹੀਂ ਹੁੰਦੀ।
ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਸਿੱਖ ਧਰਮ ਦੀ ਸ਼ੁਰੂਆਤ ਪਾਕਿਸਤਾਨ ਵਿੱਚੋਂ ਹੀ ਹੋਈ ਸੀ ਅਤੇ ਪਹਿਲੇ ਪਾਤਸ਼ਾਹ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵੀ ਪਾਕਿਸਤਾਨ ਵਿੱਚ ਹੈ। ਹਾਲਾਂਕਿ ਸਿੱਖ ਭਾਈਚਾਰਾ ਨਿਰਾਸ਼ ਹੈ ਕਿ ਉਨ੍ਹਾਂ ਨੂੰ ਆਪਣੀ ਜਨਮ ਭੂਮੀ ’ਤੇ ਹੀ ਵੱਖਰਾ ਦਰਜਾ ਨਹੀਂ ਦਿੱਤਾ ਜਾਂਦਾ।
(Apart from news related to Sikh in Pakistan, stay tuned to Zee PHH for more updates)