IND vs PAK Asia Cup 2023: ਏਸ਼ੀਆ ਕੱਪ ਦੇ ਸੁਪਰ-4 ਗੇੜ 'ਚ ਐਤਵਾਰ ਨੂੰ ਭਾਰਤ-ਪਾਕਿਸਤਾਨ ਦਾ ਮੈਚ ਮੀਂਹ ਅਤੇ ਗਿੱਲੇ ਆਊਟਫੀਲਡ ਕਾਰਨ ਪੂਰਾ ਨਹੀਂ ਹੋ ਸਕਿਆ। ਹੁਣ ਮੈਚ ਰਿਜ਼ਰਵ ਡੇਅ 'ਤੇ ਸੋਮਵਾਰ ਦੁਪਹਿਰ 3:00 ਵਜੇ ਤੋਂ ਖੇਡਿਆ ਜਾਵੇਗਾ। ਅੱਜ ਜਿੱਥੇ ਰੋਕਿਆ ਗਿਆ ਸੀ ਉੱਥੇ ਹੀ ਮੈਚ ਮੁੜ ਸ਼ੁਰੂ ਹੋਵੇਗਾ। ਜਦੋਂ ਤੱਕ ਖੇਡ ਰੁਕੀ, ਟੀਮ ਇੰਡੀਆ ਨੇ 24.1 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ 147 ਦੌੜਾਂ ਬਣਾ ਲਈਆਂ ਸਨ। ਇਹ ਮੈਚ ਇੱਥੋਂ ਹੀ ਖੇਡਿਆ ਜਾਵੇਗਾ।


COMMERCIAL BREAK
SCROLL TO CONTINUE READING

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਭਾਰਤ ਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ-2023 ਦੇ ਸੁਪਰ-4 ਪੜਾਅ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਸੀ। ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਦੀ ਸਲਾਮੀ ਬੱਲ਼ੇਬਾਜ਼ਾਂ ਨੇ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ। ਇਸ ਮਗਰੋਂ ਭਾਰਤੀ ਟੀਮ ਨੇ ਦੋ ਓਵਰਾਂ ਵਿੱਚ ਦੋ ਵਿਕਟਾਂ ਗੁਆ ਦਿੱਤੀਆਂ। ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦੇਣ ਵਾਲੇ ਕਪਤਾਨ ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਪੈਵੇਲੀਅਨ ਪਰਤ ਗਏ ਹਨ। ਕਪਤਾਨ ਰੋਹਿਤ 56 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ ਤੇ 58 ਦੌੜਾਂ 'ਤੇ ਗਿੱਲ ਨੇ ਆਪਣਾ ਵਿਕਟ ਗੁਆ ਦਿੱਤਾ। ਹੁਣ ਵਿਰਾਟ ਕੋਹਲੀ ਤੇ ਰਾਹੁਲ ਮੈਦਾਨ ਵਿੱਚ ਡਟੇ ਹੋਏ ਹਨ। ਇਸ ਤੋਂ ਬਾਅਦ ਮੀਂਹ ਆਉਣ ਕਾਰਨ ਮੈਚ ਰੋਕਣਾ ਪਿਆ।


ਟੀਮ ਇੰਡੀਆ 2 ਬਦਲਾਅ ਨਾਲ ਉੱਤਰੀ
ਭਾਰਤੀ ਟੀਮ ਵਿੱਚ ਦੋ ਬਦਲਾਅ ਕੀਤੇ ਗਏ ਹਨ। ਸ਼੍ਰੇਅਸ ਅਈਅਰ ਪਿੱਠ ਦੀ ਸੱਟ ਕਾਰਨ ਇਹ ਮੈਚ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਜਗ੍ਹਾ ਕੇਐਲ ਰਾਹੁਲ ਨੂੰ ਮੌਕਾ ਦਿੱਤਾ ਗਿਆ ਹੈ। ਮੁਹੰਮਦ ਸ਼ਮੀ ਦੀ ਜਗ੍ਹਾ ਜਸਪ੍ਰੀਤ ਬੁਮਰਾਹ ਨੂੰ ਖਿਡਾਇਆ ਗਿਆ ਹੈ। ਰੋਹਿਤ ਨੇ ਟਾਸ ਤੋਂ ਬਾਅਦ ਕਿਹਾ ਅਸੀਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨਾ ਚਾਹੁੰਦੇ ਸੀ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਸਾਰੇ ਮੈਚ ਮਹੱਤਵਪੂਰਨ ਹਨ।


ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ ਅਤੇ ਕੁਲਦੀਪ ਯਾਦਵ।


ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਫਖਰ ਜ਼ਮਾਨ, ਇਮਾਮ-ਉਲ-ਹੱਕ, ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸਲਮਾਨ ਅਲੀ ਆਗਾ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਫਹੀਮ ਅਸ਼ਰਫ, ਨਸੀਮ ਸ਼ਾਹ, ਸ਼ਾਹੀਨ ਸ਼ਾਹ ਅਫਰੀਦੀ ਅਤੇ ਹਰਿਸ ਰਾਊਫ।


ਇਹ ਵੀ ਪੜ੍ਹੋ : Delhi Liquor Scam: ਦਿੱਲੀ ਸ਼ਰਾਬ ਘੁਟਾਲੇ 'ਚ ਵੱਡੀ ਕਾਰਵਾਈ- CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ