ਭਾਰਤ ਪਾਕਿਸਤਾਨ ਸਰਹੱਦ 'ਤੇ ਫਿਰ ਵਿਖਾਈ ਦਿੱਤਾ ਪਾਕਿਸਤਾਨੀ ਡਰੋਨ, ਬੀ.ਐਸ.ਐਫ. ਨੇ ਗੋਲੀਬਾਰੀ ਕਰਕੇ ਵਾਪਸ ਮੋੜਿਆ
Advertisement

ਭਾਰਤ ਪਾਕਿਸਤਾਨ ਸਰਹੱਦ 'ਤੇ ਫਿਰ ਵਿਖਾਈ ਦਿੱਤਾ ਪਾਕਿਸਤਾਨੀ ਡਰੋਨ, ਬੀ.ਐਸ.ਐਫ. ਨੇ ਗੋਲੀਬਾਰੀ ਕਰਕੇ ਵਾਪਸ ਮੋੜਿਆ

ਜਾਣਕਾਰੀ ਅਨੁਸਾਰ ਬੀ.ਐਸ.ਐਫ ਦੀ 58 ਬਟਾਲੀਅਨ ਦੀ ਉਕਤ ਪੋਸਟ 'ਤੇ ਤਾਇਨਾਤ ਜਵਾਨਾਂ ਨੇ ਦੁਪਹਿਰ ਕਰੀਬ 2 ਵਜੇ ਇਕ ਪਾਕਿਸਤਾਨੀ ਡਰੋਨ ਨੂੰ ਭਾਰਤੀ ਸਰਹੱਦ 'ਤੇ ਉੱਡਦੇ ਦੇਖਿਆ। ਇਹ ਦੇਖ ਕੇ ਬੀ. ਐਸ. ਐਫ. ਦੇ ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। 

ਭਾਰਤ ਪਾਕਿਸਤਾਨ ਸਰਹੱਦ 'ਤੇ ਫਿਰ ਵਿਖਾਈ ਦਿੱਤਾ ਪਾਕਿਸਤਾਨੀ ਡਰੋਨ, ਬੀ.ਐਸ.ਐਫ. ਨੇ ਗੋਲੀਬਾਰੀ ਕਰਕੇ ਵਾਪਸ ਮੋੜਿਆ

ਚੰਡੀਗੜ:  ਬੀ.ਐਸ.ਐਫ. ਦੇ ਸੈਕਟਰ ਗੁਰਦਾਸਪੁਰ ਅਧੀਨ ਪੈਂਦੀ ਬੀ.ਐਸ.ਐਫ. ਦੀ 58 ਬਟਾਲੀਅਨ ਦੀ ਬਾਰਡਰ ਚੌਕੀ ਚੌਤਾਰਾ ’ਤੇ ਬੀ.ਐਸ.ਐਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਉਡਦੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕਰਕੇ ਉਨ੍ਹਾਂ ਨੂੰ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਬੀ.ਐਸ.ਐਫ. ਦੇ ਅਧਿਕਾਰੀ ਜਾਇਜ਼ਾ ਲੈਣ ਲਈ ਪਹੁੰਚ ਗਏ। ਜਾਣਕਾਰੀ ਅਨੁਸਾਰ ਬੀ.ਐਸ.ਐਫ ਦੀ 58 ਬਟਾਲੀਅਨ ਦੀ ਉਕਤ ਪੋਸਟ 'ਤੇ ਤਾਇਨਾਤ ਜਵਾਨਾਂ ਨੇ ਦੁਪਹਿਰ ਕਰੀਬ 2 ਵਜੇ ਇਕ ਪਾਕਿਸਤਾਨੀ ਡਰੋਨ ਨੂੰ ਭਾਰਤੀ ਸਰਹੱਦ 'ਤੇ ਉੱਡਦੇ ਦੇਖਿਆ। ਇਹ ਦੇਖ ਕੇ ਬੀ. ਐਸ. ਐਫ. ਦੇ ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਚਲਾ ਗਿਆ। ਬੀ. ਐਸ. ਐਫ. ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਪਰ ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।

 

ਪਾਕਿਸਤਾਨ ਵੱਲੋਂ ਹੁੰਦੀ ਰਹਿੰਦੀ ਹੈ ਡਰੋਨ ਘੁਸਪੈਠ

ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਕ ਪਾਸੇ ਉਹ ਕੰਟਰੋਲ ਰੇਖਾ 'ਤੇ ਜੰਗਬੰਦੀ ਨੂੰ ਕਾਇਮ ਰੱਖਦਾ ਹੈ ਅਤੇ ਦੂਜੇ ਪਾਸੇ ਪੰਜਾਬ ਅਤੇ ਕਸ਼ਮੀਰ ਨੂੰ ਅਸਥਿਰ ਕਰਨ ਲਈ ਲਗਾਤਾਰ ਪੰਜਾਬ ਸਰਹੱਦ ਤੋਂ ਡਰੋਨਾਂ ਰਾਹੀਂ ਹਥਿਆਰ ਅਤੇ ਹੈਰੋਇਨ ਸੁੱਟਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਿਛਲੇ ਇੱਕ ਸਾਲ ਵਿੱਚ ਫੜੇ ਗਏ ਖਾਲਿਸਤਾਨੀ ਅੱਤਵਾਦੀਆਂ ਨੇ ਇਸ ਖਦਸ਼ੇ ਨੂੰ ਸਹੀ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕੋਲੋਂ ਜੋ ਵੀ ਹੈਂਡ ਗੋਲੇ, ਟਿਫਿਨ ਬੰਬ ਅਤੇ ਹੋਰ ਹਥਿਆਰ ਮਿਲੇ ਹਨ, ਉਹ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹੀ ਭਾਰਤੀ ਸਰਹੱਦ ਤੱਕ ਪਹੁੰਚਾਏ ਗਏ ਸਨ। ਪਾਕਿਸਤਾਨ ਇਹ ਕੰਮ ਅੱਤਵਾਦੀਆਂ ਅਤੇ ਬਦਨਾਮ ਅਪਰਾਧੀਆਂ ਰਾਹੀਂ ਪਨਾਹ ਲੈ ਕੇ ਕਰਦਾ ਹੈ।

 

WATCH LIVE TV 

 

 

Trending news