Pakistani Drone spotted in Punjab's Gurdaspur news: ਪੰਜਾਬ ਦੇ ਗੁਰਦਾਸਪੁਰ 'ਚ ਨਹੀਂ ਰੁਕ ਰਹੀਆਂ ਪਾਕਿਸਤਾਨੀ ਡਰੋਨ ਦੀਆਂ ਸ਼ੱਕੀ ਗਤੀਵਿਧੀਆਂ। ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਬੀਐਸਐਫ ਦੀ ਚੰਦੂ ਵਡਾਲਾ ਚੌਕੀ ਦੇ ਨੇੜੇ ਕਰੀਬ 250 ਮੀਟਰ ਦੀ ਉਚਾਈ 'ਤੇ ਇੱਕ ਸ਼ੱਕੀ ਡਰੋਨ ਦਿਖਾਈ ਦਿੱਤਾ ਜਿਸ ਤੋਂ ਬਾਅਦ ਬੀਐਸਐਫ ਵੱਲੋਂ ਫਾਇਰਿੰਗ ਕੀਤੀ ਗਈ।  


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਡਰੋਨ (Pakistani Drone in India news) ਭਾਰਤੀ ਖੇਤਰ ਵਿੱਚ ਦਿਖਾਈ ਦਿੱਤਾ ਅਤੇ ਜਦੋਂ ਹੀ ਭਾਰਤੀ ਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ ਤਾਂ ਡਰੋਨ ਵਾਪਸ ਪਾਕਿਸਤਾਨੀ ਖੇਤਰ ਵੱਲ ਤੁਰ ਪਿਆ । ਇਸ ਦੌਰਾਨ ਬੀਐਸਐਫ ਵੱਲੋਂ ਇਲਾਕੇ 'ਚ ਤਲਾਸ਼ੀ ਕੀਤੀ ਜਾ ਜਾਰੀ ਹੈ।


ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਡਰੋਨ ਤਕਰੀਬਨ 15 ਸਕਿੰਟ ਤੱਕ ਭਾਰਤੀ ਖੇਤਰ ਵਿੱਚ ਸੀ ਅਤੇ ਬੀਐਸਐਫ ਵੱਲੋਂ ਕਰੀਬ 40 ਰਾਉਂਡ ਫਾਇਰ ਕੀਤੇ ਗਏ ਅਤੇ ਨਾਲ ਹੀ ਛੇ ਬੰਬ ਵੀ ਸੁੱਟੇ ਗਏ। ਗੋਲੀਬਾਰੀ ਤੋਂ ਬਾਅਦ ਡਰੋਨ ਵਾਪਿਸ ਪਾਕਿਸਤਾਨ ਸਰਹੱਦ ਵੱਲ ਚਲਾ ਗਿਆ। 


ਦੱਸ ਦਈਏ ਕਿ ਗੁਰਦਾਸਪੁਰ ਜ਼ਿਲ੍ਹਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਇੱਕ ਇਲਾਕਾ ਹੈ ਅਤੇ ਇੱਥੇ ਪਾਕਿਸਤਾਨ ਵਾਲੇ ਪਾਸਿਓਂ ਅਕਸਰ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਦੀ ਤਸਕਰੀ ਵੀ ਕੀਤੀ ਜਾਂਦੀ ਹੈ। 


ਹੋਰ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਦਸੰਬਰ 2022


ਇਸ ਤੋਂ ਪਹਿਲਾਂ ਬੀਐਸਐਫ ਦੇ ਜਵਾਨਾਂ ਵੱਲੋਂ 14 ਅਕਤੂਬਰ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੀ ਸ਼ਾਹਪੁਰ ਬਾਰਡਰ ਪੋਸਟ 'ਤੇ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ ਅਤੇ ਬੀਐਸਐਫ ਵੱਲੋਂ ਗੋਲੀਆਂ ਮਾਰ ਕੇ ਡਰੋਂਨ ਨੂੰ ਢੇਰ ਕਰ ਦਿੱਤਾ ਗਿਆ। 


ਇਸ ਦੌਰਾਨ ਕਰੀਬ 17 ਰਾਊਂਡ ਫਾਇਰ ਕੀਤੀ ਗਈ ਸੀ ਅਤੇ ਡਰੋਨ ਡਿੱਗ ਗਿਆ ਸੀ। ਇਸ ਤੋਂ ਪਹਿਲਾਂ ਵੀ 4 ਅਕਤੂਬਰ ਨੂੰ ਗੁਰਦਾਸਪੁਰ 'ਚ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ।


ਹੋਰ ਪੜ੍ਹੋ: Chandigarh public holidays list 2022: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2023 ਦੀਆਂ ਛੁੱਟੀਆਂ ਦਾ ਐਲਾਨ


(Apart from news of Pakistani Drone spotted in Punjab's Gurdaspur, stay tuned to Zee PHH for more updates)