ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪਾਕਿਸਤਾਨੀ ਏਜੰਸੀ ISI ਨੇ `ਪਲਾਨ ਬੀ `ਤੇ ਸ਼ੁਰੂ ਕੀਤਾ ਕੰਮ`
ਅੰਮ੍ਰਿਤਪਾਲ ਦਾ ਇੱਕ ਹੋਰ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ `ਚ ਉਸ ਨੇ ਆਤਮ ਸਮਰਪਣ ਦੀਆਂ ਖਬਰਾਂ ਦਾ ਵੀ ਖੰਡਨ ਕੀਤਾ ਹੈ।
Punjab's Amritpal Singh's link with Pakistan's ISI latest news in Punjabi: 'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ ਅਤੇ ਅਜਿਹੇ 'ਚ ਪੰਜਾਬ ਪੁਲਿਸ ਵੱਲੋਂ ਲਗਾਤਾਰ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲ ਹੀ 'ਚ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਦੀਆਂ 2 ਵੀਡੀਓਜ਼ ਅਤੇ ਇੱਕ ਆਡੀਓ ਵਾਇਰਲ ਹੋਈ ਸੀ, ਜਿਸ 'ਚ ਉਸ ਨੇ ਆਤਮ ਸਮਰਪਣ ਦੀਆਂ ਅਟਕਲਾਂ 'ਤੇ ਆਪਣੀ ਪ੍ਰਤੀਕ੍ਰਿਆ ਵੀ ਦੱਸੀ ਸੀ।
ਅਜਿਹੇ 'ਚ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਜ਼ੀ ਮੀਡੀਆ ਨੂੰ ਇੱਕ ਖਾਸ ਜਾਣਕਾਰੀ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਆਪਣੇ ਪਲਾਨ ਬੀ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਦਰਅਸਲ, ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਸਿੱਧੇ ਸੰਪਰਕ ਸਨ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਈਐਸਆਈ ਦੇ ਕੇ-2 ਡੈਸਕ (ਕਸ਼ਮੀਰ ਖਾਲਿਸਤਾਨ) ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਲਾਇਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਦੇ ਨਾਪਾਕ ਮਨਸੂਬਿਆਂ ਨੂੰ ਸਮਾਂ ਰਹਿੰਦੇ ਹੀ ਪਰਦਾਫਾਸ਼ ਕਰ ਦਿੱਤਾ ਗਿਆ।
ਇਸ ਕਰਕੇ ਅੰਮ੍ਰਿਤਪਾਲ ਸਿੰਘ ਆਈਐਸਆਈ ਦਾ ਮੁਰਦਾ ਸਰਮਾਇਆ ਬਣ ਗਿਆ ਹੈ। ਇਸ ਲਈ, ਹੁਣ ਆਈਐਸਆਈ ਆਪਣੇ ਪਲਾਨ ਬੀ 'ਤੇ ਕੰਮ ਕਰ ਰਹੀ ਹੈ, ਜਿਸ ਦਾ ਮਤਲਬ ਹੈ ਕਿ ਉਹ ਅੰਮ੍ਰਿਤਪਾਲ ਨੂੰ ਨੁਕਸਾਨ ਪਹੁੰਚਾ ਕੇ ਪੰਜਾਬ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰ ਸਕਦੀ ਹੈ।
ਇਹ ਵੀ ਪੜ੍ਹੋ: Punjab Electricity Price Hike: ਪੰਜਾਬੀਆਂ ਨੂੰ ਲੱਗਾ ਵੱਡਾ ਝਟਕਾ! ਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਅਜਿਹੇ 'ਚ ਭਾਰਤੀ ਜਾਂਚ ਏਜੰਸੀਆਂ ਦੇ ਸਾਹਮਣੇ ਦੋਹਰੀ ਚੁਣੌਤੀ ਹੈ, ਇਕ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨਾ ਅਤੇ ਦੂਜਾ ਉਸ ਨੂੰ ਆਈਐੱਸਆਈ ਤੋਂ ਬਚਾਉਣਾ। ਦੱਸ ਦੇਈਏ ਕਿ ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਬਾਰੇ ਇੱਕ ਖਬਰ ਵਾਇਰਲ ਹੋ ਰਹੀ ਸੀ ਕਿ ‘ਵਾਰਿਸ ਪੰਜਾਬ ਦੇ’ ਦਾ ਮੁਖੀ ਆਤਮ ਸਮਰਪਣ ਕਰਨ ਲਈ ਤਿਆਰ ਹੈ ਅਤੇ ਉਸ ਨੇ 3 ਸ਼ਰਤਾਂ ਰੱਖੀਆਂ ਸਨ।
ਹਾਲਾਂਕਿ ਪੰਜਾਬ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਸੀ ਕਿ ਇਹ ਖਬਰ ਫਰਜ਼ੀ ਹੈ ਅਤੇ ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਅਜਿਹੇ 'ਚ ਅੰਮ੍ਰਿਤਪਾਲ ਦਾ ਇੱਕ ਹੋਰ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਸ ਨੇ ਆਤਮ ਸਮਰਪਣ ਦੀਆਂ ਖਬਰਾਂ ਦਾ ਵੀ ਖੰਡਨ ਕੀਤਾ ਹੈ।
ਇਹ ਵੀ ਪੜ੍ਹੋ: Delhi Weather Forecast: ਮੀਂਹ ਨੇ ਵਧਾਈ ਸਭ ਦੀ ਚਿੰਤਾ! ਦਿੱਲੀ ਦੇ IGI ਏਅਰਪੋਰਟ ਤੋਂ 22 ਫਲਾਈਟਾਂ ਡਾਇਵਰਟ
(For more latest news in Punjabi apart from Punjab's Amritpal Singh and his links with Pakistan's ISI, stay tuned to Zee PHH)