Mansa News: ਮਾਨਸਾ ਵਿੱਚ ਪੱਲੇਦਾਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕਰ ਲਿਆ ਗਿਆ ਹੈ। ਪੱਲੇਦਾਰਾਂ ਨੇ ਇਸ ਤੋਂ ਪਹਿਲਾਂ ਸਿਰਸਾ ਪਟਿਆਲਾ ਰੋਡ ਨੂੰ ਜਾਮ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਪੱਲੇਦਾਰਾਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਮਨ ਅਰੋੜਾ ਤੇ ਹਰਪਾਲ ਚੀਮਾ ਦੇ ਘਰਾਂ ਦਾ ਵੀ ਘਿਰਾਓ ਕੀਤਾ ਜਾਵੇਗਾ। 


COMMERCIAL BREAK
SCROLL TO CONTINUE READING

ਪਿਛਲੇ ਸੱਤ ਮਹੀਨਿਆਂ ਤੋਂ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੀ ਫੂਡ ਸਪਲਾਈ ਵਿਭਾਗ ਵੱਲੋਂ ਨਵੀਂ ਪਾਲਿਸੀ ਨੀਤੀ ਬਣਾ ਦਿੱਤੀ ਗਈ ਹੈ ਜਿਸ ਵਿੱਚ ਲੇਬਰ ਤੇ ਟਰੱਕਾਂ ਦੇ ਟੈਂਡਰ ਇਕੱਠੇ ਕਰ ਦਿੱਤੇ ਗਏ ਹਨ ਜਿਸ ਦਾ ਪੱਲੇਦਾਰਾਂ ਵੱਲੋਂ ਪੰਜਾਬ ਭਰ ਦੇ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਮਾਨਸਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਪੱਲੇਦਾਰਾਂ ਨੇ ਮਾਨਸਾ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਸਰਸਾ ਪਟਿਆਲਾ ਰੋਡ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।


ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕਰ ਲਿਆ ਗਿਆ ਹੈ।  ਪੱਲੇਦਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸੱਤ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜੇ ਤੱਕ ਪੱਲੇਦਾਰਾਂ ਦੇ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ ਜਿਸ ਕਾਰਨ ਸਰਕਾਰ ਵੱਲੋਂ ਹੁਣ ਨਵੀਂ ਪਾਲਸੀ ਬਣਾ ਦਿੱਤੀ ਗਈ ਹੈ ਜਿਸ ਵਿੱਚ ਲੇਬਰ ਅਤੇ ਟਰੱਕ ਯੂਨੀਅਨ ਦੇ ਟੈਂਡਰ ਇਕੱਠੇ ਕਰਕੇ ਮਜ਼ਦੂਰਾਂ ਦੇ ਪੈਰ ਕੁਹਾੜਾ ਮਾਰਿਆ ਹੈ।


ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਹਰਪਾਲ ਚੀਮਾ ਅਤੇ ਅਮਨ ਅਰੋੜਾ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ ਸੀ ਜਿਸ ਕਮੇਟੀ ਨੇ ਪੱਲੇਦਾਰਾਂ ਦੇ ਹੱਕ ਦੀ ਗੱਲ ਕਰਨ ਦੀ ਬਜਾਏ ਠੇਕੇਦਾਰਾਂ ਦੇ ਹੱਕ ਦੀ ਗੱਲ ਕੀਤੀ ਅਤੇ ਨਵੀਂ ਨੀਤੀ ਬਣਾ ਕੇ ਪੱਲੇਦਾਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਨੀਤੀ ਬਣਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਇਸ ਨਵੀਂ ਨੀਤੀ ਨੂੰ ਜਲਦ ਹੀ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।


ਇਹ ਵੀ ਪੜ੍ਹੋ : Chandigarh News: ਪੀਜੀਆਈ ਵਿਚ ਅੱਜ ਡਾਕਟਰ ਹੜਤਾਲ 'ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ