Punjab Panchayat Election 2024/ਬਿਮਲ ਸ਼ਰਮਾ:  ਪੰਜਾਬ ਵਿੱਚ ਪਿੰਡਾਂ ਦੀ ਸਰਕਾਰ ਯਾਨੀ ਪੰਚਾਇਤੀ ਚੋਣਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਸੂਬੇ ਅੰਦਰ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਖਾਸ ਤੌਰ ਉੱਤੇ ਪਿੰਡਾਂ ਦੇ ਵੋਟਰਾਂ ਦੇ ਵਿੱਚ ਬਹੁਤ ਜਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਜਿੱਥੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੋਟਾਂ ਪੈ ਰਹੀਆਂ ਹਨ। ਉੱਥੇ ਸ਼੍ਰੀ ਅਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਪੈ ਰਹੀਆਂ ਵੋਟਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਾਉਣ ਲਈ ਪੁੱਜੇ। 


COMMERCIAL BREAK
SCROLL TO CONTINUE READING

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਅਤੇ ਪਿਤਾ ਨਾਲ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਆਪਣੀ ਵੋਟ ਪਾਈ ਹੈ। ਇਸ ਮੌਕੇ ਉਹਨਾਂ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਪੰਚਾਇਤੀ ਚੋਣਾਂ ਵਿੱਚ ਵੋਟਰਾਂ ਦਾ ਪੂਰਨ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੂਰੇ ਅਮਨ ਅਮਾਨ ਨਾਲ ਸੂਬਿਆਂ ਅੰਦਰ ਵੋਟਾਂ ਪੈ ਰਹੀਆਂ ਹਨ ਤੇ ਖਾਸ ਤੌਰ ਤੇ ਉਹਨਾਂ ਦੇ ਇਲਾਕੇ ਦੇ ਵਿੱਚ ਕੋਈ ਵੀ ਤਨਾਅ ਦੇਖਣ ਨੂੰ ਨਹੀਂ ਮਿਲ ਰਿਹਾ ਜੋ ਕਿ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਬਿਨਾਂ ਡਰ ਤੇ ਭੈਅ ਦੇ ਲੋਕ ਆਪਣੇ ਮਤ ਦਾ ਇਸਤੇਮਾਲ ਕਰਨ ।


ਇਹ ਵੀ ਪੜ੍ਹੋ: Barnala Panchayat Election 2024: ਬਰਨਾਲਾ ਵਿੱਚ 175 ਸਰਪੰਚਾਂ ਅਤੇ 1299 ਪੰਚਾਂ ਲਈ ਪੈ ਰਹੀਆਂ ਵੋਟਾਂ, ਜਾਣੋ ਜ਼ਿਲ੍ਹੇ ਦਾ ਪੂਰਾ ਵੇਰਵਾ 


ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਹਨ। ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਨਤੀਜਾ ਸ਼ਾਮ ਨੂੰ ਹੀ ਐਲਾਨ ਦਿੱਤਾ ਜਾਵੇਗਾ। ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ 25,588 ਉਮੀਦਵਾਰ ਮੈਦਾਨ ਵਿੱਚ ਹਨ। ਪੰਚ ਦੇ ਅਹੁਦੇ ਲਈ 80,598 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ 3,798 ਸਰਪੰਚ ਅਤੇ 48,861 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ।


ਇਹ ਵੀ ਪੜ੍ਹੋ: Panchayat Election 2024 Live Updates: ਪੰਜਾਬ 'ਚ 13937 ਪੰਚਾਇਤੀ ਚੋਣਾਂ ਲਈ ਵੋਟਾਂ ਅੱਜ, 1.33 ਕਰੋੜ ਵੋਟਰ ਆਪਣੇ ਅਧਿਕਾਰ ਦੀ ਕਰਨਗੇ ਵਰਤੋਂ, ਵੇਖੋ ਪਲ-ਪਲ ਦੀ ਅਪਡੇਟ